ਮਾਝਾ ਕਾਲਜ ਆਫ਼ ਫਾਰਮੇਸੀ ਪਿੰਡ ਗਿੱਲਾਂਵਾਲੀ ਵਿਖੇ ਦਾਖਲਿਆਂ ਦੀ ਆਖਰੀ ਮਿਤੀ 30 ਅਕਤੂਬਰ-ਪ੍ਰਿੰ. ਬੱਲ
ਕਿਹਾ, ਸਾਰੇ ਕੋਰਸ ਸਰਕਾਰੀ ਨੌਕਰੀਆਂ ਲਈ ਮਾਨਤਾ ਪ੍ਰਾਪਤ
ਬਟਾਲਾ, 27 ਅਕਤੂੁਬਰ (ਸਤਿੰਦਰ ਸਿੰਘ)-ਬਟਾਲਾ ਤੋਂ 7 ਕਿਲੋਮੀਟਰ ਦੂਰ ਗੁਰਦਾਸਪੁਰ ਰੋਡ ’ਤੇ ਖੰਡ ਮਿੱਲ ਦੇ ਨਜ਼ਦੀਕ ਪਿੰਡ ਗਿੱਲਾਂਵਾਲੀ ਵਿਖੇ ਲੰਬੇ ਸਮੇਂ ਤੋਂ ਸਫ਼ਲਤਾ ਪੂਰਵਕ ਚੱਲ ਰਹੇ ਮਾਝਾ ਕਾਲਜ ਆਫ਼ ਫਾਰਮੇਸੀ ਵਿਖੇ ਇਸ ਸੈਸ਼ਨ 2026-27 ਦੇ ਦਾਖ਼ਲਿਆਂ ਲਈ ਆਖਰੀ ਤਰੀਕ ਵਿਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰ.
ਬਟਾਲਾ, 27 ਅਕਤੂੁਬਰ (ਸਤਿੰਦਰ ਸਿੰਘ)-ਬਟਾਲਾ ਤੋਂ 7 ਕਿਲੋਮੀਟਰ ਦੂਰ ਗੁਰਦਾਸਪੁਰ ਰੋਡ ’ਤੇ ਖੰਡ ਮਿੱਲ ਦੇ ਨਜ਼ਦੀਕ ਪਿੰਡ ਗਿੱਲਾਂਵਾਲੀ ਵਿਖੇ ਲੰਬੇ ਸਮੇਂ ਤੋਂ ਸਫ਼ਲਤਾ ਪੂਰਵਕ ਚੱਲ ਰਹੇ ਮਾਝਾ ਕਾਲਜ ਆਫ਼ ਫਾਰਮੇਸੀ ਵਿਖੇ ਇਸ ਸੈਸ਼ਨ 2026-27 ਦੇ ਦਾਖ਼ਲਿਆਂ ਲਈ ਆਖਰੀ ਤਰੀਕ ਵਿਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰ. ਡਾ. ਮਨਦੀਪ ਸਿੰਘ ਬੱਲ ਨੇ ਦੱਸਿਆ ਕਿ ਕਾਲਜ ਵਿਖੇ ਚੱਲ ਰਹੇ ਕੋਰਸਾਂ ਵਿਚ ਸ਼ੈਸ਼ਨ 2026-27 ਸਿਰਫ ਕੁਝ ਖਾਲੀ ਸੀਟਾਂ ਲਈ ਕਾਲਜ ਵਲੋਂ ਦਾਖਲਾ 30 ਅਕਤੂਬਰ ਤੱਕ ਵਧਾਇਆ ਗਿਆ ਹੈ, ਜੋ ਕਿ ਸਾਲ ਬਚਾਉਣ ਲਈ ਸੁਨਹਿਰੀ ਮੌਕਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵਿਚ ਬੀ. ਫਾਰਮੇਸੀ, ਬੀ.ਐਸ.ਸੀ. ਮੈਡੀਕਲ ਲੈਬ ਸਾਇੰਸਿਜ਼ ਤੇ ਬੀ.ਐਸ.ਸੀ. ਮੈਡੀਕਲ ਟੈਕਨਾਲੋਜੀ, ਓ.ਟੀ. ਕੋਰਸਾਂ ’ਚ ਕੁਝ ਹੀ ਸੀਟਾਂ ਖਾਲੀ ਹਨ, ਜਿਨ੍ਹਾਂ ਵਾਸਤੇ ਦਾਖ਼ਲਾ ਪ੍ਰਕਿਰਿਆ ਦੁਬਾਰਾ ਸ਼ੁਰੂ ਹੈ। ਪ੍ਰਿੰ. ਡਾ. ਬੱਲ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆ ਨੇ ਡਿਪਲੋਮਾ ਫਾਰਮੈਸੀ (ਐਲੋਪੈਥੀ) ਪਾਸ ਕੀਤੀ ਹੋਈ ਹੈ, ਉਨ੍ਹਾਂ ਵਾਸਤੇ ਬੀ ਫਾਰਮੈਸੀ ਲੀਟ ਲਈ ਤੀਸਰੇ ਸਮੈਸਟਰ ’ਚ ਸੈਸ਼ਨ 2026-27 ਲਈ ਦਾਖ਼ਲਾ ਲੈਣ ਦਾ ਸੁਨਿਹਰੀ ਮੌਕਾ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਕੋਰਸ ਫਾਰਮੇਸੀ ਕੌਂਸਲ ਆਫ਼ ਇੰਡੀਆ ਤੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਤੋਂ ਮਾਨਤਾ ਪ੍ਰਾਪਤ ਹਨ ਤੇ ਇਹ ਕੋਰਸ ਕਰਕੇ ਵਿਦਿਆਰਥੀ ਸੌਖੇ ਤਰੀਕੇ ਨਾਲ ਸਰਕਾਰੀ ਨੌਕਰੀ ਦੇਸ਼-ਵਿਦੇਸ਼ਾਂ ਵਿਚ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸੈਸ਼ਨ ਤੋਂ ਐਸ.ਸੀ., ਐਸ.ਟੀ., ਬੀ.ਸੀ. ਤੇ ਓ.ਬੀ.ਸੀ. ਵਿਦਿਆਰਥੀਆਂ ਨੂੰ ਵੀ ਸਕਾਲਰਸ਼ਿਪ ਦੀ ਸੁਵਿਧਾ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵਿਚ ਵਿਦਿਆਰਥੀਆਂ ਦੀ ਸਹੂਲਤ ਲਈ ਦਾਖ਼ਲਾ ਸਹਾਇਤਾ ਡੈਸਕ ਸਥਾਪਿਤ ਕੀਤਾ ਗਿਆ ਹੈ, ਜਿਥੋਂ ਵਿਦਿਆਰਥੀ ਜਾਣਕਾਰੀ ਪ੍ਰਾਪਤ ਕਰਕੇ ਇਨ੍ਹਾਂ ਕੋਰਸਾਂ ਵਿਚ ਦਾਖ਼ਲਾ ਲੈ ਸਕਦੇ ਹਨ ਅਤੇ ਆਪਣੇ ਭਵਿੱਖ ਨੂੰ ਰੁਸ਼ਨਾ ਸਕਦੇ ਹਨ।