ਵਡਾਲਾ ਗ੍ਰੰਥੀਆਂ ਸਕੂਲ ਨੇ ਬਲਾਕ ਪੱਧਰੀ ਸਾਇੰਸ ਡਰਾਮਾ ਮੁਕਾਬਲੇ ’ਚ ਮਾਰੀ ਬਾਜ਼ੀ, 11 ਸਕੂਲਾਂ ਨੇ ਲਿਆ ਹਿੱਸਾ
ਵਡਾਲਾ ਗ੍ਰੰਥੀਆਂ, 26 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਬਲਾਕ ਪੱਧਰੀ ਸਾਇੰਸ ਡਰਾਮਾ-2026 ਕਰਵਾਇਆ ਗਿਆ, ਜਿਸ ’ਚ ਬਲਾਕ ਦੇ 11 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਵਿਗਿਆਨਕ ਵਿਸ਼ਿਆਂ ’ਤੇ ਆਧਾਰਿਤ ਨਾਟਕ ਪੇਸ਼ ਕੀਤੇ। ਮੁਕਾਬਲੇ ’ ਚ ਮੇਜ਼ਬਾਨ ਸਕੂਲ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ।
ਵਡਾਲਾ ਗ੍ਰੰਥੀਆਂ, 26 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਬਲਾਕ ਪੱਧਰੀ ਸਾਇੰਸ ਡਰਾਮਾ-2026 ਕਰਵਾਇਆ ਗਿਆ, ਜਿਸ ’ਚ ਬਲਾਕ ਦੇ 11 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਵਿਗਿਆਨਕ ਵਿਸ਼ਿਆਂ ’ਤੇ ਆਧਾਰਿਤ ਨਾਟਕ ਪੇਸ਼ ਕੀਤੇ। ਮੁਕਾਬਲੇ ’ ਚ ਮੇਜ਼ਬਾਨ ਸਕੂਲ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੰਭਾਲ, ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਤੇ ਸਮੁੰਦਰਾਂ ਦੀ ਸੁਰੱਖਿਆ ਵਰਗੇ ਅਹਿਮ ਵਿਸ਼ਿਆਂ ਨੂੰ ਨਾਟਕੀ ਰੂਪ ’ਚ ਪੇਸ਼ ਕਰਕੇ ਦਰਸ਼ਕਾਂ ਨੂੰ ਵਿਗਿਆਨਕ ਚੇਤਨਾ ਤੇ ਕੁਦਰਤੀ ਸਰੋਤਾਂ ਦੀ ਸੰਭਾਲ ਦਾ ਸੁਨੇਹਾ ਦਿੱਤਾ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ’ਚ ਰਚਨਾਤਮਕਤਾ, ਵਿਗਿਆਨਕ ਸਮਝ ਤੇ ਸਮਾਜਿਕ ਸਰੋਕਾਰਾਂ ਪ੍ਰਤੀ ਜਾਗਰੂਕਤਾ ਸਪੱਸ਼ਟ ਨਜ਼ਰ ਆਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤੇ ਬਲਾਕ ਬਟਾਲਾ-2 ਦੇ ਨੋਡਲ ਅਫ਼ਸਰ ਰਾਮ ਲਾਲ ਤੇ ਬਲਾਕ ਕੋਆਰਡੀਨੇਟਰ ਰਜਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪ੍ਰੋਗਰਾਮ ਦਾ ਮੰਚ ਸੰਚਾਲਨ ਮੈਡਮ ਸ਼ੈਲੀ ਪ੍ਰੈਸ਼ਰ ਨੇ ਸੁਚੱਜੇ ਢੰਗ ਨਾਲ ਕੀਤਾ। ਮੁਕਾਬਲੇ ਦੇ ਮੁਲਾਂਕਣ ਲਈ ਲੈਕਚਰਾਰ ਹਰਪਾਲ ਸਿੰਘ, ਜਤਿੰਦਰ ਸਿੰਘ ਤੇ ਮੈਡਮ ਕਿੰਦਰ ਕੌਰ ਨੇ ਜੱਜਾਂ ਦੀ ਭੂਮਿਕਾ ਨਿਭਾਈ। ਜੱਜਾਂ ਵਲੋਂ ਵਿਦਿਆਰਥੀਆਂ ਦੀ ਪੇਸ਼ਕਾਰੀ, ਵਿਸ਼ੇ ਸਬੰਧੀ ਜਾਣਕਾਰੀ, ਰਚਨਾਤਮਕਤਾ ਤੇ ਨਾਟਕ ਰਾਹੀਂ ਦਿੱਤੇ ਸਮਾਜਿਕ ਸੰਦੇਸ਼ ਦੇ ਆਧਾਰ ’ਤੇ ਨਤੀਜੇ ਐਲਾਨੇ ਗਏ। ਨਤੀਜਿਆਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਨੇ ਪਹਿਲਾ, ਸਰਕਾਰੀ ਹਾਈ ਸਕੂਲ ਸ਼ੁਕਰਪੁਰਾ ਦੂਜੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਤੀਜੇ ਸਥਾਨ ’ਤੇ ਰਿਹਾ। ਸਮਾਗਮ ਦੌਰਾਨ ਅਧਿਆਪਕ ਮਲਵਿੰਦਰ ਸਿੰਘ, ਗਗਨਦੀਪ ਸਿੰਘ, ਜੋਤੀ ਦੁੱਗਲ, ਕੁਲਦੀਪ ਕੌਰ ਤੇ ਸਾਇੰਸ ਵਿਸ਼ੇ ਨਾਲ ਸਬੰਧਤ ਹੋਰ ਅਧਿਆਪਕਾਂ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। ਇਹ ਮੁਕਾਬਲਾ ਵਿਦਿਆਰਥੀਆਂ ’ਚ ਵਿਗਿਆਨ ਪ੍ਰਤੀ ਰੁਚੀ ਪੈਦਾ ਕਰਨ ਤੇ ਉਨ੍ਹਾਂ ਦੀ ਛੁਪੀ ਪ੍ਰਤਿਭਾ ਨੂੰ ਉਭਾਰਨ ਲਈ ਸਾਰਥਕ ਉਪਰਾਲਾ ਸਾਬਤ ਹੋਇਆ।