ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡਾਂ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਰਥੀ ਫੂਕ ਮੁਜ਼ਾਹਰੇ
ਫ਼ਤਹਿਗੜ੍ਹ ਚੂੜੀਆਂ, 25 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨੀ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਹੋਈ ਮੌਤ ਦੇ ਸੰਬੰਧ ਵਿਚ ਬਣਾਈ ਗਈ ਐਕਸ਼ਨ ਕਮੇਟੀ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਵੱਖ-ਵੱਖ ਪਿੰਡਾਂ ਮੰਜਿਆਂਵਾਲੀ, ਚਿਤੌੜਗੜ੍ਹ, ਖੋਖਰ, ਰੂਪੋਵਾਲੀ ਆਦਿ ’ਚ ਪੰਜਾਬ ਸਰਕਾਰ, ਪੁਲਿਸ, ਸਿਆਸੀ ਸਮਗਲਰ ਤੇ ਗੁੰਡਾ ਗਰੋਹ ਦੀਆਂ ਅਰਥੀਆਂ ਫੂਕੀਆਂ ਗਈਆਂ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਰੱਖੀਆਂ ਗਈਆਂ ਮੰਗਾਂ ਦੇ ਸਬੰਧ ’ਚ ਉਨ੍ਹਾਂ ਕਿਹਾ ਕਿ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਝੋਟਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇ, ਉਸ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਤਸਕਰਾਂ ਦੇ ਕੌਮਾਂਤਰੀ ਗਠਜੋੜ ਨੂੰ ਤੋੜਿਆ ਜਾਵੇ, ਸ਼ਰਾਬ ਦੀ ਵਿਕਰੀ ਨਾਲ ਖਜ਼ਾਨੇ ਭਰਨ ਵਾਲੀ ਤਸਕਰੀ ਬੰਦ ਕੀਤੀ ਜਾਵੇ, ਨਸ਼ਾ ਪੀੜਤ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਬੰਦ ਕੀਤਾ ਜਾਵੇ, ਨਸ਼ਾ ਪੀੜਤ ਨੌਜਵਾਨਾਂ ਦਾ ਇਲਾਜ ਕੀਤਾ ਜਾਵੇ, ਉਨ੍ਹਾਂ ਦੇ ਰੁਜ਼ਗਾਰਾਂ ਦਾ ਪ੍ਰਬੰਧ ਕੀਤਾ ਜਾਵੇ, ਯੁੱਧ ਲੋਕਾਂ ਵਿਰੁੱਧ ਦੀ ਨੀਤੀ ਬੰਦ ਕੀਤੀ ਜਾਵੇ।
ਫ਼ਤਹਿਗੜ੍ਹ ਚੂੜੀਆਂ, 25 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨੀ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਹੋਈ ਮੌਤ ਦੇ ਸੰਬੰਧ ਵਿਚ ਬਣਾਈ ਗਈ ਐਕਸ਼ਨ ਕਮੇਟੀ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਵੱਖ-ਵੱਖ ਪਿੰਡਾਂ ਮੰਜਿਆਂਵਾਲੀ, ਚਿਤੌੜਗੜ੍ਹ, ਖੋਖਰ, ਰੂਪੋਵਾਲੀ ਆਦਿ ’ਚ ਪੰਜਾਬ ਸਰਕਾਰ, ਪੁਲਿਸ, ਸਿਆਸੀ ਸਮਗਲਰ ਤੇ ਗੁੰਡਾ ਗਰੋਹ ਦੀਆਂ ਅਰਥੀਆਂ ਫੂਕੀਆਂ ਗਈਆਂ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਰੱਖੀਆਂ ਗਈਆਂ ਮੰਗਾਂ ਦੇ ਸਬੰਧ ’ਚ ਉਨ੍ਹਾਂ ਕਿਹਾ ਕਿ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਝੋਟਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇ, ਉਸ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਤਸਕਰਾਂ ਦੇ ਕੌਮਾਂਤਰੀ ਗਠਜੋੜ ਨੂੰ ਤੋੜਿਆ ਜਾਵੇ, ਸ਼ਰਾਬ ਦੀ ਵਿਕਰੀ ਨਾਲ ਖਜ਼ਾਨੇ ਭਰਨ ਵਾਲੀ ਤਸਕਰੀ ਬੰਦ ਕੀਤੀ ਜਾਵੇ, ਨਸ਼ਾ ਪੀੜਤ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਬੰਦ ਕੀਤਾ ਜਾਵੇ, ਨਸ਼ਾ ਪੀੜਤ ਨੌਜਵਾਨਾਂ ਦਾ ਇਲਾਜ ਕੀਤਾ ਜਾਵੇ, ਉਨ੍ਹਾਂ ਦੇ ਰੁਜ਼ਗਾਰਾਂ ਦਾ ਪ੍ਰਬੰਧ ਕੀਤਾ ਜਾਵੇ, ਯੁੱਧ ਲੋਕਾਂ ਵਿਰੁੱਧ ਦੀ ਨੀਤੀ ਬੰਦ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ, ਸਕੱਤਰ ਦਲਜੀਤ ਸਿੰਘ, ਮੇਜਰ ਸਿੰਘ, ਕਰਨੈਲ ਸਿੰਘ, ਹਰਜਿੰਦਰ ਸਿੰਘ, ਅਜੀਤ ਸਿੰਘ, ਜੋਗਾ ਸਿੰਘ, ਸੁੱਚਾ ਸਿੰਘ, ਜਰਨੈਲ ਸਿੰਘ, ਅਜੀਤ ਸਿੰਘ, ਦੀਦਾਰ ਸਿੰਘ, ਦਿਲਾਵਰ ਸਿੰਘ, ਹਰਜੰਤ ਸਿੰਘ, ਰਵਿੰਦਰ ਸਿੰਘ, ਨਿਰਮਲ ਸਿੰਘ, ਕਾਕਾ ਸਿੰਘ, ਹਰਦੀਪ ਸਿੰਘ ਆਦਿ ਕਿਸਾਨ ਹਾਜ਼ਰ ਸਨ।