29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਗੁਰਦਾਸਪੁਰ, 28 ਅਕਤੂਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਗੁਰਬਾਣੀ ਅਤੇ ਗੁਰੂ ਸਾਹਿਬ ਦੀ ਮਹਿਮਾ ਨਾਲ ਰੂਹਾਨੀ ਰੰਗ ’ਚ ਰੰਗਿਆ ਗਿਆ।

Ad Position 21
No active advertisement
ਅਜੀਤ ਡੈਸਕ 29-10-2026
ਗੁਰਦਾਸਪੁਰ, 28 ਅਕਤੂਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਗੁਰਬਾਣੀ ਅਤੇ ਗੁਰੂ ਸਾਹਿਬ ਦੀ ਮਹਿਮਾ ਨਾਲ ਰੂਹਾਨੀ ਰੰਗ ’ਚ ਰੰਗਿਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਅਨੰਦਮਈ ਗੁਰਬਾਣੀ ਕੀਰਤਨ ਕੀਤਾ ਗਿਆ। ਵਿਦਿਆਰਥੀਆਂ ਤੇ ਅਧਿਆਪਕਾਂ ਨੇ ਬੜੀ ਸ਼ਰਧਾ ਤੇ ਇਕਾਗਰਤਾ ਨਾਲ ਕੀਰਤਨ ਸਰਵਣ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਪਰੰਤ ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗੇ ਸੰਸਕਾਰ ਅਪਣਾਉਣ, ਨਿਮਰਤਾ ਨਾਲ ਜੀਵਨ ਬਤੀਤ ਕਰਨ, ਮਿਹਨਤ ਕਰਨ ਤੇ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੇ ਗੁਰਮਤਿ ਅਧਿਆਪਕਾ ਗੁਰਜੀਤ ਕੌਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਜੀਵਨ, ਮਹਾਨ ਕਾਰਜਾਂ ਤੇ ਸਿੱਖ ਧਰਮ ’ਚ ਉਨ੍ਹਾਂ ਦੇ ਅਹਿਮ ਯੋਗਦਾਨ ਬਾਰੇ ਚਾਨਣਾ ਪਾਇਆ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨੂਨ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਅਗਲੀ ਖ਼ਬਰ ਗਲੀ ਦੇ ਨਿਰਮਾਣ ’ਚ ਕਿਸੇ ਪਾਰਟੀ ਦੇ ਹਲਕਾ ਇੰਚਾਰਜ ਦਾ ਕੋਈ ਯੋਗਦਾਨ ਨਹੀਂ -ਅਸ਼ੋਕ ਚੌਧਰੀ
Ad Position 24