28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦੇ - ਪ੍ਰਿੰ. ਸੁਲੱਖਣ ਸਿੰਘ

ਬਟਾਲਾ, 27 ਅਕਤੂੁਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਮੰਡੀਆਂ ’ਚ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਤੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰ.

Ad Position 21
No active advertisement
ਅਜੀਤ ਡੈਸਕ 28-10-2026
ਬਟਾਲਾ, 27 ਅਕਤੂੁਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਮੰਡੀਆਂ ’ਚ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਤੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਨੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀਆਂ ਮੰਡੀਆਂ ’ਚ ਹਾਲਾਤ ਬਹੁਤ ਹੀ ਮਾੜੇ ਬਣੇ ਹੋਏ ਹਨ। ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਝੋਨੇ ਦੀ ਖਰੀਦ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਕਿਸਾਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਮੰਡੀਆਂ ’ਚ ਝੋਨਾ ਰੁਲ ਰਿਹਾ ਹੈ, ਬੋਰੀਆਂ ਦੇ ਅੰਬਾਰ ਲੱਗੇ ਪਏ ਹਨ ਅਤੇ ਮੀਂਹ ਵਿਚ ਫਸਲ ਭਿੱਜ ਕੇ ਖਰਾਬ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਖਰੀਦ ਏਜੰਸੀਆਂ ਮਾਰਕਫੈੱਡ, ਪਨਸਪ, ਪਨਗਰੇਨ ਤੇ ਹੋਰ ਏਜੰਸੀਆਂ ਜਿਹੜੀਆਂ ਖਰੀਦ ਕਰਦੀਆਂ ਹਨ, ਉਹ ਖਰੀਦ ਨਹੀਂ ਕਰ ਰਹੀਆਂ। ਕਿਸਾਨਾਂ ਨੇ ਦਿਨ-ਰਾਤ ਮਿਹਨਤ ਕਰਕੇ ਫਸਲ ਤਿਆਰ ਕੀਤੀ ਹੈ, ਪਰ ਸਰਕਾਰ ਦੀ ਨਲਾਇਕੀ ਕਾਰਨ ਉਨ੍ਹਾਂ ਦੀ ਮਿਹਨਤ ਮੰਡੀਆਂ ਵਿਚ ਰੁਲ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਤੁਰੰਤ ਖਰੀਦਿਆ ਜਾਵੇ ਤਾਂ ਜੋ ਉਨ੍ਹਾਂ ਦੀ ਮਿਹਨਤ ਦਾ ਪੂਰਾ ਮੁੱਲ ਮਿਲ ਸਕੇ, ਜੇਕਰ ਸਰਕਾਰ ਨੇ ਜਲਦੀ ਖਰੀਦ ਸ਼ੁਰੂ ਨਾ ਕੀਤੀ ਤਾਂ ਉਹ ਕਿਸਾਨ ਸਮੇਤ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ’ਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸੰਬੰਧੀ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਟਰੈਕਟਰਾਂ ’ਤੇ ਉੱਚੀ ਆਵਾਜ਼ ’ਚ ਲੱਚਰ ਗੀਤਾਂ ਨੂੰ ਸੁਣਨ ਦੀ ਬਜਾਏ ਘੱਟ ਆਵਾਜ਼ ’ਚ ਕਵੀਸ਼ਰੀ ਤੇ ਢਾਡੀ ਵਾਰਾਂ ਸੁਣੀਆਂ ਜਾਣ -...
Ad Position 24