28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਫਿਰੌਤੀ ਗਰੋਹ ਪੰਜਾਬ ’ਚ ਦਹਿਸ਼ਤ ਫੈਲਾਅ ਰਹੇ ਹਨ ਤੇ ਵਪਾਰਕ ਭਾਈਚਾਰੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੇ ਹਨ-ਸੰਜੀਵ ਠਾਕੁਰ

ਸੁਜਾਨਪੁਰ, 27 ਅਕਤੂਬਰ (ਜਗਦੀਪ ਸਿੰਘ)-ਸੂਬੇ ਅੰਦਰ ਗੈਂਗਸਟਰਾਂ ਦੀ ਵੱਧ ਰਹੀ ਦਹਿਸ਼ਤ ਤੇ ਕਾਰੋਬਾਰੀਆਂ ਤੋਂ ਲਗਾਤਾਰ ਫਿਰੌਤੀ ਦੀ ਮੰਗ ਨੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬੇਨਕਾਬ ਕਰ ਕੇ ਰੱਖ ਦਿੱਤਾ ਹੈ । ਉਕਤ ਵਿਚਾਰਾਂ ਦਾ ਪ੍ਰਗਟਾਵਾ ਅੰਤਰਰਾਸ਼ਟਰੀ ਹਿੰਦੂ ਸੇਵਾ ਸੰਘ ਦੇ ਪੰਜਾਬ ਪ੍ਰਧਾਨ ਤੇ ਜੰਮੂ-ਕਸ਼ਮੀਰ ਦੇ ਇੰਚਾਰਜ ਸੰਜੀਵ ਠਾਕੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।

Ad Position 21
No active advertisement
ਅਜੀਤ ਡੈਸਕ 28-10-2026
ਸੁਜਾਨਪੁਰ, 27 ਅਕਤੂਬਰ (ਜਗਦੀਪ ਸਿੰਘ)-ਸੂਬੇ ਅੰਦਰ ਗੈਂਗਸਟਰਾਂ ਦੀ ਵੱਧ ਰਹੀ ਦਹਿਸ਼ਤ ਤੇ ਕਾਰੋਬਾਰੀਆਂ ਤੋਂ ਲਗਾਤਾਰ ਫਿਰੌਤੀ ਦੀ ਮੰਗ ਨੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬੇਨਕਾਬ ਕਰ ਕੇ ਰੱਖ ਦਿੱਤਾ ਹੈ । ਉਕਤ ਵਿਚਾਰਾਂ ਦਾ ਪ੍ਰਗਟਾਵਾ ਅੰਤਰਰਾਸ਼ਟਰੀ ਹਿੰਦੂ ਸੇਵਾ ਸੰਘ ਦੇ ਪੰਜਾਬ ਪ੍ਰਧਾਨ ਤੇ ਜੰਮੂ-ਕਸ਼ਮੀਰ ਦੇ ਇੰਚਾਰਜ ਸੰਜੀਵ ਠਾਕੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਠਾਕੁਰ ਨੇ ਕਿਹਾ ਕਿ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਵਿਗੜਦੀ ਜਾ ਰਹੀ ਹੈ । ਗੈਂਗਸਟਰ ਹਰ ਰੋਜ਼ ਰਿਹਾਇਸ਼ੀ ਇਲਾਕਿਆਂ ਤੇ ਬਾਜ਼ਾਰਾਂ ’ਚ ਅੰਨ੍ਹੇਵਾਹ ਗੋਲੀਬਾਰੀ ਕਰ ਰਹੇ ਹਨ । ਕਾਰੋਬਾਰੀਆਂ ਨੂੰ ਵਿਦੇਸ਼ੀ ਨੰਬਰਾਂ ਤੋਂ ਲੱਖਾਂ-ਕਰੋੜਾਂ ਰੁਪਏ ਦੀ ਫਿਰੌਤੀ ਦੀ ਮੰਗ ਕਰਨ ਵਾਲੇ ਫੋਨ ਕਾਲ ਆ ਰਹੇ ਹਨ ਤੇ ਜੇਕਰ ਉਹ ਪੈਸੇ ਨਹੀਂ ਦਿੰਦੇ ਤਾਂ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਠਾਕੁਰ ਨੇ ਕਿਹਾ ਕਿ ਸਰਕਾਰ ਦੇ ਗੈਂਗਸਟਰਾਂ ਨੂੰ ਖਤਮ ਕਰਨ ਦੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋ ਰਹੇ ਹਨ ।
Ad Position 22
No active advertisement
ਪਿਛਲੀ ਖ਼ਬਰ ਮਾਝਾ ਕਾਲਜ ਆਫ਼ ਫਾਰਮੇਸੀ ਪਿੰਡ ਗਿੱਲਾਂਵਾਲੀ ਵਿਖੇ ਦਾਖਲਿਆਂ ਦੀ ਆਖਰੀ ਮਿਤੀ 30 ਅਕਤੂਬਰ-ਪ੍ਰਿੰ. ਬੱਲ ਕਿਹਾ, ਸਾਰੇ ਕੋਰਸ... ਅਗਲੀ ਖ਼ਬਰ ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਵਿਖੇ ਰੰਗੋਲੀ ਤੇ ਮਹਿੰਦੀ ਮੁਕਾਬਲੇ ਕਰਵਾਏ
Ad Position 24