29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ 29 ਨੂੰ- ਮੈਨਜਰ ਗੋਸਲ

ਧਾਰੀਵਾਲ, 27 ਅਕਤੂਬਰ (ਲਖਬੀਰ ਸਿੰਘ ਖੁੰਡਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦਿਸ਼ਾ-ਨਿਰਦੇਸ਼ਾਂ ਹੇਠ ਸਕੱਤਰ ਧਰਮ ਪ੍ਰਚਾਰ ਭਗਵੰਤ ਸਿੰਘ ਧੰਘੇੜਾ ਦੀ ਅਗਵਾਈ ਹੇਠ ਸਮੁੱਚੇ ਪੰਜਾਬ ਭਰ ’ਚ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਏ ਜਾ ਰਹੇ ਹਨ। ਉਸ ਲੜੀ ਤਹਿਤ 29 ਅਕਤੂਬਰ ਨੂੰ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿਖੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 28-10-2026
ਧਾਰੀਵਾਲ, 27 ਅਕਤੂਬਰ (ਲਖਬੀਰ ਸਿੰਘ ਖੁੰਡਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦਿਸ਼ਾ-ਨਿਰਦੇਸ਼ਾਂ ਹੇਠ ਸਕੱਤਰ ਧਰਮ ਪ੍ਰਚਾਰ ਭਗਵੰਤ ਸਿੰਘ ਧੰਘੇੜਾ ਦੀ ਅਗਵਾਈ ਹੇਠ ਸਮੁੱਚੇ ਪੰਜਾਬ ਭਰ ’ਚ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਏ ਜਾ ਰਹੇ ਹਨ। ਉਸ ਲੜੀ ਤਹਿਤ 29 ਅਕਤੂਬਰ ਨੂੰ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿਖੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਉਸ ਦੇ ਸਬੰਧ ਵਿਚ ਮੈਨੇਜਰ ਸਤਨਾਮ ਸਿੰਘ ਗੋਸਲ ਨੇ ਦੱਸਿਆ ਕਿ ਪਿੰਡਾਂ ’ਚ ਗੁਰਮਤਿ ਸਮਾਗਮ ਉਲੀਕਣ ਲਈ ਅਤੇ ਸੰਗਤਾਂ ਨੂੰ ਅੰਮ੍ਰਿਤ ਛਕਣ ਲਈ ਪ੍ਰੇਰਿਤ ਕਰਨ ਲਈ ਪਿੰਡਾ ਵਿਚ ਸਮਾਗਮ ਕੀਤੇ ਜਾ ਰਹੇ। ਇਸ ਮੌਕੇ ਮੈਨੇਜਰ ਸਤਨਾਮ ਸਿੰਘ ਗੋਸਲ ਗੁਰਦੁਆਰਾ ਬੁਰਜ ਸਾਹਿਬ, ਮੈਨੇਜਰ ਜਗਦੀਪ ਸਿੰਘ ਧਾਰੋਵਾਲੀ ਗੁਰਦੁਆਰਾ ਕੰਧ ਸਾਹਿਬ ਬਟਾਲਾ, ਭਾਈ ਗੁਰਨਾਮ ਸਿੰਘ ਦੋਰਾਂਗਲਾ ਪ੍ਰਚਾਰਕ ਕਮ ਨਿਗਰਾਨ ਜ਼ਿਲ੍ਹਾ ਗੁਰਦਾਸਪੁਰ, ਪ੍ਰਚਾਰਕ ਖੁਸਬੀਰ ਸਿੰਘ, ਕੁਲਬੀਰ ਸਿੰਘ ਪ੍ਰਚਾਰਕ, ਜਗਦੀਪ ਸਿੰਘ ਪ੍ਰਚਾਰਕ, ਅਵਤਾਰ ਸਿੰਘ ਮਿਰਗਿੰਦਪੁਰੀ, ਰਾਜਬੀਰ ਸਿੰਘ ਕਵੀਸ਼ਰ, ਜਸਪਾਲ ਸਿੰਘ ਪ੍ਰਚਾਰਕ, ਸੰਦੀਪ ਸਿੰਘ, ਸਤਿੰਦਰ ਸਿੰਘ ਰਿੰਕੂ, ਬਲਕਾਰ ਸਿੰਘ ਪੰਜਗਰਾਈਆਂ, ਹਰਮਨਦੀਪ ਸਿੰਘ ਜੌਹਲ, ਸੰਦੀਪ ਸਿੰਘ ਜੱਫਰਵਾਲ, ਗੁਰਦਿਆਲ ਸਿੰਘ, ਹਰਜੋਤ ਸਿੰਘ, ਨਰੇਸ਼ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਵਿੰਦਰ ਸਿੰਘ ਲਾਡੀ ਦੇ ਪਾਰਟੀ ਸਪਰੀਮੋ ਨੂੰ ਮਿਲਣ ਨਾਲ ਵਿਰੋਧੀਆਂ ਦੇ ਹੋਏ ਭੁਲੇਖੇ ਦੂਰ-ਰਣਜੀਤ ਸਿੰਘ ਕੈਨੇਡਾ ਅਗਲੀ ਖ਼ਬਰ ਡੀ.ਏ.ਵੀ. ਸੈਨੇਟਰੀ ਸਕੂਲ ਦੇ ਨਵਰਾਜ ਸਿੰਘ ਲੱਧਰ ਨੇ ਰਾਜ ਪੱਧਰੀ ਮੁਕਾਬਲੇ ’ਚ ਜਿੱਤਿਆ ਚਾਂਦੀ ਦਾ ਤਗਮਾ
Ad Position 24