28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਕਾਰ ਤੇ ਟਿੱਪਰ ਦੀ ਜ਼ਬਰਦਸਤ ਟੱਕਰ ’ਚ 4 ਵਿਅਕਤੀ ਗੰਭੀਰ ਜ਼ਖ਼ਮੀ

ਗੁਰਦਾਸਪੁਰ, 27 ਅਕਤੂਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ‘ਤੇ ਪੈਂਦੇ ਪਿੰਡ ਜਗਤਪੁਰ ਨੇੜੇ ਕਾਰ ਤੇ ਟਿੱਪਰ ਦੀ ਜ਼ਬਰਦਸਤ ਸਿੱਧੀ ਟੱਕਰ ’ਚ 4 ਵਿਅਕਤੀਆਂ ਦੇ ਗੰਭੀਰ ਰੂਪ ’ਚ ਜ਼ਖਮੀ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਜ਼ਖ਼ਮੀ ਵਿਅਕਤੀ ਫਗਵਾੜਾ ਦੇ ਦੱਸੇ ਜਾ ਰਹੇ ਹਨ ਜਿਨ੍ਹਾਂ ਦੀ ਪਹਿਚਾਣ ਹਰੀ ਕ੍ਰਿਸ਼ਨ ਬਾਲ ਪੁੱਤਰ ਬਨਾਰਸੀ ਦਾਸ, ਵਿਜੇ ਕੁਮਾਰ ਪੁੱਤਰ ਅਮਰ ਨਾਥ, ਰਜਿੰਦਰ ਸਿੰਘ ਪੁੱਤਰ ਸ਼ਿਵ ਰਾਮ ਤੇ ਸੁਖਦੇਵ ਸਿੰਘ ਪੁੱਤਰ ਅਜਮੀਤ ਸਿੰਘ ਵਾਸੀ ਪਾਸਟਾ ਤਹਿਸੀਲ ਫਗਵਾੜਾ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ ਜਿਨ੍ਹਾਂ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 28-10-2026
ਗੁਰਦਾਸਪੁਰ, 27 ਅਕਤੂਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ‘ਤੇ ਪੈਂਦੇ ਪਿੰਡ ਜਗਤਪੁਰ ਨੇੜੇ ਕਾਰ ਤੇ ਟਿੱਪਰ ਦੀ ਜ਼ਬਰਦਸਤ ਸਿੱਧੀ ਟੱਕਰ ’ਚ 4 ਵਿਅਕਤੀਆਂ ਦੇ ਗੰਭੀਰ ਰੂਪ ’ਚ ਜ਼ਖਮੀ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਜ਼ਖ਼ਮੀ ਵਿਅਕਤੀ ਫਗਵਾੜਾ ਦੇ ਦੱਸੇ ਜਾ ਰਹੇ ਹਨ ਜਿਨ੍ਹਾਂ ਦੀ ਪਹਿਚਾਣ ਹਰੀ ਕ੍ਰਿਸ਼ਨ ਬਾਲ ਪੁੱਤਰ ਬਨਾਰਸੀ ਦਾਸ, ਵਿਜੇ ਕੁਮਾਰ ਪੁੱਤਰ ਅਮਰ ਨਾਥ, ਰਜਿੰਦਰ ਸਿੰਘ ਪੁੱਤਰ ਸ਼ਿਵ ਰਾਮ ਤੇ ਸੁਖਦੇਵ ਸਿੰਘ ਪੁੱਤਰ ਅਜਮੀਤ ਸਿੰਘ ਵਾਸੀ ਪਾਸਟਾ ਤਹਿਸੀਲ ਫਗਵਾੜਾ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ ਜਿਨ੍ਹਾਂ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਪੁਰਾਣਾ ਸ਼ਾਲਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਪਰੋਕਤ ਵਿਅਕਤੀ ਐਕਸ.ਯੂ.ਵੀ ਗੱਡੀ ਨੰਬਰ ਪੀ.ਬੀ.09 ਏ.ਜੀ.0757 ਰਾਹੀਂ ਫਗਵਾੜੇ ਤੋਂ ਗੁਰਦਾਸਪੁਰ ਦੇ ਪ੍ਰਸਿੱਧ ਇਤਿਹਾਸਿਕ ਅਸਥਾਨ ਪੰਡੋਰੀ ਧਾਮ ਵਿਖੇ ਨਤਮਸਤਕ ਹੋਣ ਲਈ ਆ ਰਹੇ ਸਨ ਤੇ ਜਦੋਂ ਉਹ ਜਗਤਪੁਰ ਨੇੜੇ ਪੁੱਜੇ ਤਾਂ ਅਚਾਨਕ ਉਨ੍ਹਾਂ ਦੀ ਕਾਰ ਵੱਡੇ ਟਿੱਪਰ ਨੰਬਰ ਪੀ. ਬੀ. 02. ਡੀ. ਜੈਡ. 2085 ’ਚ ਜਾ ਵੱਜੀ। ਜਿਸ ਕਰਕੇ ਉਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ ਤੇ ਕਾਰ ਵੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਪਹਿਲਾਂ ਮੁਕੇਰੀਆਂ ਦੇ ਹਸਪਤਾਲ ਪਹੁੰਚਾਇਆ ਗਿਆ ਜਿਥੋਂ ਉਨ੍ਹਾਂ ਨੂੰ ਜਲੰਧਰ ਭੇਜ ਦਿੱਤਾ ਗਿਆ। ਟਿੱਪਰ ਡਰਾਈਵਰ ਦੀ ਪਹਿਚਾਣ ਦਲਬੀਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਕੋਟਲੀ ਖਹਿਰਾ ਤਹਿਸੀਲ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਐਸ.ਐਚ.ਓ ਨੇ ਦੱਸਿਆ ਕਿ ਜ਼ਖ਼ਮੀ ਫਿਲਵਾਲ ਬਿਆਨ ਦੇਣ ਦੇ ਕਾਬਲ ਨਹੀਂ ਹਨ ਤੇ ਹੋਸ਼ ਵਿਚ ਆਉਣ ਤੋਂ ਬਾਅਦ ਉਨ੍ਹਾਂ ਦੇ ਬਿਆਨਾਂ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਟਰੈਕਟਰਾਂ ’ਤੇ ਉੱਚੀ ਆਵਾਜ਼ ’ਚ ਲੱਚਰ ਗੀਤਾਂ ਨੂੰ ਸੁਣਨ ਦੀ ਬਜਾਏ ਘੱਟ ਆਵਾਜ਼ ’ਚ ਕਵੀਸ਼ਰੀ ਤੇ ਢਾਡੀ ਵਾਰਾਂ ਸੁਣੀਆਂ ਜਾਣ -... ਅਗਲੀ ਖ਼ਬਰ ਧਾਰੀਵਾਲ ਵਾਸੀ ਨਵਨੀਤ ਵਿੱਜ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Ad Position 24