ਪਿੰਡ ਨੂਨ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
ਕਾਹਨੂੰਵਾਨ/ਭੈਣੀ ਮੀਆਂ ਖਾਂ, 28 ਅਕਤੂਬਰ (ਨਿਸ਼ਾਨ ਸਿੰਘ ਚਾਹਲ, ਜਸਬੀਰ ਸਿੰਘ ਬਾਜਵਾ)-ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਤੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ.
ਕਾਹਨੂੰਵਾਨ/ਭੈਣੀ ਮੀਆਂ ਖਾਂ, 28 ਅਕਤੂਬਰ (ਨਿਸ਼ਾਨ ਸਿੰਘ ਚਾਹਲ, ਜਸਬੀਰ ਸਿੰਘ ਬਾਜਵਾ)-ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਤੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਸ਼ਹਿਬਾਜ ਸਿੰਘ ਚੀਮਾ ਨੇ ਦੱਸਿਆ ਕਿ ਪਿੰਡਾਂ ’ਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਬਲਾਕ ਕਾਹਨੂੰਵਾਨ ਦੇ ਪਿੰਡ ਨੂਨ ਵਿਖੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ। ਇਸ ਮੌਕੇ ਕਲੱਸਟਰ ਇੰਚਾਰਜ ਯਸ਼ਪਾਲ ਵੀ ਮੌਜੂਦ ਸਨ। ਕਿਸਾਨਾਂ ਨੂੰ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਿਗਿਆਨਕ ਤਰੀਕਿਆਂ ਨਾਲ ਖੇਤਾਂ ਵਿਚ ਹੀ ਇਸ ਦਾ ਪ੍ਰਬੰਧਨ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ ਤੇ ਮਿੱਟੀ ਵਿਚ ਜੈਵਿਕ ਪਦਾਰਥਾਂ ਦੀ ਮਾਤਰਾ ਵਧਦੀ ਹੈ। ਇਸ ਨਾਲ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਨਾਲ - ਨਾਲ ਮਿੱਟੀ ’ਚ ਪੌਸ਼ਟਿਕ ਤੱਤਾਂ ਦੀ ਉਪਲੱਬਧਤਾ ਵੀ ਵਧਦੀ ਹੈ। ਇਸ ਦੇ ਨਤੀਜੇ ਵਜੋਂ ਰਸਾਇਣਕ ਖਾਦਾਂ ਦੀ ਲੋੜ ਘਟਾਉਣ ਤੇ ਫ਼ਸਲਾਂ ਦਾ ਝਾੜ ਵਧਾਉਣ ਵਿਚ ਵੀ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਤੇ ਇਸ ਲਈ ਕਿਸਾਨਾਂ, ਪੰਚਾਇਤਾਂ ਅਤੇ ਸਬੰਧਤ ਵਿਭਾਗਾਂ ਵਿਚਕਾਰ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ।