26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪੁਲਿਸ ਵਲੋਂ ਨਾਜਾਇਜ਼ ਸ਼ਰਾਬ, ਹੈਰੋਇਨ ਤੇ ਡਰੱਗ ਮਨੀ ਸਮੇਤ 6 ਦੋਸ਼ੀ ਗ੍ਰਿਫ਼ਤਾਰ

ਗੁਰਦਾਸਪੁਰ, 25 ਅਕਤੂਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਤਿੱਬੜ ਪੁਲਿਸ ਨੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 7500 ਐਮ. ਐਲ.

Ad Position 21
No active advertisement
ਅਜੀਤ ਡੈਸਕ 26-10-2026
ਗੁਰਦਾਸਪੁਰ, 25 ਅਕਤੂਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਤਿੱਬੜ ਪੁਲਿਸ ਨੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 7500 ਐਮ.ਐਲ. ਨਾਜਾਇਜ ਸ਼ਰਾਬ ਬਰਾਮਦ ਕੀਤੀ । ਪੁਲਿਸ ਨੇ ਥਾਣਾ ਤਿੱਬੜ ਵਿਖੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸੇ ਤਰ੍ਹਾਂ ਥਾਣਾ ਬਹਿਰਾਮਪੁਰ ਪੁਲਿਸ ਨੇ ਇਕ ਔਰਤ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 6750 ਐਮ.ਐਲ. ਨਾਜਾਇਜ ਸ਼ਰਾਬ ਕੀਤੀ ਹੈ । ਪੁਲਿਸ ਨੇ ਥਾਣਾ ਬਹਿਰਾਮਪੁਰ ’ਚ ਔਰਤ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸੇ ਤਰ੍ਹਾਂ ਥਾਣਾ ਸਿਟੀ ਗੁਰਦਾਸਪੁਰ ਪੁਲਿਸ ਨੇ ਅਮਰੀਕ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 6 ਬੋਤਲਾਂ ਠੇਕੇ ਦੀ ਸ਼ਰਾਬ ਦੀਆਂ ਬਰਾਮਦ ਕੀਤੀਆਂ । ਪੁਲਿਸ ਨੇ ਦੋਸ਼ੀ ਖਿਲਾਫ ਥਾਣਾ ਸਿਟੀ ਗੁਰਦਾਸਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸੇ ਤਰ੍ਹਾਂ ਥਾਣਾ ਸਦਰ ਗੁਰਦਾਸਪੁਰ ਪੁਲਿਸ ਵਲੋਂ ਗੁਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਜਿਸ ’ਤੇ ਪੁਲਿਸ ਨੇ ਦੋਸ਼ੀ ਖਿਲਾਫ ਥਾਣਾ ਸਦਰ ਗੁਰਦਾਸਪੁਰ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤਰ੍ਹਾਂ ਥਾਣਾ ਸਿਟੀ ਗੁਰਦਾਸਪੁਰ ਪੁਲਿਸ ਨੇ ਸੰਦੀਪ ਕੁਮਾਰ ਨੂੰ ਗ੍ਰਿਫਤਾਰ ਕਰੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਜਿਸ ’ਤੇ ਪੁਲਿਸ ਨੇ ਦੋਸ਼ੀ ਖਿਲਾਫ ਥਾਣਾ ਸਿਟੀ ਗੁਰਦਾਸਪੁਰ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਦੀਨਾਨਗਰ ਪੁਲਿਸ ਨੇ ਸੰਨੀ ਤੇ ਇਕ ਔਰਤ ਨੂੰ ਗ੍ਰਿਫ਼ਤਾਰ ਕਰੇ ਉਨ੍ਹਾਂ ਪਾਸੋਂ 9.17 ਗ੍ਰਾਮ ਹੈਰੋਇਨ ਤੇ 4500 ਰੁਪਏ ਡਰੱਗ ਮਨੀ ਬਰਾਮਦ ਕੀਤੀ । ਜਿਸ ’ਤੇ ਪੁਲਿਸ ਨੇ ਦੋਵਾਂ ਦੋਸ਼ੀਆਂ ਖਿਲਾਫ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਦਾਜ ਦੀ ਬਲੀ ਚੜ੍ਹੀ 23 ਸਾਲਾ ਵਿਆਹੁਤਾ ਭੇਦਭਰੇ ਹਲਾਤ ’ਚ ਮੌਤ ਪੇਕੇ ਪਰਿਵਾਰ ਨੇ ਸਹੁਰਿਆਂ ’ਤੇ ਲਾਏ ਹੱਤਿਆ ਦੇ ਗੰਭੀਰ ਦੋ... ਅਗਲੀ ਖ਼ਬਰ ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ਦੀ ਮੀਟਿੰਗ
Ad Position 24