29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

‘ ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਕੋਟ ਬੁੱਢਾ ਦੇ ਲੋਕਾਂ ਨੂੰ ਵਿਧਾਇਕ ਸ਼ੈਰੀ ਕਲਸੀ ਨੇ ਵੰਡੇ ਪ੍ਰਾਪਰਟੀ ਕਾਰਡ

ਬਟਾਲਾ, 28 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਕੋਟ ਬੁੱਢਾ ਦੇ ਜਿਹੜੇ ਲੋਕਾਂ ਦੀ ਪ੍ਰਾਪਰਟੀ ਲਾਲ ਲਕੀਰ ਦੇ ਘੇਰੇ ’ਚ ਆਉਂਦੀ ਹੈ, ਉਨ੍ਹਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਪਰਿਵਾਰਾਂ ਨੂੰ ਮਾਲਕੀ ਦੇ ਹੱਕਦਾਰ ਬਣਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 29-10-2026
ਬਟਾਲਾ, 28 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਕੋਟ ਬੁੱਢਾ ਦੇ ਜਿਹੜੇ ਲੋਕਾਂ ਦੀ ਪ੍ਰਾਪਰਟੀ ਲਾਲ ਲਕੀਰ ਦੇ ਘੇਰੇ ’ਚ ਆਉਂਦੀ ਹੈ, ਉਨ੍ਹਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਪਰਿਵਾਰਾਂ ਨੂੰ ਮਾਲਕੀ ਦੇ ਹੱਕਦਾਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ’ਚ ਇਹ ਸਿਲਸਿਲਾ ਪੜ੍ਹਾਅਵਾਰ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਲਾਲ ਲਕੀਰ ਦੇ ਵਸੀਆਂ ਦੀਆਂ ਦਹਾਕਿਆਂ ਪੁਰਾਣੀਆਂ ਚੁਣੌਤੀਆਂ ਦਾ ਹੱਲ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਹਿਲ ਕਦਮੀ ਇਨ੍ਹਾਂ ਲੋਕਾਂ ਦਾ ਮਾਣ-ਸਨਮਾਨ ਬਹਾਲ ਕਰਦੀ ਹੈ ਤੇ ਇਨ੍ਹਾਂ ਲਈ ਆਰਥਿਕ ਸੰਭਾਵਨਾਵਾਂ ਨੂੰ ਖੋਲ੍ਹਦੀ ਹੈ। ਉਨ੍ਹਾਂ ਨੇ ਕਿਹਾ ਇਹ ਯੋਜਨਾ ਨਾ ਸਿਰਫ਼ ਕਾਨੂੰਨੀ ਮਾਨਤਾ ਪ੍ਰਦਾਨ ਕਰਦੀ ਹੈ, ਸਗੋਂ ਲਾਲ ਲਕੀਰ ਦੇ ਵਾਸੀਆਂ ਨੂੰ ਆਰਥਿਕ ਤਰੱਕੀ ਲਈ ਆਪਣੀ ਜਾਇਦਾਦ ਦੀ ਵਰਤੋਂ ਕਰਨ ਦੇ ਸਾਧਨ ਵੀ ਦਿੰਦੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਨੂੰ ਲਾਗੂ ਕਰਨ ਦਾ ਮੁੱਖ ਉਦੇਸ਼ ਲਾਲ ਲਕੀਰ ਦੇ ਅੰਦਰ ਘਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਅਧਿਕਾਰ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਮਾਜਿਕ-ਆਰਥਿਕ ਸੁਰੱਖਿਆ ਨੂੰ ਵਧਾਉਣ ਅਤੇ ਜਨਤਾ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਟੁੱਟ ਵਚਨਬੱਧਤਾ ’ਤੇ ਜ਼ੋਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਦੀ ਆਰਥਿਕ ਸਹਾਇਤਾ ਲਈ ਫਾਰਮ ਭਰਨ ਵਾਲੀਆਂ ਬੈਂਕ ਸਖੀਆਂ ਦਾ ਸਨਮਾਨ ਅਗਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੋਹਾਲੀ ’ਚ ਪ੍ਰਾਪਰਟੀ ਕਾਰਡ ਵੰਡੇ
Ad Position 24