ਕਾਂਗਰਸ ਨੇ ਮਿਸ਼ਨ 2027 ਲਈ ਰਾਜਨੀਤਿਕ ਗਤੀਵਿਧੀਆਂ ਤੇਜ਼ ਕੀਤੀਆਂ
ਤਾਰਾਗੜ੍ਹ, 25 ਅਕਤੂਬਰ (ਸੋਹਨ ਲਾਲ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ’ਚ ਰਾਜਨੀਤਿਕ ਗਤੀਵਿਧੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਇਸ ਸਬੰਧ ’ਚ ਕਾਂਗਰਸ ਪਾਰਟੀ ਨੇ ਭੋਆ ਵਿਧਾਨ ਸਭਾ ਹਲਕੇ ਵਿਚ ਆਪਣੀ ਪਹੁੰਚ ਮੁਹਿੰਮ ਨੂੰ ਤੇਜ਼ ਕਰਦੇ ਹੋਏ ਰਿੰਕਾ ਦੀ ਪ੍ਰਧਾਨਗੀ ਹੇਠ ਪਿੰਡ ਹੈਬਤ ਪਿੰਡੀ ਵਿਚ ਸਮਾਗਮ ਦਾ ਆਯੋਜਨ ਕੀਤਾ ।
ਤਾਰਾਗੜ੍ਹ, 25 ਅਕਤੂਬਰ (ਸੋਹਨ ਲਾਲ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ’ਚ ਰਾਜਨੀਤਿਕ ਗਤੀਵਿਧੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਇਸ ਸਬੰਧ ’ਚ ਕਾਂਗਰਸ ਪਾਰਟੀ ਨੇ ਭੋਆ ਵਿਧਾਨ ਸਭਾ ਹਲਕੇ ਵਿਚ ਆਪਣੀ ਪਹੁੰਚ ਮੁਹਿੰਮ ਨੂੰ ਤੇਜ਼ ਕਰਦੇ ਹੋਏ ਰਿੰਕਾ ਦੀ ਪ੍ਰਧਾਨਗੀ ਹੇਠ ਪਿੰਡ ਹੈਬਤ ਪਿੰਡੀ ਵਿਚ ਸਮਾਗਮ ਦਾ ਆਯੋਜਨ ਕੀਤਾ । ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜੋਗਿੰਦਰ ਪਾਲ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੌਰਾਨ ਉਨ੍ਹਾਂ ਨੇ ਪਾਰਟੀ ਵਰਕਰਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕੀਤੀ ਤੇ ਮਿਸ਼ਨ 2027 ਦੀਆਂ ਤਿਆਰੀਆਂ ’ਤੇ ਚਰਚਾ ਕੀਤੀ ਤੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਜਨਤਕ ਮੁੱਦਿਆਂ ਤੇ ਵਿਧਾਇਕ ਵਜੋਂ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਗਏ। ਵਿਕਾਸ ਕਾਰਜਾਂ ਬਾਰੇ ਆਪਣੇ ਵਿਚਾਰ ਵੀ ਸਾਂਝੇ ਕੀਤੇ । ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਬਹੁਤ ਸਮਾਂ ਨਹੀਂ ਬਚਿਆ ਹੈ ਤੇ ਕਾਂਗਰਸੀ ਵਰਕਰਾਂ ਨੂੰ ਮਿਸ਼ਨ 2027 ਦੀ ਤਿਆਰੀ ਲਈ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਜਨਤਾ ਨੂੰ ਕਾਂਗਰਸ ਪਾਰਟੀ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦਾ ਉਦੇਸ਼ ਸੂਬੇ ਵਿਚ ਇਕ ਅਜਿਹਾ ਸਿਸਟਮ ਸਥਾਪਿਤ ਕਰਨਾ ਹੈ ਜਿੱਥੇ ਆਮ ਨਾਗਰਿਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣ, ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਮਿਲੇ ਅਤੇ ਲੋਕਾਂ ਨੂੰ ਆਪਣੇ ਹੱਕਾਂ ਲਈ ਭਟਕਣਾ ਨਾ ਪਵੇ । ਇਸ ਮੌਕੇ ਯੂਥ ਕਾਂਗਰਸ ਪ੍ਰਧਾਨ ਸੁਮਿਤ ਠਾਕੁਰ, ਬਲਾਕ ਪ੍ਰਧਾਨ ਹਰਸ਼ ਸ਼ਰਮਾ, ਨਵੀਨ ਕੁਮਾਰ, ਸ਼ੁੱਭਮ ਕੁਮਾਰ, ਪਵਨ ਕੁਮਾਰ, ਗੁਰਨਾਮ ਸਿੰਘ, ਦਲੀਪ ਕੁਮਾਰ, ਸੁਰਜੀਤ ਕੁਮਾਰ ਅਤੇ ਲਵਲੀ ਕੁਮਾਰ ਆਦਿ ਹਾਜ਼ਰ ਸਨ।