ਬਲਵਿੰਦਰ ਸਿੰਘ ਲਾਡੀ ਵਲੋਂ ਬੀ.ਡੀ.ਪੀ.ਓ.ਦਫ਼ਤਰ ਵਿਖੇ ਬੈਠਕ
ਸ੍ਰੀ ਹਰਿਗੋਬਿੰਦਪੁਰ, 28 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਬੀ. ਡੀ.
ਸ੍ਰੀ ਹਰਿਗੋਬਿੰਦਪੁਰ, 28 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਬੀ.ਡੀ.ਪੀ.ਓ.ਦਫ਼ਤਰ ਵਿਖੇ ਬੀ.ਡੀ.ਪੀ.ਓ. ਤੇ ਹੋਰ ਦਫ਼ਤਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ। ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਬੈਠਕ ਦੌਰਾਨ ਆਮ ਆਦਮੀ ਪਾਰਟੀ ਵਲੋਂ ਕਰਵਾਏ ਜਾ ਰਹੇ ਹਲਕੇ ਦੇ ਪਿੰਡਾਂ ’ਚ ਵਿਕਾਸ ਕਾਰਜਾਂ ਬਾਰੇ ਵਿਚਾਰ-ਚਰਚਾ ਕਰਨ ਤੋਂ ਇਲਾਵਾ ਪਿੰਡਾਂ ਦੇ ਨਾਲ ਸੰਬਧਿਤ ਹੋਰ ਮਸਲਿਆਂ ’ਤੇ ਵਿਸਥਾਰ ਪੂਰਵਕ ਤੌਰ ’ਤੇ ਚਰਚਾ ਕੀਤੀ ਗਈ ਹੈ ਤੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਤੇ ਲੋਕਾਂ ਨੂੰ ਆ ਰਹੀਆਂ ਸਮੱਸਿਆਂ ਦਾ ਹੱਲ ਕੱਢਣ ਲਈ ਵੀ ਵਿਚਾਰ ਦਫ਼ਤਰ ਦੇ ਅਧਿਕਾਰੀਆਂ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਤੇ ਲੋਕਾਂ ਦੀ ਸੇਵਾ ਹੀ ਸਾਡਾ ਮੁੱਖ ਉਪਦੇਸ਼ ਹੈ।