ਸਾਹਿਬਜਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਸਕੂਲ ’ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਕਲਾਨੌਰ, 27 ਅਕਤੂਬਰ (ਪੁਰੇਵਾਲ)-ਸਥਾਨਕ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ’ਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਸੁੱਖਜੀਤ ਕੌਰ ਮੱਲ੍ਹੀ ਦੀ ਰਹਿਨੁਮਾਈ, ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ, ਉਪ ਪ੍ਰਿੰਸੀਪਲ ਜਗਪ੍ਰੀਤ ਕੌਰ, ਮੈਡਮ ਪਵਨਪ੍ਰੀਤੀ, ਕੋਆਰਡੀਨੇਟਰ ਸਰਬਜੀਤ ਕੌਰ ਤੇ ਸਮੂਹ ਸਟਾਫ਼ ਦੀ ਯੋਗ ਅਗਵਾਈ ’ਚ ਸਕੂਲ ਦੇ ਵਿਦਿਆਰਥੀਆਂ ਨਾਲ ਮਿਲ ਕੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ।
ਕਲਾਨੌਰ, 27 ਅਕਤੂਬਰ (ਪੁਰੇਵਾਲ)-ਸਥਾਨਕ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ’ਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਸੁੱਖਜੀਤ ਕੌਰ ਮੱਲ੍ਹੀ ਦੀ ਰਹਿਨੁਮਾਈ, ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ, ਉਪ ਪ੍ਰਿੰਸੀਪਲ ਜਗਪ੍ਰੀਤ ਕੌਰ, ਮੈਡਮ ਪਵਨਪ੍ਰੀਤੀ, ਕੋਆਰਡੀਨੇਟਰ ਸਰਬਜੀਤ ਕੌਰ ਤੇ ਸਮੂਹ ਸਟਾਫ਼ ਦੀ ਯੋਗ ਅਗਵਾਈ ’ਚ ਸਕੂਲ ਦੇ ਵਿਦਿਆਰਥੀਆਂ ਨਾਲ ਮਿਲ ਕੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਸਵੇਰ ਦੀ ਸਭਾ ’ਚ ਮੈਡਮ ਮਨਪ੍ਰੀਤ ਕੌਰ ਦੀ ਅਗਵਾਈ ’ਚ ਸ੍ਰੀ ਗੁਰੂ ਰਾਮਦਾਸ ਜੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਚ ਦਰਜ ਸ਼ਬਦਾਂ ਦਾ ਗਾਇਨ ਕੀਤਾ ਗਿਆ ਤੇ ਅਕਾਲ ਪੁਰਖ ਦੇ ਚਰਨਾਂ ’ਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਦੌਰਾਨ ਪੰਜਾਬੀ ਵਿਭਾਗ ਦੇ ਮੈਡਮ ਪ੍ਰਭਜੋਤ ਕੌਰ ਵਲੋਂ ਵਿਦਿਆਰਥੀਆ ਨਾਲ ਸ਼੍ਰੀ ਗੁਰ ਰਾਮਦਾਸ ਜੀ ਦੇ ਜੀਵਨ ਕਾਲ ਬਾਰੇ ਵਿਚਾਰ ਚਰਚਾ ਵੀ ਕੀਤੀ ਗਈ। ਵਿਦਿਆਰਥੀਆਂ ਨੂਰਦੀਪ ਕੌਰ, ਖੁਸ਼ਦੀਪ ਕੌਰ, ਅਨਮੋਲਪ੍ਰੀਤ ਕੌਰ, ਅੱਵਲਨੂਰ ਕੌਰ ਵਲੋਂ ਵੀ ਸ਼੍ਰੀ ਗੁਰੂ ਰਾਮਦਾਸ ਜੀ ਦੀਆ ਸਿੱਖਿਆਵਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਕਾਲ ਬਾਰੇ ਵਿਸਥਾਰ ਪੂਰਵਕ ਦੱਸਿਆ।