ਮੋਂਟੇਸਰੀ ਕੈਂਬਰਿਜ ਸਕੂਲ ਵਿਚ ਵਿਦਿਆਰਥੀ ਕੌਂਸਲ ਦਾ ਅਲੰਕਰਣ ਸਮਾਗਮ ਕਰਵਾਇਆ
ਪਠਾਨਕੋਟ, 26 ਅਕਤੂਬਰ (ਸੰਧੂ)-ਮੋਂਟੇਸਰੀ ਕੈਂਬਰਿਜ ਸਕੂਲ ਪਠਾਨਕੋਟ ਵਿਖੇ ਵਿਦਿਆਰਥੀ ਕੌਂਸਲ ਦਾ ਅਲੰਕਰਣ ਸਮਾਗਮ ਕਰਵਾਇਆ ਗਿਆ । ਇਸ ਦੌਰਾਨ ਨਵ-ਨਿਯੁਕਤ ਵਿਦਿਆਰਥੀ ਪ੍ਰਤੀਨਿਧੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਤੇ ਉਨ੍ਹਾਂ ਨੂੰ ਅਨੁਸ਼ਾਸਨ, ਟੀਮ ਭਾਵਨਾ ਤੇ ਅਗਵਾਈ ਦੇ ਗੁਣ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ।
ਪਠਾਨਕੋਟ, 26 ਅਕਤੂਬਰ (ਸੰਧੂ)-ਮੋਂਟੇਸਰੀ ਕੈਂਬਰਿਜ ਸਕੂਲ ਪਠਾਨਕੋਟ ਵਿਖੇ ਵਿਦਿਆਰਥੀ ਕੌਂਸਲ ਦਾ ਅਲੰਕਰਣ ਸਮਾਗਮ ਕਰਵਾਇਆ ਗਿਆ । ਇਸ ਦੌਰਾਨ ਨਵ-ਨਿਯੁਕਤ ਵਿਦਿਆਰਥੀ ਪ੍ਰਤੀਨਿਧੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਤੇ ਉਨ੍ਹਾਂ ਨੂੰ ਅਨੁਸ਼ਾਸਨ, ਟੀਮ ਭਾਵਨਾ ਤੇ ਅਗਵਾਈ ਦੇ ਗੁਣ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ । ਸਮਾਗਮ ਦੌਰਾਨ ਰਿਧਮ ਰਾਜਪੂਤ ਨੂੰ ਹੈੱਡ ਗਰਲ ਅਤੇ ਅਰਮਾਨ ਸ਼ਰਮਾ ਨੂੰ ਹੈੱਡ ਬੁਆਏ ਨਿਯੁਕਤ ਕੀਤਾ ਗਿਆ । ਸੁਨੀਤੀ ਤੇ ਪ੍ਰਸੇਨਕਿਤ ਸਿੰਘ ਨੂੰ ਵਾਈਸ ਹੈੱਡ ਗਰਲ ਤੇ ਵਾਈਸ ਹੈੱਡ ਬੁਆਏ ਦੀ ਜ਼ਿੰਮੇਵਾਰੀ ਦਿੱਤੀ ਗਈ । ਸ਼ਿਵਮ ਸਿੰਘ ਅਤੇ ਰਿਧਿਮਾ ਨੂੰ ਸਪੋਰਟਸ ਕੈਪਟਨ, ਜਦਕਿ ਪਾਵਨੀ ਅਤੇ ਯੁਵਰਾਜ ਨੂੰ ਕਲਚਰਲ ਕੈਪਟਨ ਬਣਾਇਆ ਗਿਆ । ਇਸੇ ਤਰ੍ਹਾਂ ਵੱਖ-ਵੱਖ ਸਦਨਾਂ ਦੇ ਕੈਪਟਨ ਤੇ ਪ੍ਰੀਫੈਕਟ ਵੀ ਨਿਯੁਕਤ ਕੀਤੇ ਗਏ । ਸਕੂਲ ਦੇ ਚੇਅਰਮੈਨ ਵਿਨੋਦ ਮਹਾਜਨ, ਵਾਈਸ ਚੇਅਰਮੈਨ ਆਕਾਸ਼ ਮਹਾਜਨ ਤੇ ਡਾਇਰੈਕਟਰ-ਪ੍ਰਿੰਸੀਪਲ ਰਸ਼ਮੀ ਆਹਲੂਵਾਲੀਆ ਨੇ ਨਵੀਂ ਵਿਦਿਆਰਥੀ ਕੌਂਸਲ ਨੂੰ ਵਧਾਈ ਦਿੱਤੀ । ਉਨ੍ਹਾਂ ਵਿਦਿਆਰਥੀਆਂ ਨੂੰ ਇਮਾਨਦਾਰੀ, ਅਨੁਸ਼ਾਸਨ ਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਤੇ ਸਕੂਲ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ।