27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਕਿਸਾਨਾਂ ਨੂੰ ਸਬਸਿਡੀ ’ਤੇ ਕਣਕ ਦਾ ਬੀਜ ਲੈਣ ਲਈ ਹੋਣਾ ਪੈ ਰਿਹਾ ਖੱਜਲ-ਖੁਆਰ

ਕੋਟਲੀ ਸੂਰਤ ਮੱਲ੍ਹੀ, 27 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਰਕਾਰ ਵਲੋਂ ਕਣਕ ਦੀ ਬਿਜਾਈ ਲਈ ਕਿਸਾਨਾ ਨੂੰ ਕਣਕ ਦਾ ਬੀਜ ਸਬਸਿਡੀ ’ਤੇ ਦੇਣ ਦੀ ਸ਼ੁਰੂ ਕੀਤੀ ਗਈ ਸਕੀਮ ਤਹਿਤ ਬਲਾਕ ਖੇਤੀਬਾੜੀ ਦਫ਼ਤਰ ਡੇਰਾ ਬਾਬਾ ਨਾਨਕ ਤੋਂ ਕਿਸਾਨਾਂ ਨੂੰ ਬੀਜ ਪ੍ਰਾਪਤ ਕਰਨ ਲਈ ਭਾਰੀ ਖੱਜਲ-ਖੁਆਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਸਰਪੰਚ ਸੁਰਜੀਤ ਸਿੰਘ, ਕਿਸਾਨ ਆਗੂ ਕੁਲਵਿੰਦਰ ਸਿੰਘ ਅਠਵਾਲ, ਜੁਗਰਾਜ ਸਿੰਘ, ਮਲਕੀਤ ਸਿੰਘ, ਕਿਸਾਨ ਅਵਤਾਰ ਸਿੰਘ ਸਮੇਤ ਕਿਸਾਨਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਦਾ ਬੀਜ ਸਬਸਿਡੀ ’ਤੇ ਦੇਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਦਫ਼ਤਰਾ ਨਾਲ ਸੰਪਰਕ ਕਰਨ ਲਈ ਕਿਸਾਨਾਂ ਨੂੰ ਕਿਹਾ ਗਿਆ ਸੀ ਤੇ ਉਹ ਲਗਾਤਾਰ ਬਲਾਕ ਖੇਤੀਬਾੜੀ ਦਫ਼ਤਰ ਡੇਰਾ ਬਾਬਾ ਨਾਨਕ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਸੰਪਰਕ ਕਰ ਰਹੇ ਹਨ, ਪਰ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਅਜੇ ਤੱਕ ਸਬਸਿਡੀ ’ਤੇ ਬੀਜ ਵੰਡਣ ਸਬੰਧੀ ਉਨ੍ਹਾਂ ਨੂੰ ਕੋਈ ਦਿਸ਼ਾ-ਨਿਰਦੇਸ਼ ਨਹੀਂ ਆਵੇ ਤੇ ਨਾ ਹੀ ਜਿਸ ਸਾਈਡ ਉਪਰ ਆਨਲਾਈਨ ਅਪਲਾਈ ਕਰਨਾ ਹੈ, ਉਹ ਚੱਲ ਰਹੀ ਹੈ, ਜਿਸ ਕਰਕੇ ਕਿਸਾਨ ਬਹੁਤ ਚਿੰਤਤ ਹਨ।

Ad Position 21
No active advertisement
ਅਜੀਤ ਡੈਸਕ 28-10-2026
ਕੋਟਲੀ ਸੂਰਤ ਮੱਲ੍ਹੀ, 27 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਰਕਾਰ ਵਲੋਂ ਕਣਕ ਦੀ ਬਿਜਾਈ ਲਈ ਕਿਸਾਨਾ ਨੂੰ ਕਣਕ ਦਾ ਬੀਜ ਸਬਸਿਡੀ ’ਤੇ ਦੇਣ ਦੀ ਸ਼ੁਰੂ ਕੀਤੀ ਗਈ ਸਕੀਮ ਤਹਿਤ ਬਲਾਕ ਖੇਤੀਬਾੜੀ ਦਫ਼ਤਰ ਡੇਰਾ ਬਾਬਾ ਨਾਨਕ ਤੋਂ ਕਿਸਾਨਾਂ ਨੂੰ ਬੀਜ ਪ੍ਰਾਪਤ ਕਰਨ ਲਈ ਭਾਰੀ ਖੱਜਲ-ਖੁਆਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਸਰਪੰਚ ਸੁਰਜੀਤ ਸਿੰਘ, ਕਿਸਾਨ ਆਗੂ ਕੁਲਵਿੰਦਰ ਸਿੰਘ ਅਠਵਾਲ, ਜੁਗਰਾਜ ਸਿੰਘ, ਮਲਕੀਤ ਸਿੰਘ, ਕਿਸਾਨ ਅਵਤਾਰ ਸਿੰਘ ਸਮੇਤ ਕਿਸਾਨਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਦਾ ਬੀਜ ਸਬਸਿਡੀ ’ਤੇ ਦੇਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਦਫ਼ਤਰਾ ਨਾਲ ਸੰਪਰਕ ਕਰਨ ਲਈ ਕਿਸਾਨਾਂ ਨੂੰ ਕਿਹਾ ਗਿਆ ਸੀ ਤੇ ਉਹ ਲਗਾਤਾਰ ਬਲਾਕ ਖੇਤੀਬਾੜੀ ਦਫ਼ਤਰ ਡੇਰਾ ਬਾਬਾ ਨਾਨਕ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਸੰਪਰਕ ਕਰ ਰਹੇ ਹਨ, ਪਰ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਅਜੇ ਤੱਕ ਸਬਸਿਡੀ ’ਤੇ ਬੀਜ ਵੰਡਣ ਸਬੰਧੀ ਉਨ੍ਹਾਂ ਨੂੰ ਕੋਈ ਦਿਸ਼ਾ-ਨਿਰਦੇਸ਼ ਨਹੀਂ ਆਵੇ ਤੇ ਨਾ ਹੀ ਜਿਸ ਸਾਈਡ ਉਪਰ ਆਨਲਾਈਨ ਅਪਲਾਈ ਕਰਨਾ ਹੈ, ਉਹ ਚੱਲ ਰਹੀ ਹੈ, ਜਿਸ ਕਰਕੇ ਕਿਸਾਨ ਬਹੁਤ ਚਿੰਤਤ ਹਨ। ਕਿਸਾਨਾਂ ਨੇ ਦੱਸਿਆ ਕਿ ਸਰਕਾਰ ਨੇ ਬਕਾਇਆ ਇਸ਼ਤਿਹਾਰ ਦੇ ਕੇ ਕਿਸਾਨਾਂ ਨੂੰ ਸਬੰਧਤ ਦਫ਼ਤਰਾਂ ’ਚ ਪਹਿਲਾਂ ਆਓ ਤੇ ਪਹਿਲਾਂ ਪਾਓ ਦੇ ਆਧਾਰ ’ਤੇ ਸਬਸਿਡੀ ਦੇਣ ਦਾ ਐਲਾਨ ਕੀਤਾ ਹੋਇਆ ਹੈ, ਪਰ ਬਲਾਕ ਦਫ਼ਤਰ ਡੇਰਾ ਬਾਬਾ ਨਾਨਕ ਵਲੋਂ ਕਿਸਾਨਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦਾ ਆਨਲਾਈਨ ਅਪਲਾਈ ਨਹੀ ਕੀਤਾ ਜਾ ਰਿਹਾ, ਜਦੋਂ ਕਿ ਉਹ ਦਫ਼ਤਰ ’ਚ ਬਕਾਇਆ ਆਪਣੇ ਕਾਗਜਾਤ ਲੈ ਕੇ ਜਾ ਰਹੇ ਹਨ। ਕਿਸਾਨਾਂ ਨੇ ਡਿਪਟੀ ਕਮਿਸਨਰ ਗੁਰਦਾਸਪੁਰ ਸਮੇਤ ਵਿਭਾਗ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਬਲਾਕ ਦਫ਼ਤਰ ਡੇਰਾ ਬਾਬਾ ਨਾਨਕ ’ਚ ਕਿਸਾਨਾਂ ਨੂੰ ਸਬਸਿਡੀ ਦਾ ਬੀਜ ਦੇਣ ਲਈ ਉਨ੍ਹਾਂ ਦੇ ਕਾਗਜਾਤ ਆਨਲਾਈਨ ਕੀਤੇ ਜਾਣ, ਜਦੋਂ ਕਿ ਇਸ ਸਬੰਧੀ ਬਲਾਕ ਖੇਤੀਬਾੜੀ ਅਫ਼ਸਰ ਡਾ. ਸੁਖਬੀਰ ਸਿੰਘ ਸੰਧੂ ਨੇ ਕਿਹਾ ਕਿ ਆਨਲਾਈਨ ਸਾਈਟ ਨਾ ਚੱਲਣ ਕਰਕੇ ਕਿਸਾਨਾਂ ਦਾ ਕਣਕ ਦਾ ਸਬਸਿਡੀ ਦਾ ਬੀਜ ਅਪਲਾਈ ਨਹੀਂ ਹੋਇਆ ਤੇ ਕੱਲ੍ਹ ਤੋਂ ਉਹ ਬਕਾਇਆ ਕਿਸਾਨਾਂ ਨੂੰ ਕਣਕ ਦਾ ਬੀਜ ਵੰਡ ਰਹੇ ਹਨ, ਜਦੋਂ ਕਿ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਸਹਿਬਾਜ ਸਿੰਘ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਵਿਭਾਗ ਵਲੋਂ ਸਬੰਧਤ ਦਫ਼ਤਰ ’ਚ ਨੂੰ ਬੀਜ ਵੰਡਣ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਹੋਏ ਹਨ ਤੇ ਕਿਸਾਨਾਂ ਨੂੰ ਸਬਸਿਡੀ ਦਾ ਬੀਜ ਵੰਡਣ ਲਈ ਆਨਲਾਈਨ ਅਪਲਾਈ ਹੋ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਧਾਰੀਵਾਲ ਵਾਸੀ ਨਵਨੀਤ ਵਿੱਜ ਨੂੰ ਮਿਲੀ ਵੱਡੀ ਜ਼ਿੰਮੇਵਾਰੀ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ ਮਾਣ ਰਹੀਆਂ ਸੰਗਤਾਂ।...
Ad Position 24