ਸੱਚਖੰਡ ਗੁਰੂ ਨਾਨਕ ਅਸਥਾਨ ਵਿਖੇ ਸ਼ਰਧਾ ਨਾਲ ਮਨਾਇਆ ਪੁੰਨਿਆ ਦਾ ਦਿਹਾੜਾ
ਡੇਰਾ ਬਾਬਾ ਨਾਨਕ, 26 ਅਕਤੂਬਰ (ਵਿਜੇ ਸ਼ਰਮਾ)-ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਸ੍ਰੀ ਚੋਲਾ ਸਾਹਿਬ ਵਿਖੇ ਪੁੰਨਿਆ ਦਾ ਪਾਵਨ ਦਿਹਾੜਾ ਗੱਦੀ ਨਸ਼ੀਨ ਮਹੰਤ ਬਾਬਾ ਅਵਤਾਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ’ਚ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ’ਚ ਆਈਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
ਡੇਰਾ ਬਾਬਾ ਨਾਨਕ, 26 ਅਕਤੂਬਰ (ਵਿਜੇ ਸ਼ਰਮਾ)-ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਸ੍ਰੀ ਚੋਲਾ ਸਾਹਿਬ ਵਿਖੇ ਪੁੰਨਿਆ ਦਾ ਪਾਵਨ ਦਿਹਾੜਾ ਗੱਦੀ ਨਸ਼ੀਨ ਮਹੰਤ ਬਾਬਾ ਅਵਤਾਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ’ਚ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ’ਚ ਆਈਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਸਮਾਗਮ ਦੀ ਆਰੰਭਤਾ ਤੋਂ ਪਹਿਲਾਂ ਸਰਬੱਤ ਦੇ ਭਲੇ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰ ਸੰਗਤਾਂ ਨੂੰ ਨਿਹਾਲ ਕੀਤਾ। ਬਾਬਾ ਅਵਤਾਰ ਸਿੰਘ ਬੇਦੀ ਵਲੋਂ ਬਾਬਾ ਸ੍ਰੀ ਚੰਦ ਜੀ ਦਾ ਆਰਤਾ ਗਾਇਨ ਕੀਤੇ ਜਾਣ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਬਾਬਾ ਅਵਤਾਰ ਸਿੰਘ ਬੇਦੀ ਨੇ ਗੁਰੂ ਸਾਹਿਬਾਨਾਂ ਵਲੋਂ ਦਰਸਾਏ ਗਏ ਮਾਰਗ ’ਤੇ ਚਲਦਿਆਂ ਬਾਣੀ ਤੇ ਬਾਣੇ ’ਚ ਪ੍ਰਪੱਕ ਰਹਿਣ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਘਰ ’ਚ ਆਈਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।