29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕੰਵਲਪ੍ਰੀਤ ਸਿੰਘ ਕਾਕੀ ਵਲੋਂ ਗੁਰਪ੍ਰੀਤ ਸਿੰਘ ਰਿਆੜ ਦਾ ਸਨਮਾਨ

ਬਟਾਲਾ, 28 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੇ ਉਦੇਸ਼ ਨਾਲ ਗੁਰਪ੍ਰੀਤ ਸਿੰਘ ਰਿਆੜ ਨੂੰ ਵਿਧਾਨ ਸਭਾ ਹਲਕਾ ਕਾਦੀਆਂ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਕਾਦੀਆ ਦੇ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਵਲੋਂ ਗੁਰਪ੍ਰੀਤ ਸਿੰਘ ਰਿਆੜ ਨੂੰ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 29-10-2026
ਬਟਾਲਾ, 28 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੇ ਉਦੇਸ਼ ਨਾਲ ਗੁਰਪ੍ਰੀਤ ਸਿੰਘ ਰਿਆੜ ਨੂੰ ਵਿਧਾਨ ਸਭਾ ਹਲਕਾ ਕਾਦੀਆਂ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਕਾਦੀਆ ਦੇ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਵਲੋਂ ਗੁਰਪ੍ਰੀਤ ਸਿੰਘ ਰਿਆੜ ਨੂੰ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਗੁਰਪ੍ਰੀਤ ਸਿੰਘ ਰਿਆੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾ. ਮੰਤਰੀ ਬਿਕਰਮ ਸਿੰਘ ਮਜੀਠੀਆ, ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੰਗਾਹ, ਸ਼ਹਿਰੀ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨਾਲ ਜੋੜਨਾ, ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਾ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਕਿਹਾ ਕਿ ਉਹ ਹਲਕਾ ਕਾਦੀਆਂ ਦੇ ਨੌਜਵਾਨਾਂ ਨੂੰ ਨਾਲ ਲੈ ਕੇ ਪਾਰਟੀ ਦੀਆਂ ਸਰਗਰਮੀਆਂ ਨੂੰ ਅੱਗੇ ਵਧਾਉਣ ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਭਾਈ ਤਾਲਬਪੁਰਾ ਨੇ ਮੁੱਖ ਮੰਤਰੀ ਵਲੋਂ ਕੀਤੀ ਲਾਂਘੇ ਦੀ ਮੰਗ ਦਾ ਕੀਤਾ ਸਵਾਗਤ ਅਗਲੀ ਖ਼ਬਰ ਸੀਨੀਅਰ ਅਕਾਲੀ ਆਗੂ ਰਣਬੀਰ ਸਿੰਘ ਢਿੱਲੋਂ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੀ...
Ad Position 24