25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਹਿੰਦੂ ਕੋਆਪ੍ਰੇਟਿਵ ਬੈਂਕ ਨੇ 100 ਸਾਲਾ ਸ਼ਤਾਬਦੀ ਸਮਾਗਮ ਮਨਾਇਆ

ਪਠਾਨਕੋਟ, 25 ਅਕਤੂਬਰ (ਸੰਧੂ)-ਹਿੰਦੂ ਕੋਆਪ੍ਰੇਟਿਵ ਬੈਂਕ ਪਠਾਨਕੋਟ ਵਲੋਂ ਆਪਣੇ ਸ਼ਾਨਾਮੱਤੇ 100 ਸਾਲ ਪੂਰੇ ਹੋਣ ਦੀ ਖੁਸ਼ੀ ’ਚ ਸ਼ਤਾਬਦੀ ਸਮਾਗਮ ਸੁਵਿਧਾ ਰਾਇਲ ਵਿਖੇ ਉਤਸ਼ਾਹ ਨਾਲ ਕਰਵਾਇਆ ਗਿਆ । ਬੈਂਕ ਦੇ ਚੇਅਰਮੈਨ ਸਤੀਸ਼ ਮਹਿੰਦਰੂ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ’ਚ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦੋਂਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਪਠਾਨਕੋਟ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੌਰਭ ਬਹਿਲ, ਸੁਜਾਨਪੁਰ ਤੋਂ ਵਿਧਾਇਕ ਨਰੇਸ਼ ਪੁਰੀ ਤੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ।

Ad Position 21
No active advertisement
ਅਜੀਤ ਡੈਸਕ 26-10-2026
ਪਠਾਨਕੋਟ, 25 ਅਕਤੂਬਰ (ਸੰਧੂ)-ਹਿੰਦੂ ਕੋਆਪ੍ਰੇਟਿਵ ਬੈਂਕ ਪਠਾਨਕੋਟ ਵਲੋਂ ਆਪਣੇ ਸ਼ਾਨਾਮੱਤੇ 100 ਸਾਲ ਪੂਰੇ ਹੋਣ ਦੀ ਖੁਸ਼ੀ ’ਚ ਸ਼ਤਾਬਦੀ ਸਮਾਗਮ ਸੁਵਿਧਾ ਰਾਇਲ ਵਿਖੇ ਉਤਸ਼ਾਹ ਨਾਲ ਕਰਵਾਇਆ ਗਿਆ । ਬੈਂਕ ਦੇ ਚੇਅਰਮੈਨ ਸਤੀਸ਼ ਮਹਿੰਦਰੂ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ’ਚ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦੋਂਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਪਠਾਨਕੋਟ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੌਰਭ ਬਹਿਲ, ਸੁਜਾਨਪੁਰ ਤੋਂ ਵਿਧਾਇਕ ਨਰੇਸ਼ ਪੁਰੀ ਤੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਸਮਾਗਮ ਦੌਰਾਨ ਬੈਂਕ ਵਲੋਂ ਆਪਣੇ ਕਰੀਬ 13 ਹਜ਼ਾਰ ਸ਼ੇਅਰਧਾਰਕਾਂ ਨੂੰ ਪਿਛਲੇ ਵਿੱਤੀ ਵਰ੍ਹੇ ਦੇ ਮੁਨਾਫ਼ੇ ਵਿਚੋਂ ਕੁੱਲ 1 ਕਰੋੜ 30 ਲੱਖ ਰੁਪਏ ਦਾ ਲਾਭਾਂਸ਼ ਵੰਡਣ ਦਾ ਐਲਾਨ ਕੀਤਾ ਗਿਆ । ਸ਼ੇਅਰਧਾਰਕਾਂ ਨੂੰ ਉਨ੍ਹਾਂ ਦੀ ਹਿੱਸੇਦਾਰੀ ਦੇ ਆਧਾਰ ’ਤੇ 10 ਫ਼ੀਸਦੀ ਲਾਭਾਂਸ਼ ਦਿੱਤਾ ਜਾ ਰਿਹਾ ਹੈ । ਖ਼ਾਸ ਗੱਲ ਇਹ ਹੈ ਕਿ ਬੈਂਕ ਵਲੋਂ 13 ਸਾਲਾਂ ਦੇ ਲੰਬੇ ਅਰਸੇ ਬਾਅਦ ਪਹਿਲੀ ਵਾਰ ਸ਼ੇਅਰਧਾਰਕਾਂ ਨੂੰ ਲਾਭਾਂਸ਼ ਦਿੱਤਾ ਜਾ ਰਿਹਾ ਹੈ । ਇਹ ਰਕਮ ਸ਼ੇਅਰਧਾਰਕਾਂ ਦੇ ਬੈਂਕ ਖਾਤਿਆਂ ’ਚ ਜਮ੍ਹਾਂ ਕਰਵਾਈ ਜਾਵੇਗੀ । ਬੈਂਕ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਦੌਰਾਨ ਬੈਂਕ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ । ਬੋਰਡ ਆਫ਼ ਡਾਇਰੈਕਟਰਜ਼ ਵਲੋਂ ਬੈਂਕ ਦੀ ਕਾਰਜ ਪ੍ਰਣਾਲੀ ’ਚ ਸੁਧਾਰ, ਪ੍ਰਭਾਵਸ਼ਾਲੀ ਨੀਤੀਆਂ ਲਾਗੂ ਕਰਨ ਤੇ ਲੰਬੇ ਸਮੇਂ ਤੋਂ ਲਟਕ ਰਹੀ ਵਸੂਲੀ ’ਚ ਤੇਜ਼ੀ ਲਿਆਉਣ ਲਈ ਯਤਨ ਕੀਤੇ ਗਏ । ਇਨ੍ਹਾਂ ਉਪਰਾਲਿਆਂ ਸਦਕਾ ਕਰੀਬ 26 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ, ਜਿਸ ਨਾਲ ਬੈਂਕ ਦੀ ਵਿੱਤੀ ਸਥਿਤੀ ਨੂੰ ਮਜ਼ਬੂਤੀ ਮਿਲੀ । ਇਸ ਮੌਕੇ ਬੈਂਕ ਦੀ ਸਾਲਾਨਾ ਆਮ ਸਭਾ ਦੀ ਮੀਟਿੰਗ ਵੀ ਕਰਵਾਈ ਗਈ, ਜਿਸ ’ਚ ਬੈਂਕ ਦੇ ਕੰਮਕਾਜ ਤੇ ਹੋਰ ਅਹਿਮ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਬੈਂਕ ਦੇ ਵਾਈਸ ਚੇਅਰਮੈਨ ਵਿਨੋਦ ਮਹਾਜਨ, ਡਾਇਰੈਕਟਰ ਰਮੇਸ਼ ਚੌਧਰੀ, ਡਾਇਰੈਕਟਰ ਐਸ.ਐਸ. ਬਾਵਾ, ਡਾਇਰੈਕਟਰ ਲਲਿਤ ਭਾਟੀਆ, ਮਨਪ੍ਰੀਤ ਸਿੰਘ ਸਾਹਨੀ, ਪਠਾਨਕੋਟ ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰ ਸਿੰਘ ਲੱਕੀ, ਨਾਰਾਇਣ ਦੀਪ ਸਿੰਘ, ਪ੍ਰਤਾਪ ਵਰਲਡ ਸਕੂਲ ਦੇ ਡਾਇਰੈਕਟਰ ਸੰਨੀ ਮਹਾਜਨ, ਨਰਿੰਦਰ ਕਾਲਾ, ਹਰਜੀਤ ਸਿੰਘ ਵਾਲੀਆ, ਕਮਲ ਪੰਤ, ਡਾ: ਪੰਕਜਮਾਲਾ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕਾਨੂੰਨ ਆਪਣਾ ਕੰਮ ਕਰੇ, ­ਨਾਜਾਇਜ਼ ਉਸਾਰੀਆਂ ’ਤੇ ਹੋਵੇ ਕਾਰਵਾਈ-ਮੀਰਪੁਰ ਕਾਲੋਨੀ ਵੈਲਫੇਅਰ ਸੁਸਾਇਟੀ ਅਗਲੀ ਖ਼ਬਰ ਆਰੀਆ ਗਰਲਜ਼ ਸਕੂਲ ’ਚ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਸ਼ੁਰੂ
Ad Position 24