27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੁਖਬੀਰ ਸਿੰਘ ਬਾਦਲ ਦੀ ਕਾਰਪੋਰੇਟ ਨੀਤੀ ਨੇ ਬਦਲਿਆ ਅਕਾਲੀ ਦਲ ਦਾ ਪੰਥਕ ਸਰੂਪ -ਭਾਈ ਕਰਨੈਲ ਸਿੰਘ ਪੀਰ ਮੁਹੰਮਦ

ਬਟਾਲਾ, 26 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਥਕ ਏਕਤਾ ਦੇ ਬਹਾਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਲਿੱਲੜੀਆਂ ਕੱਢਣ ਵਾਲੀ ਸਿਆਸਤ ਕਰਨ ਵਾਲੇ ਆਗੂਆਂ ਨੂੰ ਸੁਚੇਤ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੀ ਸਿੱਖ ਸਿਆਸਤ ਹਮੇਸ਼ਾ ਉਦੋਂ ਹੀ ਸਫਲ ਹੋਈ ਹੈ, ਜਦੋਂ ਦ੍ਰਿੜਤਾ ਪੂਰਵਕ ਰਹਿੰਦਿਆਂ ਇਕ ਸੰਕਲਪ ਦੀ ਰਾਜਨੀਤੀ ਕਰਦਿਆਂ ਆਪਣੇ ਪੰਥ ਤੇ ਪੰਜਾਬ ਦੇ ਭਲੇ ਲਈ ਠੋਸ ਯਤਨ ਕੀਤੇ ਗਏ ਹਨ।

Ad Position 21
No active advertisement
ਭਾਈ ਕਰਨੈਲ ਸਿੰਘ ਪੀਰ ਮੁਹੰਮਦ ਤੇ ਭਾਈ ਗਗਨਦੀਪ ਸਿੰਘ ਰਿਆੜ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 27-10-2026
ਬਟਾਲਾ, 26 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਥਕ ਏਕਤਾ ਦੇ ਬਹਾਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਲਿੱਲੜੀਆਂ ਕੱਢਣ ਵਾਲੀ ਸਿਆਸਤ ਕਰਨ ਵਾਲੇ ਆਗੂਆਂ ਨੂੰ ਸੁਚੇਤ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੀ ਸਿੱਖ ਸਿਆਸਤ ਹਮੇਸ਼ਾ ਉਦੋਂ ਹੀ ਸਫਲ ਹੋਈ ਹੈ, ਜਦੋਂ ਦ੍ਰਿੜਤਾ ਪੂਰਵਕ ਰਹਿੰਦਿਆਂ ਇਕ ਸੰਕਲਪ ਦੀ ਰਾਜਨੀਤੀ ਕਰਦਿਆਂ ਆਪਣੇ ਪੰਥ ਤੇ ਪੰਜਾਬ ਦੇ ਭਲੇ ਲਈ ਠੋਸ ਯਤਨ ਕੀਤੇ ਗਏ ਹਨ। ਭਾਈ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਦਰ ਏਕਤਾ ਹਰ ਕੋਈ ਲੋਚਦਾ ਹੈ, ਲੇਕਿਨ ਜਿਨ੍ਹਾਂ ਲੋਕਾਂ ਨਾਲ ਏਕਤਾ ਦੀਆਂ ਗੱਲਾਂ ਕਰਨ ਦੇ ਬਹਾਨੇ ਆਪਣਾ ਭਵਿੱਖ ਤਲਾਸ਼ਣ ਵਾਲੇ ਆਗੂ ਵਿੰਗੇ-ਟੇਢੇ ਤਰੀਕੇ ਨਾਲ ਪੰਥਕ ਏਕਤਾ ਦੀ ਗੱਲ ਕਰਦੇ ਹਨ, ਉਨ੍ਹਾਂ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਉੱਪਰ ਲੰਬੇ ਸਮੇਂ ਤੋਂ ਕਬਜ਼ਾ ਜਮਾਈ ਬੈਠੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਮੂਲ ਪੰਥਕ ਸਰੂਪ ਹੀ ਬਦਲ ਕੇ ਰੱਖ ਦਿੱਤਾ ਹੈ। ਸ: ਪੀਰ ਮੁਹੰਮਦ ਨੇ ਦੋਸ਼ ਲਾਇਆ ਕਿ ਟਕਸਾਲੀ ਅਕਾਲੀ ਆਗੂਆਂ ਨੂੰ ਇਕ-ਇਕ ਕਰ ਕੇ ਪੰਥਕ ਧਾਰਾ ਵਿਚੋਂ ਬਾਹਰ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਜਗ੍ਹਾ ਕਾਂਗਰਸੀਆਂ, ਭਾਜਪਾਈਆਂ, ਆਮ ਆਦਮੀ ਪਾਰਟੀ ਅਤੇ ਹੋਰ ਪੰਥ ਵਿਰੋਧੀ ਸੋਚ ਵਾਲੇ ਲੋਕਾਂ ਨੂੰ ਤਰਜੀਹ ਦੇਣੀ ਬਾਦਲ ਦਲ ਦੀ ਕਾਰਪੋਰੇਟ ਨੀਤੀ ਦਾ ਮੁੱਖ ਹਿੱਸਾ ਬਣ ਚੁੱਕਾ ਹੈ। ਅੰਤ ’ਚ ਸ: ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰ ਛਤਰ-ਛਾਇਆ ਹੇਠ ਹੀ ਪੰਥਕ ਏਕਤਾ ਪੂਰੀ ਸੁਹਿਰਦਤਾ ਨਾਲ ਹੋ ਸਕਦੀ ਹੈ। ਅਜਿਹੀ ਏਕਤਾ ਵਿਚ ਪੰਥ ਅਤੇ ਪੰਜਾਬ ਦਾ ਭਲਾ ਸਭ ਤੋਂ ਪਹਿਲਾਂ ਨਜ਼ਰ ਆਉਣਾ ਚਾਹੀਦਾ ਹੈ, ਨਾ ਕਿ ਕਿਸੇ ਦੇ ਨਿੱਜੀ ਸਿਆਸੀ ਹਿੱਤ। ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਤੇ ਵਰਕਿੰਗ ਕਮੇਟੀ ਮੈਂਬਰ ਭਾਈ ਗਗਨਦੀਪ ਸਿੰਘ ਰਿਆੜ ਵੀ ਉਨ੍ਹਾਂ ਦੇ ਨਾਲ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ 8.43 ਕਰੋੜ ਰੁਪਏ ਦੀ ਲਾਗਤ ਵਾਲੇ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਅਗਲੀ ਖ਼ਬਰ ਡਾ. ਕੇ.ਜੇ. ਸਿੰਘ ਕੱਲ੍ਹ ਸੰਭਾਲਣਗੇ ਸੀਨੀਅਰ ਵਾਇਸ ਚੇਅਰਮੈਨ ਪੇਡਾ ਦਾ ਅਹੁਦਾ
Ad Position 24