25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਆਰੀਆ ਗਰਲਜ਼ ਸਕੂਲ ’ਚ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਸ਼ੁਰੂ

ਪਠਾਨਕੋਟ, 25 ਅਕਤੂਬਰ (ਸੰਧੂ)-ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ’ਚ ਸੱਤ ਰੋਜ਼ਾ ਐਨ. ਐਸ.

Ad Position 21
No active advertisement
ਅਜੀਤ ਡੈਸਕ 26-10-2026
ਪਠਾਨਕੋਟ, 25 ਅਕਤੂਬਰ (ਸੰਧੂ)-ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ’ਚ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਸ਼ੁੱਭ ਆਰੰਭ ਜ਼ਿਲ੍ਹਾ ਸਿੱਖਿਆ ਅਧਿਕਾਰੀ ਕਮਲਦੀਪ ਕੌਰ ਵਲੋਂ ਰਿਬਨ ਕੱਟ ਕੇ ਕੀਤਾ ਗਿਆ । ਇਸ ਮੌਕੇ ਉਨ੍ਹਾਂ ਵਿਦਿਆਰਥਣਾਂ ਨੂੰ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਤੇ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣ ਵਾਸਤੇ ਪ੍ਰੇਰਿਤ ਕੀਤਾ । ਸਕੂਲ ਦੇ ਮੈਨੇਜਰ ਅਰੁਣ ਗਾਂਧੀ ਅਤੇ ਪ੍ਰਿੰਸੀਪਲ ਮਧੂ ਸਲਾਰੀਆ ਨੇ ਐਨ.ਐਸ.ਐਸ. ਵਲੰਟੀਅਰਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਸਮਰਪਣ, ਜ਼ਿੰਮੇਵਾਰੀ ਤੇ ਟੀਮ ਭਾਵਨਾ ਨਾਲ ਸਮਾਜ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ । ਇਸ ਮੌਕੇ ਪ੍ਰੋਜੈਕਟ ਇੰਚਾਰਜ ਸੁਰਭੀ ਸ਼ਰਮਾ, ਨੀਲਮ ਸੈਣੀ, ਨਿਸ਼ਾ ਸ਼ਰਮਾ, ਭਾਵਿਕਾ ਅਤੇ ਭਾਵਨਾ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਹਿੰਦੂ ਕੋਆਪ੍ਰੇਟਿਵ ਬੈਂਕ ਨੇ 100 ਸਾਲਾ ਸ਼ਤਾਬਦੀ ਸਮਾਗਮ ਮਨਾਇਆ ਅਗਲੀ ਖ਼ਬਰ ਗ੍ਰੀਨਲੈਂਡ ਪਬਲਿਕ ਸਕੂਲ ਵਿਖੇ ਇਕ ਰੋਜ਼ਾ ਅਧਿਆਪਕ ਸਿਖਲਾਈ ਪ੍ਰੋਗਰਾਮ ਦਾ ਆਯੋਜਨ
Ad Position 24