ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ’ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਕੋਟਲੀ ਸੂਰਤ ਮੱਲ੍ਹੀ, 27 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਡਾ.
ਕੋਟਲੀ ਸੂਰਤ ਮੱਲ੍ਹੀ, 27 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਡਾ. ਰੇਨੂੰ ਪੰਚਾਲ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਮੌਕੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਭਾਸ਼ਣ ਤੇ ਕਵਿਤਾ ਦੀ ਸੁੰਦਰ ਪੇਸ਼ਕਾਰੀ ਕੀਤੀ ਗਈ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਸਿੱਖਿਆਵਾਂ, ਸੇਵਾ, ਨਿਮਰਤਾ ਤੇ ਮਨੁੱਖਤਾ ਦੇ ਸੰਦੇਸ਼ ਨੂੰ ਪ੍ਰਗਟ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਰੇਣੂ ਪੰਚਾਲ, ਐੱਮ.ਡੀ. ਤੇਜਪ੍ਰਤਾਪ ਸਿੰਘ ਤੇ ਗੁਰਪ੍ਰੀਤ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਰਿਹਾ। ਸਕੂਲ ਪ੍ਰਬੰਧਨ ਵਲੋਂ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਗਈ ਤੇ ਸਾਰਿਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਜੀਵਨ ਤੋਂ ਪ੍ਰੇਰਣਾ ਲੈ ਕੇ ਸੇਵਾ, ਨਿਮਰਤਾ ਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਇਲਾਹੀ ਗੁਰਬਾਣੀ ਦੇ ਲੜ ਲੱਗਣ ਲਈ ਲਾਮਬੰਦ ਕੀਤਾ ਗਿਆ।