ਹੈਰੋਇਨ, 2 ਹਜ਼ਾਰ ਰੁਪਏ ਡਰੱਗ ਮਨੀ ਸਮੇਤ 2 ਕਾਬੂ
ਕਾਦੀਆਂ, 25 ਅਕਤੂਬਰ (ਕੁਲਵਿੰਦਰ ਸਿੰਘ)-ਥਾਣਾ ਕਾਦੀਆਂ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 2 ਦੋਸ਼ੀਆਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਥਾਣਾ ਕਾਦੀਆਂ ਦੇ ਐੱਸ.
ਕਾਦੀਆਂ, 25 ਅਕਤੂਬਰ (ਕੁਲਵਿੰਦਰ ਸਿੰਘ)-ਥਾਣਾ ਕਾਦੀਆਂ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 2 ਦੋਸ਼ੀਆਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਥਾਣਾ ਕਾਦੀਆਂ ਦੇ ਐੱਸ. ਐੱਚ.ਓ. ਇੰਸਪੈਕਟਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਥਾਣਾ ਕਾਦੀਆਂ ਦੇ ਏ.ਐੱਸ.ਆਈ. ਮੰਗਲ ਸਿੰਘ ਸਮੇਤ ਸਾਥੀ ਕਰਮਚਾਰੀਆਂ ਵਲੋਂ ਸਥਾਨਕ ਵਾਲਮੀਕਿ ਮੁਹੱਲੇ ਤੋਂ 10 ਗ੍ਰਾਮ ਹੈਰੋਇਨ, ਕੰਪਿਊਟਰ ਕੰਡਾ, 2 ਹਜ਼ਾਰ ਰੁਪਏ ਡਰੱਗ ਮਨੀ ਸਮੇਤ 2 ਦੋਸ਼ੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਪ੍ਰਭਜੋਤ ਸਿੰਘ ਅਨੁਸਾਰ ਦੋਵਾਂ ਦੋਸ਼ੀਆਂ ਦੀ ਪਛਾਣ ਸੁਨੀਲ ਪੁੱਤਰ ਅਸ਼ੋਕ ਕੁਮਾਰ ਤੇ ਹਰਮਨ ਗਿੱਲ ਪੁੱਤਰ ਸੁਖਵਿੰਦਰ ਵਾਸੀ ਮੁਹੱਲਾ ਵਾਲਮੀਕਿ ਥਾਣਾ ਕਾਦੀਆਂ ਵਜੋਂ ਹੋਈ ਹੈ। ਥਾਣਾ ਕਾਦੀਆਂ ਅੰਦਰ ਦੋਵਾਂ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣਾ ਕਾਦੀਆਂ ਦੀ ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।