28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਭਗਵਾਨ ਸ੍ਰੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਪ੍ਰੇਰਨਾ ਦਾ ਸਰੋਤ- ਅਮਨਦੀਪ ਜੈਂਤੀਪੁਰ ਭਗਵਾਨ ਸ੍ਰੀ ਵਾਲਮੀਕਿ ਪ੍ਰਗਟ ਦਿਵਸ ਸਮਾਗਮ ’ਚ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਸਾਥੀਆਂ ਸਮੇਤ ਕੀਤੀ ਸ਼ਮੂਲੀਅਤ

ਬਟਾਲਾ, 27 ਅਕਤੂੁਬਰ (ਸਤਿੰਦਰ ਸਿੰਘ)-ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਬਟਾਲਾ ਦੇ ਹਾਥੀ ਗੇਟ ਸਥਿਤ ਭਗਵਾਨ ਸ੍ਰੀ ਵਾਲਮੀਕਿ ਮੰਦਰ ਵਿਖੇ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਹਲਕਾ ਬਟਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

Ad Position 21
No active advertisement
ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਸਾਥੀਆਂ ਸਮੇਤ ਸ਼ਿਰਕਤ ਕਰਦੇ ਐਡਵੋਕੇਟ ਅਮਨਦੀਪ ਜੈਂਤੀਪੁਰ ਤੇ ਹੋਰ। ਤਸਵੀਰ : ਜਤਿੰਦਰ ਕੱਦ 28-10-2026
ਬਟਾਲਾ, 27 ਅਕਤੂੁਬਰ (ਸਤਿੰਦਰ ਸਿੰਘ)-ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਬਟਾਲਾ ਦੇ ਹਾਥੀ ਗੇਟ ਸਥਿਤ ਭਗਵਾਨ ਸ੍ਰੀ ਵਾਲਮੀਕਿ ਮੰਦਰ ਵਿਖੇ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਹਲਕਾ ਬਟਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਚਰਨਾਂ ’ਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਸੰਗਤ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਸਮਾਗਮ ਦੌਰਾਨ ਸੰਗਤ ਵਲੋਂ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਸਮਾਜ ਨੂੰ ਦਿੱਤੇ ਮਹਾਨ ਸੰਦੇਸ਼ ਨੂੰ ਯਾਦ ਕੀਤਾ ਗਿਆ। ਇਸ ਮੌਕੇ ਧਾਰਮਿਕ ਵਿਚਾਰਾਂ ਰਾਹੀਂ ਸੰਗਤ ਨੂੰ ਭਗਵਾਨ ਸ੍ਰੀ ਵਾਲਮੀਕਿ ਜੀ ਵਲੋਂ ਦਰਸਾਏ ਸੱਚ, ਗਿਆਨ, ਮਾਨਵਤਾ ਤੇ ਬਰਾਬਰੀ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਮਨ ਭੱਟੀ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਲੰਗਰ ਕਮੇਟੀ ਵਲੋਂ ਐਡਵੋਕੇਟ ਅਮਨਦੀਪ ਜੈਂਤੀਪੁਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਮੇਟੀ ਵਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਭਗਵਾਨ ਸ੍ਰੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਚਾਨਣ ਮੁਨਾਰੇ ਦਾ ਕੰਮ ਕਰ ਰਹੀਆਂ ਹਨ। ਉਨ੍ਹਾਂ ਸਮੂਹ ਸੰਗਤ ਨੂੰ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਸਮਾਜ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਰਾਹੁਲ ਭੱਲਾ ਜੈਂਤੀਪੁਰ, ਕੌਂਸਲਰ ਵਿਜੇ ਕੁਮਾਰ ਬਿੱਲੂ, ਕੌਂਸਲਰ ਕਸਤੂਰੀ ਲਾਲ, ਕੌਂਸਲਰ ਵਿੱਕੀ ਕਸ਼ਯਪ, ਕੌਂਸਲਰ ਰਾਹੁਲ ਵਿਜ, ਸੰਨੀ ਬੱਬਰ, ਸੋਨੂੰ ਸ਼ੇਰਗਿੱਲ, ਜਗਜੋਤ ਸਿੰਘ ਸੰਧੂ, ਸੁਮਿਤ ਤ੍ਰੇਹਨ, ਸਾਬਕਾ ਸਿਟੀ ਪ੍ਰਧਾਨ ਸਵਰਨ ਮੁੱਢ, ਸਿਕੰਦਰ ਜੈਂਤੀਪੁਰ, ਓਐੱਸਡੀ ਰੋਹਿਤ ਸ਼ੈਲੀ, ਪ੍ਰਭਜਿੰਦਰ ਸਿੰਘ ਬਾਜਵਾ, ਰਿਸ਼ੀ ਸਰੀਨ, ਜਸਪਾਲ ਅਤੇ ਅਮਨ ਭੱਟੀ ਸਾਗਰ ਆਦਿ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਰਾਣਾ ਸਵਰਾਜ ਸਕੂਲ ਦੇ ਹਰਸ਼ਦੀਪ ਸਿੰਘ ਨੇ ਸੂਬਾ ਪੱਧਰ ’ਤੇ ਮੱਲਾਂ ਮਾਰੀਆਂ ਅਗਲੀ ਖ਼ਬਰ ਬਾਜਵਾ ਤੇ ਸੰਧੂ ਨੇ ਬੁੱਲੋਵਾਲ ਦੇ ਦੁਖੀ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ
Ad Position 24