28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਵਿਖੇ ਰੰਗੋਲੀ ਤੇ ਮਹਿੰਦੀ ਮੁਕਾਬਲੇ ਕਰਵਾਏ

ਪਠਾਨਕੋਟ, 27 ਅਕਤੂਬਰ (ਸੰਧੂ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਡਾ. ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਕਮ ਜ਼ਿਲ੍ਹਾ ਭੂਮੀ ਰੱਖਿਆ ਅਧਿਕਾਰੀ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਵਿਖੇ ਐਸ.

Ad Position 21
No active advertisement
ਅਜੀਤ ਡੈਸਕ 28-10-2026
ਪਠਾਨਕੋਟ, 27 ਅਕਤੂਬਰ (ਸੰਧੂ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਡਾ. ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਕਮ ਜ਼ਿਲ੍ਹਾ ਭੂਮੀ ਰੱਖਿਆ ਅਧਿਕਾਰੀ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਵਿਖੇ ਐਸ.ਐਸ.ਆਰ. ਮੁਹਿੰਮ ਤਹਿਤ ਰੰਗੋਲੀ ਤੇ ਮਹਿੰਦੀ ਮੁਕਾਬਲੇ ਕਰਵਾਏ ਗਏ । ਕਾਲਜ ਦੀ ਪ੍ਰਿੰਸੀਪਲ ਡਾ: ਰੁਪਿੰਦਰਜੀਤ ਕੌਰ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਮਹਿਮਾਨਾਂ ਵਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ । ਇਸ ਮੌਕੇ ਸਹਾਇਕ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਹੈੱਡਮਾਸਟਰ ਸੰਜੀਵ ਕੁਮਾਰ, ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਹਰਸਿਮਰਨਜੀਤ ਸਿੰਘ, ਵਿਵੇਕ ਡੋਗਰਾ ਤੇ ਅਮਿਤ ਡੋਗਰਾ ਤੋਂ ਇਲਾਵਾ ਕਾਲਜ ਦੇ ਉਪ ਚੇਅਰਮੈਨ ਡਾ: ਵਿਨੋਦ ਮਹਾਜਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ । ਉਪਰੰਤ ਵਿਦਿਆਰਥੀਆਂ ਦੇ ਰੰਗੋਲੀ ਤੇ ਮਹਿੰਦੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ’ਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ । ਮਹਿੰਦੀ ਮੁਕਾਬਲੇ ’ਚ ਸੋਮੋਲੀਕਾ ਨੇ ਪਹਿਲਾ, ਆਰੂਸ਼ੀ ਨੇ ਦੂਜਾ ਤੇ ਸ਼ਿਵਾਨੀ ਨੇ ਤੀਜਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਰੰਗੋਲੀ ਮੁਕਾਬਲੇ ’ਚ ਅਨੂਕੰਪਾ ਅਤੇ ਨੀਰਜ ਦੀ ਟੀਮ ਨੇ ਪਹਿਲਾ, ਪ੍ਰਣਵੀਅਤੇ ਲਵਲੀ ਦੀ ਟੀਮ ਨੇ ਦੂਜਾ ਤੇ ਪ੍ਰੀਤੀ ਤੇ ਭਾਰਤੀ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੀ ਮਹੱਤਤਾ, ਵੋਟਰ ਸੂਚੀ ’ਚ ਆਪਣਾ ਨਾਮ ਦਰਜ ਕਰਵਾਉਣ ਤੇ ਲੋਕਤੰਤਰ ਵਿਚ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਬਾਰੇ ਜਾਗਰੂਕ ਕੀਤਾ । ਅੰਤ ’ਚ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ । ਪ੍ਰੋਗਰਾਮ ਦੌਰਾਨ ਡਾ: ਅਤੁੱਲ ਅਗਰਵਾਲ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖ਼ੂਬੀ ਨਿਭਾਈ, ਜਦਕਿ ਮੁਕਾਬਲਿਆਂ ’ਚ ਜੱਜ ਦੀ ਭੂਮਿਕਾ ਸੰਜੀਵ ਕੁਮਾਰ ਤੇ ਹਰਸਿਮਰਨਜੀਤ ਸਿੰਘ ਨੇ ਨਿਭਾਈ । ਕਾਲਜ ਪ੍ਰਬੰਧਕਾਂ ਵਲੋਂ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ । ਇਸ ਮੌਕੇ ਰਜਨੀਸ਼ ਬਾਲਾ, ਪੂਜਾ ਸੋਨੀ , ਅਨੂ ਸੈਣੀ, ਜੋਤੀ ਬਾਲਾ, ਪਰਮ ਸਮੇਤ ਕਾਲਜ ਦਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਫਿਰੌਤੀ ਗਰੋਹ ਪੰਜਾਬ ’ਚ ਦਹਿਸ਼ਤ ਫੈਲਾਅ ਰਹੇ ਹਨ ਤੇ ਵਪਾਰਕ ਭਾਈਚਾਰੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੇ ਹਨ-ਸੰਜੀਵ ਠਾ... ਅਗਲੀ ਖ਼ਬਰ ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਗੁਰਮਤਿ ਸਮਾਗਮ
Ad Position 24