ਬਲਵਿੰਦਰ ਸਿੰਘ ਲਾਡੀ ਦੇ ਪਾਰਟੀ ਸਪਰੀਮੋ ਨੂੰ ਮਿਲਣ ਨਾਲ ਵਿਰੋਧੀਆਂ ਦੇ ਹੋਏ ਭੁਲੇਖੇ ਦੂਰ-ਰਣਜੀਤ ਸਿੰਘ ਕੈਨੇਡਾ
ਊਧਨਵਾਲ, 27 ਅਕਤੂਬਰ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਵਲੋਂ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਬੀਤੇ ਦਿਨ ਪਾਰਟੀ ਸਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਆਏ ਤੇ ਹਲਕੇ ਸੰਬੰਧੀ ਖੁੱਲ ਕੇ ਵਿਚਾਰਾਂ ਕੀਤੀਆਂ ਤੇ ਹਲਕੇ ਦੀ ਸਾਰੀ ਸਥਿਤੀ ਤੋਂ ਜਾਣੂ ਕਰਵਾ ਕੇ ਆਏ। ਪਾਰਟੀ ਸਪਰੀਮੋ ਨਾਲ ਮਿਲਣੀ ਨਾਲ ਵਿਰੋਧੀਆਂ ਦੇ ਭਰਮ-ਭੁਲੇਖੇ ਦੂਰ ਕਰ ਦਿੱਤੇ ਹਨ ਕਿ ਹੁਣ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਹੀ ਅਗਵਾਈ ਕਰਨਗੇ।
ਊਧਨਵਾਲ, 27 ਅਕਤੂਬਰ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਵਲੋਂ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਬੀਤੇ ਦਿਨ ਪਾਰਟੀ ਸਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਆਏ ਤੇ ਹਲਕੇ ਸੰਬੰਧੀ ਖੁੱਲ ਕੇ ਵਿਚਾਰਾਂ ਕੀਤੀਆਂ ਤੇ ਹਲਕੇ ਦੀ ਸਾਰੀ ਸਥਿਤੀ ਤੋਂ ਜਾਣੂ ਕਰਵਾ ਕੇ ਆਏ। ਪਾਰਟੀ ਸਪਰੀਮੋ ਨਾਲ ਮਿਲਣੀ ਨਾਲ ਵਿਰੋਧੀਆਂ ਦੇ ਭਰਮ-ਭੁਲੇਖੇ ਦੂਰ ਕਰ ਦਿੱਤੇ ਹਨ ਕਿ ਹੁਣ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਹੀ ਅਗਵਾਈ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਧੀਰਾ ( ਕੈਨੇਡਾ) ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲ ਦੇ ਅਧੂਰੇ ਕੰਮਾਂ ਨੂੰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸ਼ੁਰੂਆਤ ਕਰਵਾ ਕੇ ਹਲਕੇ ਨੂੰ ਨਵੀਂ ਦਿੱਖ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਰਟੀ ਸਪਰੀਮੋ ਅਰਵਿੰਦ ਕੇਜਰੀਵਾਲ ਨਾਲ ਇਸ ਮਿਲਣੀ ਨੇ ਆਉਣ ਵਾਲੇ 2027 ਵਿਚ ਉਮੀਦਵਾਰ ਦੇ ਪੱਤੇ ਸਾਫ ਕਰ ਦਿੱਤੇ। ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਹੀ ਚੋਣ ਲੜਨਗੇ। ਸਮੁੱਚਾ ਹਲਕਾ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ।