28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਇਲਾਕੇ ਦੀਆਂ ਸਮੱਸਿਆਵਾਂ ਸੰਬੰਧੀ ਪਰਗਟ ਸਿੰਘ ਨਾਲ ਮੁਲਾਕਾਤ

ਪਠਾਨਕੋਟ, 27 ਅਕਤੂਬਰ (ਸੁਮਿਤ)-ਬਲਾਕ ਪ੍ਰਧਾਨ ਸੰਜੀਵ ਸ਼ਰਮਾ, ਐਸ. ਸੀ.

Ad Position 21
No active advertisement
ਅਜੀਤ ਡੈਸਕ 28-10-2026
ਪਠਾਨਕੋਟ, 27 ਅਕਤੂਬਰ (ਸੁਮਿਤ)-ਬਲਾਕ ਪ੍ਰਧਾਨ ਸੰਜੀਵ ਸ਼ਰਮਾ, ਐਸ.ਸੀ. ਵਿੰਗ ਦੇ ਪ੍ਰਧਾਨ ਸੁਰਜੀਤ ਸਿੰਘ ਤੇ ਸਾਬਕਾ ਵਿਧਾਇਕ ਅਮਿਤ ਵਿਜ ਨੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਇਲਾਕਾ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਇਨ੍ਹਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਤੇ ਇਲਾਕੇ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦੀ ਗੱਲ ਵੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣਾ ਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਹਰ ਸੰਭਵ ਉਪਰਾਲਾ ਕਰਨ ਦੀ ਵਚਨਬੱਧਤਾ ਪ੍ਰਗਟਾਈ ।
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਦੀ ਅੰਜੁਮਨ ਭਾਰਦਵਾਜ ਦਾ ਕੌਮਾਂਤਰੀ ਬੈਡਮਿੰਟਨ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਥਾਣਾ ਸ਼ਾਹਪੁਰ ਕੰਢੀ ਦਾ ਚਾਰਜ ਸੰਭਾਲਿਆ
Ad Position 24