29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਡੇਅਰੀ ਉਦਮ ਸਿਖਲਾਈ ਕੋਰਸ 10 ਨਵੰਬਰ ਤੋਂ

ਗੁਰਦਾਸਪੁਰ, 28 ਅਕਤੂਬਰ (ਚੱਕਰਾਜਾ)-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ ਗੁਰਚਰਨ ਸਿੰਘ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਮਿਤੀ 10 ਨਵੰਬਰ ਤੋਂ 11 ਦਸੰਬਰ (ਚਾਰ ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ । ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10 ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ ਤੇ ਪਹਿਲਾਂ ਘੱਟੋ ਘੱਟ 05 ਪਸ਼ੂ ਰੱਖੇ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

Ad Position 21
No active advertisement
ਅਜੀਤ ਡੈਸਕ 29-10-2026
ਗੁਰਦਾਸਪੁਰ, 28 ਅਕਤੂਬਰ (ਚੱਕਰਾਜਾ)-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ ਗੁਰਚਰਨ ਸਿੰਘ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਮਿਤੀ 10 ਨਵੰਬਰ ਤੋਂ 11 ਦਸੰਬਰ (ਚਾਰ ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ । ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10 ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ ਤੇ ਪਹਿਲਾਂ ਘੱਟੋ ਘੱਟ 05 ਪਸ਼ੂ ਰੱਖੇ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਇਹ ਜਾਣਕਾਰੀ ਡੇਅਰੀ ਵਿਕਾਸ ਇੰਸਪੈਕਟਰ, ਗੁਰਦਾਸਪੁਰ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਡੇਅਰੀ ਫਾਰਮਰਜ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਿਰਾਂ ਵਲੋਂ ਪਸ਼ੂਆਂ ਦੀ ਸਾਂਭ ਸੰਭਾਲ ਵੱਖ-ਵੱਖ ਬੀਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ। ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ ਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਸਿਖਲਾਈ ਕੋਰਸ ਲਈ ਚਾਹਵਾਨ ਫਾਰਮਰਜ਼ ਮਿਤੀ 4 ਨਵੰਬਰ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ: 508 ਵਿਖੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਵਿਖੇ ਆਪਣੇ ਅਸਲ ਯੋਗਤਾ ਸਰਟੀਫਿਕੇਟ ਤੇ ਪਾਸਪੋਰਟ ਸਾਈਜ ਫੋਟੋ ਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ । ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000 ਤੇ ਅ: ਜਾਤੀ ਲਈ 4000 ਫੀਸ ਹੋਵੇਗੀ ।
Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ਜ਼ੋਰਾਂ ’ਤੇ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ-ਸਰਪੰਚ ਦਾਊਵਾਲ
Ad Position 24