ਭਗਵਾਨ ਵਾਲਮੀਕਿ ਸੇਵਾ ਸਮਿਤੀ ਗੋਪੀਪੁਰ ਵਲੋਂ ਧਾਰਮਿਕ ਸਮਾਗਮ ਸ਼ਹਿਰ ਵਿਚ ਕੱਢੀ ਵਿਸ਼ਾਲ ਸ਼ੋਭਾ ਯਾਤਰਾ
ਪਠਾਨਕੋਟ, 27 ਅਕਤੂਬਰ (ਸੁਮਿਤ)-ਭਗਵਾਨ ਵਾਲਮੀਕਿ ਸੇਵਾ ਸਮਿਤੀ ਮੁਹੱਲਾ ਗੋਪੀਪੁਰ ਵਲੋਂ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਸ਼ਹਿਰ ’ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ’ਚ ਸ਼ਰਧਾਲੂਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਤੇ ਭਗਵਾਨ ਵਾਲਮੀਕਿ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ।
ਪਠਾਨਕੋਟ, 27 ਅਕਤੂਬਰ (ਸੁਮਿਤ)-ਭਗਵਾਨ ਵਾਲਮੀਕਿ ਸੇਵਾ ਸਮਿਤੀ ਮੁਹੱਲਾ ਗੋਪੀਪੁਰ ਵਲੋਂ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਸ਼ਹਿਰ ’ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ’ਚ ਸ਼ਰਧਾਲੂਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਤੇ ਭਗਵਾਨ ਵਾਲਮੀਕਿ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ । ਧਾਰਮਿਕ ਸਮਾਗਮ ਦੌਰਾਨ ਮਾਰਕਿਟ ਕਮੇਟੀ ਦੇ ਚੇਅਰਮੈਨ ਸਮੀਰ ਸ਼ਾਰਦਾ ਤੇ ਕੌਂਸਲਰ ਅਭੀ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਇਸ ਮੌਕੇ ਸ਼ਰਧਾਲੂਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ । ਸ਼ੋਭਾ ਯਾਤਰਾ ਰਾਹੀਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਸਮਾਨਤਾ, ਭਾਈਚਾਰੇ ਤੇ ਮਾਨਵਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ । ਸਮਾਗਮ ਦੌਰਾਨ ਪੂਰਾ ਮਾਹੌਲ ਧਾਰਮਿਕ ਰੰਗ ਵਿਚ ਰੰਗਿਆ ਨਜ਼ਰ ਆਇਆ । ਸ਼ਰਧਾਲੂਆਂ ਨੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਵਿਚ ਭਾਗ ਲਿਆ । ਭਗਵਾਨ ਵਾਲਮੀਕਿ ਜੀ ਦੇ ਜੈਕਾਰਿਆਂ ਨਾਲ ਸਮੁੱਚਾ ਮਾਹੌਲ ਭਗਤੀਮਈ ਹੋ ਗਿਆ । ਭਗਵਾਨ ਵਾਲਮੀਕਿ ਸੇਵਾ ਸਮਿਤੀ ਮੁਹੱਲਾ ਗੋਪੀਪੁਰ ਵਲੋਂ ਕਰਵਾਏ ਗਏ ਇਸ ਧਾਰਮਿਕ ਸਮਾਗਮ ਨੇ ਲੋਕਾਂ ਨੂੰ ਧਾਰਮਿਕ ਆਸਥਾ, ਆਪਸੀ ਭਾਈਚਾਰੇ ਤੇ ਸਮਾਜਿਕ ਏਕਤਾ ਦਾ ਸੰਦੇਸ਼ ਦਿੱਤਾ ।