25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਰਾਜਨੀਤੀ ਦਾ ਮੁੱਖ ਮੰਤਵ ਲੋਕ ਮਸਲਿਆਂ ਦਾ ਹੱਲ ਕਰਨਾ-ਸ਼ਮਸ਼ੇਰ ਸਿੰਘ

ਦੀਨਾਨਗਰ, 25 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸਾਂਝ ਮਜ਼ਬੂਤ ਕਰਨ ਦੇ ਮਨੋਰਥ ਨਾਲ ਸ਼ੁਰੂ ਕੀਤੀ ਗਈ। ਡੋਰ ਟੂ ਡੋਰ ਮੁਹਿੰਮ ਤਹਿਤ ਦੀਨਾਨਗਰ ਦੇ ਮੁੱਖ ਬਾਜ਼ਾਰਾਂ ’ਚ ਦੁਕਾਨਦਾਰਾਂ, ਸਥਾਨਕ ਵਪਾਰੀਆਂ ਤੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ, ਅਹਿਮ ਸੁਝਾਵਾਂ ਤੇ ਉਮੀਦਾਂ ਨੂੰ ਡੂੰਘਾਈ ਨਾਲ ਸਮਝਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ।

Ad Position 21
No active advertisement
ਅਜੀਤ ਡੈਸਕ 26-10-2026
ਦੀਨਾਨਗਰ, 25 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸਾਂਝ ਮਜ਼ਬੂਤ ਕਰਨ ਦੇ ਮਨੋਰਥ ਨਾਲ ਸ਼ੁਰੂ ਕੀਤੀ ਗਈ। ਡੋਰ ਟੂ ਡੋਰ ਮੁਹਿੰਮ ਤਹਿਤ ਦੀਨਾਨਗਰ ਦੇ ਮੁੱਖ ਬਾਜ਼ਾਰਾਂ ’ਚ ਦੁਕਾਨਦਾਰਾਂ, ਸਥਾਨਕ ਵਪਾਰੀਆਂ ਤੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ, ਅਹਿਮ ਸੁਝਾਵਾਂ ਤੇ ਉਮੀਦਾਂ ਨੂੰ ਡੂੰਘਾਈ ਨਾਲ ਸਮਝਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ । ਇਸ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਬਾਜ਼ਾਰ ’ਚ ਮੌਜੂਦ ਲੋਕਾਂ ਤੇ ਵਪਾਰਕ ਵਰਗ ਨਾਲ ਜਨ-ਹਿੱਤ ਨਾਲ ਜੁੜੇ ਕਈ ਭਖਦੇ ਮੁੱਦਿਆਂ ’ ਤੇ ਗੱਲਬਾਤ ਹੋਈ ਹੈ । ਵਪਾਰੀਆਂ ਨੇ ਬਾਜ਼ਾਰ ਦੀਆਂ ਸਥਾਨਕ ਸਮੱਸਿਆਵਾਂ ਜਿਵੇਂ ਕਿ ਸਾਫ਼-ਸਫ਼ਾਈ, ਟ੍ਰੈਫਿਕ ਵਿਵਸਥਾ ਤੇ ਸੁਰੱਖਿਆ ਵਰਗੇ ਮੁੱਦੇ ਉਨ੍ਹਾਂ ਦੇ ਸਾਹਮਣੇ ਰੱਖੇ । ਉਨ੍ਹਾਂ ਕਿਹਾ ਕਿ ਮੁਹਿੰਮ ਦਾ ਮੁੱਖ ਉਦੇਸ਼ ਨਾ ਸਿਰਫ਼ ਜਨਤਾ ਨਾਲ ਸਿੱਧਾ ਜੁੜਾਅ ਮਜ਼ਬੂਤ ਕਰਨਾ, ਬਲਕਿ ਆਮ ਨਾਗਰਿਕਾਂ ਦੀ ਆਵਾਜ਼ ਨੂੰ ਪ੍ਰਸ਼ਾਸਨਿਕ ਤੇ ਰਾਜਨੀਤਿਕ ਪੱਧਰ ’ਤੇ ਪਹਿਲ ਦੇਣਾ ਵੀ ਸੀ । ਇਸ ਮੌਕੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਾਜੀਵ ਸੈਣੀ, ਬਲਾਕ ਪ੍ਰਧਾਨ ਗੋਰਾ ਕੱਤੋਵਾਲ, ਮਦਨ ਮੋਹਨ ਡਾਲੀ, ਰਜਿੰਦਰ ਸੰਨੀ, ਕਮਲ ਕਿਸ਼ੋਰ ਆਦਿ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਅਗਲੀ ਖ਼ਬਰ ਹਲਕਾ ਡੇਰਾ ਬਾਬਾ ਨਾਨਕ ’ਚ ਪਿੰਡ ਸ਼ਹੂਰ ਦੇ ਅਕਾਲੀ ਆਗੂ ਤੇ ਕਿਸਾਨ ’ਤੇ ਜਾਨਲੇਵਾ ਹਮਲਾ ਗੋਲੀ ਦੀ ਘਟਨਾ ’ਚ ਵਾਲ-ਵਾਲ ਬਚਿ...
Ad Position 24