ਵਾਲਮੀਕਿ ਸੇਵਾ ਸਭਾ ਮੁਹੱਲਾ ਗੋਪੀਪੁਰ ਵਲੋਂ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਲੰਗਰ ਲਗਾਇਆ
ਪਠਾਨਕੋਟ, 27 ਅਕਤੂਬਰ (ਸੁਮਿਤ)-ਭਗਵਾਨ ਵਾਲਮੀਕਿ ਜੈਯੰਤੀ ਦੇ ਪਵਿੱਤਰ ਮੌਕੇ ਵਾਲਮੀਕਿ ਸੇਵਾ ਸਭਾ ਮੁਹੱਲਾ ਗੋਪੀਪੁਰ ਵਲੋਂ ਲੰਗਰ ਲਗਾਇਆ ਗਿਆ । ਇਸ ਮੌਕੇ ਸੇਵਾ ਭਾਵਨਾ ਨਾਲ ਸੰਗਤਾਂ ਨੂੰ ਲੰਗਰ ਵਰਤਾਇਆ ਗਿਆ ।
ਪਠਾਨਕੋਟ, 27 ਅਕਤੂਬਰ (ਸੁਮਿਤ)-ਭਗਵਾਨ ਵਾਲਮੀਕਿ ਜੈਯੰਤੀ ਦੇ ਪਵਿੱਤਰ ਮੌਕੇ ਵਾਲਮੀਕਿ ਸੇਵਾ ਸਭਾ ਮੁਹੱਲਾ ਗੋਪੀਪੁਰ ਵਲੋਂ ਲੰਗਰ ਲਗਾਇਆ ਗਿਆ । ਇਸ ਮੌਕੇ ਸੇਵਾ ਭਾਵਨਾ ਨਾਲ ਸੰਗਤਾਂ ਨੂੰ ਲੰਗਰ ਵਰਤਾਇਆ ਗਿਆ । ਸਮਾਗਮ ’ਚ ਵਿਸ਼ੇਸ਼ ਮਹਿਮਾਨਾਂ ਵਜੋਂ ਭਾਜਪਾ ਨਾਰਥ ਮੰਡਲ ਦੇ ਪ੍ਰਧਾਨ ਨਿਪੁਣ ਗੁਪਤਾ, ਵਿਸ਼ਾਲ ਸ਼ਰਮਾ ਤੇ ਐਡਵੋਕੇਟ ਲਵਨੀਸ਼ ਮਹਾਜਨ ਸਮੇਤ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ । ਇਸ ਮੌਕੇ ਭਗਵਾਨ ਵਾਲਮੀਕਿ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅ ਸਮਾਜ ਨੂੰ ਦਿੱਤੇ ਸਮਾਨਤਾ, ਭਾਈਚਾਰੇ ਤੇ ਮਾਨਵਤਾ ਦੇ ਸੰਦੇਸ਼ ਨੂੰ ਯਾਦ ਕੀਤਾ ਗਿਆ । ਹਾਜ਼ਰ ਮਹਿਮਾਨਾਂ ਨੇ ਵਾਲਮੀਕਿ ਸੇਵਾ ਸਭਾ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਤੇ ਸਮਾਜਿਕ ਸਮਾਗਮ ਸਮਾਜ ਵਿਚ ਆਪਸੀ ਪਿਆਰ, ਸਦਭਾਵਨਾ ਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ । ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਮਾਜ ਦੀ ਭਲਾਈ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ ।