27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਟੇਟ ਪੈਨਸ਼ਨਰ ਵੈਲਫੇਅਰ ਆਰਗੇਨਾਈਜੇਸ਼ਨ ਦੀ ਮੀਟਿੰਗ

ਗੁਰਦਾਸਪੁਰ, 26 ਅਕਤੂਬਰ (ਅਸ਼ੋਕ ਸ਼ਰਮਾ)-ਸਟੇਟ ਪੈਨਸ਼ਨਰ ਵੈਲਫੇਅਰ ਆਰਗੇਨਾਈਜੇਸ਼ਨ ਦੀ ਵਿਸ਼ੇਸ਼ ਮੀਟਿੰਗ ਠਾਕੁਰ ਬਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਗੀਤਾ ਭਵਨ ਮੰਦਿਰ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ।

Ad Position 21
No active advertisement
ਅਜੀਤ ਡੈਸਕ 27-10-2026
ਗੁਰਦਾਸਪੁਰ, 26 ਅਕਤੂਬਰ (ਅਸ਼ੋਕ ਸ਼ਰਮਾ)-ਸਟੇਟ ਪੈਨਸ਼ਨਰ ਵੈਲਫੇਅਰ ਆਰਗੇਨਾਈਜੇਸ਼ਨ ਦੀ ਵਿਸ਼ੇਸ਼ ਮੀਟਿੰਗ ਠਾਕੁਰ ਬਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਗੀਤਾ ਭਵਨ ਮੰਦਿਰ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਮਾੜਾ ਰਵੱਈਆ ਹੋਣ ਕਰਕੇ ਉਨ੍ਹਾਂ ਦਾ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਹੈ। ਮੀਟਿੰਗ ਤੋਂ ਬਾਅਦ ਆਰਗੇਨਾਈਜੇਸ਼ਨ ਦੀ ਚੋਣ ਕੀਤੀ ਗਈ ਜਿਸ ’ਚ ਵਿਜੇ ਕੁਮਾਰ ਨੂੰ ਸਰਬਸੰਮਤੀ ਨਾਲ ਪ੍ਰਧਾਨ ਬਣਾਇਆ ਗਿਆ। ਉਨ੍ਹਾਂ ਨੇ ਵੈਲਫੇਅਰ ਦਾ ਪ੍ਰਧਾਨ ਚੁਣੇ ਜਾਣ ’ਤੇ ਸਾਰਿਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਰੌਸ਼ਨ ਲਾਲ, ਤਿਲਕ ਰਾਜ, ਕ੍ਰਿਸ਼ਨ ਮੂਰਤੀ, ਹਰਬੰਸ ਲਾਲ, ਧਰਮਪਾਲ, ਗੋਬਿੰਦ ਰਾਮ, ਸੋਮਰਾਜ, ਹਰੀ ਪ੍ਰੇਮ, ਡਾ: ਗੋਪਾਲ ਅਤੇ ਗੋਪਾਲ ਸ਼ਰਮਾ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਪ੍ਰਧਾਨ ਸੁਖਜਿੰਦਰ ਸਿੰਘ ਪਾਰਸ ਵਲੋਂ ਐਸ.ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਨਾਲ 2027 ਦੀਆਂ ਚੋਣਾਂ ਸੰਬੰਧੀ ਬੈਠਕ ਅਗਲੀ ਖ਼ਬਰ ਨਸ਼ਾ ਮੁਕਤ ਤੇ ਖੁਸ਼ਹਾਲ ਪੰਜਾਬ ਦੀ ਸਿਰਜਨਾ ਲਈ ਨੌਜਵਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ-ਮੁਕੇਸ਼ ਵਰਮਾ
Ad Position 24