ਹਲਕਾ ਪ੍ਰਧਾਨ ਸੁਖਜਿੰਦਰ ਸਿੰਘ ਪਾਰਸ ਵਲੋਂ ਐਸ.ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਨਾਲ 2027 ਦੀਆਂ ਚੋਣਾਂ ਸੰਬੰਧੀ ਬੈਠਕ
ਕਿਲ੍ਹਾ ਲਾਲ ਸਿੰਘ, 26 ਅਕਤੂਬਰ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਐਸ. ਸੀ.
ਕਿਲ੍ਹਾ ਲਾਲ ਸਿੰਘ, 26 ਅਕਤੂਬਰ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਐਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਸੁਖਜਿੰਦਰ ਸਿੰਘ ਪਾਰਸ ਵਲੋਂ ਪਿੰਡ ਧਰਮਕੋਟ ਬੱਗਾ ਵਿਖੇ ਐਸ.ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਦੀ ਵਿਸ਼ੇਸ਼ ਬੈਠਕ ਕੀਤੀ ਗਈ, ਜਿਸ ’ਚ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਹਲਕਾ ਪ੍ਰਧਾਨ ਸੁਖਜਿੰਦਰ ਸਿੰਘ ਪਾਰਸ ਨੇ ਦੱਸਿਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਪਿਛਲੀ ਕਾਂਗਰਸ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਦਿੱਤੀਆਂ ਜਾਂਦੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਗਈਆਂ ਸਨ, ਜਿਸ ਪ੍ਰਤੀ ਲੋਕਾਂ ’ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਗਰੀਬ ਵਰਗ ਦੀ ਭਲਾਈ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਅਨੇਕਾਂ ਯੋਜਨਾਵਾਂ ਹੋਂਦ ’ਚ ਲਿਆਂਦੀਆਂ ਸਨ, ਜੋ ਇਨ੍ਹਾਂ ਦੋਵਾਂ ਸਰਕਾਰਾਂ ਵਲੋਂ ਬੰਦ ਕਰ ਦਿੱਤੀਆਂ ਗਈਆਂ ਸਨ, ਪੰਜਾਬ ਦਾ ਸਮੁੱਚਾ ਐਸ.ਸੀ. ਭਾਈਚਾਰਾ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਨੂੰ ਯਾਦ ਕਰ ਰਿਹਾ ਹੈ ਤੇ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਲਈ ਪੱਬਾਂਭਾਰ ਹੈ। ਇਸ ਮੌਕੇ ਸਰਕਲ ਭਾਗੋਵਾਲ ਦੇ ਪ੍ਰਧਾਨ ਸ਼ਿੰਗਾਰ ਸਿੰਘ, ਅਲੀਵਾਲ ਸਰਕਲ ਦੇ ਪ੍ਰਧਾਨ ਹਰਦੇਵ ਸਿੰਘ ਬਾਜਪੁਰ, ਸੁਖਬੀਰ ਸਿੰਘ, ਸਰਜੀਤ ਸਿੰਘ ਬਿਜਲੀਵਾਲ, ਦੇਸਾ ਸਿੰਘ ਭੁੱਲਰ, ਦੀਵਾਨ ਸਿੰਘ ਜੌੜਾ, ਤਰਲੋਕ ਸਿੰਘ ਕਾਸ਼ਤੀਵਾਲ, ਕਰਮ ਸਿੰਘ ਭੱਟੀ, ਸੂਬੇਦਾਰ ਮਨਜੀਤ ਸਿੰਘ, ਸਰਬਜੀਤ ਸਿੰਘ ਗਤਕਾ ਮਾਸਟਰ, ਸਰਪੰਚ ਤਰਸੇਮ ਸਿੰਘ ਸੇਖੋਵਾਲੀ, ਡੀਐਸਪੀ ਭਾਰਥਵਾਲ ਆਦਿ ਹਾਜ਼ਰ ਸਨ।