ਦਾਜ ਦੀ ਬਲੀ ਚੜ੍ਹੀ 23 ਸਾਲਾ ਵਿਆਹੁਤਾ ਭੇਦਭਰੇ ਹਲਾਤ ’ਚ ਮੌਤ ਪੇਕੇ ਪਰਿਵਾਰ ਨੇ ਸਹੁਰਿਆਂ ’ਤੇ ਲਾਏ ਹੱਤਿਆ ਦੇ ਗੰਭੀਰ ਦੋਸ਼
ਭੈਣੀ ਮੀਆਂ ਖਾਂ, 25 ਅਕਤੂਬਰ (ਜਸਬੀਰ ਸਿੰਘ ਬਾਜਵਾ)-ਨਜ਼ਦੀਕ ਪੈਂਦੇ ਪਿੰਡ ਭੈਣੀ ਖਾਦਰ ਵਿਖੇ 23 ਸਾਲਾ ਵਿਆਹੁਤਾ ਦੀ ਭੇਦਭਰੇ ਹਲਾਤ ’ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਵਲੋਂ ਸਹੁਰਾ ਪਰਿਵਾਰ ’ਤੇ ਦਾਜ ਦੀ ਖਾਤਰ ਧੀ ਦੀ ਹੱਤਿਆ ਕਰਨ ਤੇ ਬਾਅਦ ਵਿਚ ਹਾਦਸੇ ਦਾ ਡਰਾਮਾ ਰਚਣ ਦੇ ਗੰਭੀਰ ਦੋਸ਼ ਲਗਾਏ ਹਨ।
ਮ
ਮ੍ਰਿਤਕ ਸੰਦੀਪ ਕੌਰ ਦੀ ਪੁਰਾਣੀ ਤਸਵੀਰ।
26-10-2026
ਭੈਣੀ ਮੀਆਂ ਖਾਂ, 25 ਅਕਤੂਬਰ (ਜਸਬੀਰ ਸਿੰਘ ਬਾਜਵਾ)-ਨਜ਼ਦੀਕ ਪੈਂਦੇ ਪਿੰਡ ਭੈਣੀ ਖਾਦਰ ਵਿਖੇ 23 ਸਾਲਾ ਵਿਆਹੁਤਾ ਦੀ ਭੇਦਭਰੇ ਹਲਾਤ ’ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਵਲੋਂ ਸਹੁਰਾ ਪਰਿਵਾਰ ’ਤੇ ਦਾਜ ਦੀ ਖਾਤਰ ਧੀ ਦੀ ਹੱਤਿਆ ਕਰਨ ਤੇ ਬਾਅਦ ਵਿਚ ਹਾਦਸੇ ਦਾ ਡਰਾਮਾ ਰਚਣ ਦੇ ਗੰਭੀਰ ਦੋਸ਼ ਲਗਾਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਸੰਦੀਪ ਕੌਰ ਦੇ ਪਿਤਾ ਪ੍ਰਭਦੇਵ ਸਿੰਘ ਵਾਸੀ ਪਿੰਡ ਬੋੜੇ ਕਿਸਾਨਾਂ, ਥਾਣਾ ਭੈਣੀ ਮੀਆਂ ਖਾਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ ਕਰੀਬ 3 ਸਾਲ ਪਹਿਲਾਂ ਜਸਵਿੰਦਰ ਸਿੰਘ ਵਾਸੀ ਭੈਣੀ ਖਾਦਰ ਨਾਲ ਹੋਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਵਿਆਹ ਦੇ ਦਿਨ ਤੋਂ ਹੀ ਸਹੁਰਾ ਪਰਿਵਾਰ ਉਨ੍ਹਾਂ ਦੀ ਧੀ ਨੂੰ ਦਾਜ-ਦਹੇਜ ਦੀ ਮੰਗ ਨੂੰ ਲੈ ਕੇ ਤੰਗ-ਪ੍ਰੇਸ਼ਾਨ ਕਰਦਾ ਆ ਰਿਹਾ ਸੀ। ਇਸ ਸਬੰਧੀ ਪਹਿਲਾਂ ਵੀ ਕਈ ਵਾਰ ਪੰਚਾਇਤੀ ਰਾਜ਼ੀਨਾਮੇ ਹੋਏ ਸਨ, ਪਰ ਸਹੁਰੇ ਪਰਿਵਾਰ ਦੇ ਰਵੱਈਏ ’ਚ ਕੋਈ ਸੁਧਾਰ ਨਹੀਂ ਆਇਆ। ਪੀੜਤ ਪਿਤਾ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਸਹੁਰਾ ਪਰਿਵਾਰ ਵਲੋਂ ਫੋਨ ਆਇਆ ਕਿ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ ਹੈ। ਜਦੋਂ ਉਹ ਦੱਸੀ ਗਈ ਜਗ੍ਹਾ ’ਤੇ ਪਹੁੰਚੇ ਤਾਂ ਉੱਥੇ ਹਾਦਸੇ ਵਰਗੀ ਕੋਈ ਗੱਲ ਨਹੀਂ ਸੀ। ਇਸ ਤੋਂ ਬਾਅਦ ਸਹੁਰਾ ਪਰਿਵਾਰ ਉਸ ਨੂੰ ਭੈਣੀ ਮੀਆਂ ਖਾਂ ਤੇ ਫਿਰ ਗੁਰਦਾਸਪੁਰ ਲੈ ਗਿਆ, ਜਿੱਥੇ ਪਹੁੰਚ ਕੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਧੀ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕਾ ਦੇ ਪਿਤਾ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਸੰਦੀਪ ਕੌਰ ਦੀ ਹੱਤਿਆ ਉਸ ਦੇ ਸਹੁਰੇ ਸਵਰਨ ਸਿੰਘ ਤੇ ਸੱਸ ਸਰਬਜੀਤ ਕੌਰ ਨੇ ਕੀਤੀ ਹੈ ਅਤੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਗੱਡੀ ਗੰਨੇ ਦੇ ਖੇਤ ’ਚ ਸੁੱਟ ਕੇ ਹਾਦਸੇ ਦਾ ਝੂਠਾ ਡਰਾਮਾ ਰਚਿਆ ਗਿਆ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਇਸ ਪੂਰੀ ਸਾਜ਼ਿਸ਼ ਦਾ ਮੁੱਖ ਘੜਨਹਾਰ ਮ੍ਰਿਤਕਾ ਦਾ ਪਤੀ ਜਸਵਿੰਦਰ ਸਿੰਘ ਹੈ, ਜੋ ਇਸ ਵੇਲੇ ਵਿਦੇਸ਼ ਵਿਚ ਰਹਿ ਰਿਹਾ ਹੈ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਸਲਾਖਾਂ ਪਿੱਛੇ ਭੇਜਿਆ ਜਾਵੇ। ਇਸ ਮਾਮਲੇ ਸਬੰਧੀ ਜਦੋਂ ਥਾਣਾ ਭੈਣੀ ਮੀਆਂ ਖਾਂ ਦੇ ਮੁਖੀ ਸਾਹਿਲ ਪਠਾਣੀਆ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਦੋਸ਼ੀਆਂ ਨੂੰ ਜਲਦ ਹੀ ਹਿਰਾਸਤ ਵਿੱਚ ਲੈ ਲਿਆ ਜਾਵੇਗਾ ।