ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਨਸ਼ਿਆਂ ਖ਼ਿਲਾਫ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਸ਼ਾਹਪੁਰ ਕੰਢੀ, 25 ਅਕਤੂਬਰ (ਰਣਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ਼ੇਰ ਸਿੰਘ ਜੈਨੀ ਵਲੋਂ ਬੈਂਕ ਚੌਕ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਲਕਾ ਇੰਚਾਰਜ ਬਾਬਾ ਗੁਰਮੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਅੰਦਰ ਨਸ਼ੇ ਦੇ ਹੜ੍ਹ ਨੂੰ ਰੋਕਣ ’ਚ ਨਾਕਾਮਯਾਬ ਸਾਬਤ ਹੋਈ ਹੈ।
ਸ਼ਾਹਪੁਰ ਕੰਢੀ, 25 ਅਕਤੂਬਰ (ਰਣਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ਼ੇਰ ਸਿੰਘ ਜੈਨੀ ਵਲੋਂ ਬੈਂਕ ਚੌਕ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਲਕਾ ਇੰਚਾਰਜ ਬਾਬਾ ਗੁਰਮੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਅੰਦਰ ਨਸ਼ੇ ਦੇ ਹੜ੍ਹ ਨੂੰ ਰੋਕਣ ’ਚ ਨਾਕਾਮਯਾਬ ਸਾਬਤ ਹੋਈ ਹੈ। ਪੰਜਾਬ ਸਰਕਾਰ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਦਾ ਵਾਅਦਾ ਕਰਕੇ ਹੋਂਦ ’ਚ ਆਈ ਸੀ, ਪਰ ਇਸ ਸਰਕਾਰ ਸਮੇਂ ਨਸ਼ਾ ਹੋਰ ਵੱਧ ਗਿਆ । ਨਿਤ ਨੌਜਵਾਨ ਨਸ਼ੇ ਦੀ ਭੇਟ ਚੜ ਰਹੇ ਹਨ। ਪਰਵਿੰਦਰ ਸਿੰਘ ਝੋਟਾ ਵੀ ਇਸ ਸਰਕਾਰ ਦੇ ਕਾਰਨ ਆਪਣੀ ਜਾਨ ਗਵਾ ਬੈਠਾ। ਨਸ਼ੇ ਦੇ ਕਾਰੋਬਾਰੀਆਂ ਦੇ ਹੌਂਸਲੇ ਬੁਲੰਦ ਹੋਏ ਹਨ । ਉਨ੍ਹਾਂ ਮੰਗ ਕੀਤੀ ਕਿ ਜੇਕਰ ਸਰਕਾਰ ਨਸ਼ੇ ਦੀ ਰੋਕਥਾਮ ਨਹੀਂ ਕਰ ਸਕਦੀ ਤਾਂ ਅਸਤੀਫਾ ਦੇਵੇ । ਇਸ ਮੌਕੇ ਬਾਬਾ ਗੁਰਮੀਤ ਸਿੰਘ ਸੈਣੀ ਤੋਂ ਇਲਾਵਾ ਬੇਅੰਤ ਸਿੰਘ, ਬਲਵਿੰਦਰ ਸਿੰਘ, ਹਰਦੀਪ ਸਿੰਘ, ਭੁਪਿੰਦਰ ਸਿੰਘ, ਗਗਨਜੀਤ ਸਿੰਘ, ਸ਼ਰਮਜੀਤ ਸਿੰਘ, ਬਲਵੰਤ ਸਿੰਘ ਅਤੇ ਚੰਚਲ ਸਿੰਘ ਆਦਿ ਹਾਜ਼ਰ ਸਨ।