ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਵਾਲਮੀਕਿ ਮੰਦਿਰ ’ਚ ਬੱਬੇਹਾਲੀ ਨੇ ਕੀਤੀ ਸ਼ਿਰਕਤ
ਗੁਰਦਾਸਪੁਰ, 26 ਅਕਤੂਬਰ (ਚੱਕਰਾਜਾ)-ਅੱਜ ਸਥਾਨਕ ਭਗਵਾਨ ਵਾਲਮੀਕਿ ਮੰਦਰ ਨੇੜੇ ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਭਾਈਚਾਰੇ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ।
ਗੁਰਦਾਸਪੁਰ, 26 ਅਕਤੂਬਰ (ਚੱਕਰਾਜਾ)-ਅੱਜ ਸਥਾਨਕ ਭਗਵਾਨ ਵਾਲਮੀਕਿ ਮੰਦਰ ਨੇੜੇ ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਭਾਈਚਾਰੇ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਵਾਲਮੀਕਿ ਭਾਈਚਾਰੇ ਨੇ ਗੁਰਬਚਨ ਸਿੰਘ ਬੱਬੇਹਾਲੀ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ, ਜਿਸ ’ਤੇ ਗੁਰਬਚਨ ਸਿੰਘ ਬੱਬੇਹਾਲੀ ਨੇ ਸਰਕਾਰ ਬਣਨ ’ਤੇ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਸ. ਬੱਬੇਹਾਲੀ ਨੇ ਕਿਹਾ ਕਿ ਭਗਵਾਨ ਮਹਾਂਰਿਸ਼ੀ ਵਾਲਮੀਕਿ ਦੀ ਭਾਰਤੀ ਸੰਸਕ੍ਰਿਤੀ ਨੂੰ ਅਦੁਤੀ ਦੇਣ ਹੈ, ਉਹ ਪਹਿਲੇ ਆਦਿ ਕਵੀ ਹਨ, ਜਿਨ੍ਹਾਂ ਨੇ ਸਮਾਜ ਵਿਚ ਹੋ ਰਹੀ ਨਾਰੀ ਦੀ ਦੁਰਦਸ਼ਾ ਦੀ ਹਾਲਤ ਨੂੰ ਰਾਮ ਕਥਾ ਰਾਹੀਂ ਪੇਸ਼ ਕੀਤਾ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਨੁਮਾਇੰਦਿਆਂ ਨੇ ਕਿਹਾ ਕਿ ਭਗਵਾਨ ਵਾਲਮੀਕਿ ਦਾ ਇਹ ਮੰਦਿਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ. ਬੱਬੇਵਾਲੀ ਵਲੋਂ ਹੀ ਬਣਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਅਕਾਲੀ ਸਰਕਾਰ ਤੋਂ ਕਾਫੀ ਉਮੀਦਾਂ ਹਨ।