ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ’ਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਜਾਗਰੂਕਤਾ ਸੈਸ਼ਨ
ਗੁਰਦਾਸਪੁਰ, 28 ਅਕਤੂਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਗੁਰਦਾਸਪੁਰ ਵਿਖੇ ਮਾਪਿਆਂ ਨੂੰ ਬੱਚਿਆਂ ਦੀ ਸਫ਼ਲਤਾ, ਸਕਾਰਾਤਮਿਕ ਪਾਲਣ-ਪੋਸ਼ਣ ਤੇ ਡਿਜੀਟਲ ਯੁੱਗ ’ਚ ਬੱਚਿਆਂ ਦੀ ਸਹੀ ਅਗਵਾਈ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਜਾਣਕਾਰੀ ਭਰਪੂਰ ਸੈਸ਼ਨ ਕਰਵਾਇਆ ਗਿਆ । ਇਸ ਸੈਸ਼ਨ ਦਾ ਮੁੱਖ ਉਦੇਸ਼ ਮਾਪਿਆਂ ਨੂੰ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਤੋਂ ਜਾਣੂ ਕਰਵਾਉਣਾ ਸੀ ।
ਸ
ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਗੁਰਦਾਸਪੁਰ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਹਾਜ਼ਰ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ । ਤਸਵੀਰ: ਵਿਸ਼ਾਲ ਮੁੰਨਾ
29-10-2026
ਗੁਰਦਾਸਪੁਰ, 28 ਅਕਤੂਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਗੁਰਦਾਸਪੁਰ ਵਿਖੇ ਮਾਪਿਆਂ ਨੂੰ ਬੱਚਿਆਂ ਦੀ ਸਫ਼ਲਤਾ, ਸਕਾਰਾਤਮਿਕ ਪਾਲਣ-ਪੋਸ਼ਣ ਤੇ ਡਿਜੀਟਲ ਯੁੱਗ ’ਚ ਬੱਚਿਆਂ ਦੀ ਸਹੀ ਅਗਵਾਈ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਜਾਣਕਾਰੀ ਭਰਪੂਰ ਸੈਸ਼ਨ ਕਰਵਾਇਆ ਗਿਆ । ਇਸ ਸੈਸ਼ਨ ਦਾ ਮੁੱਖ ਉਦੇਸ਼ ਮਾਪਿਆਂ ਨੂੰ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਤੋਂ ਜਾਣੂ ਕਰਵਾਉਣਾ ਸੀ । ਸੈਸ਼ਨ ਦੌਰਾਨ ਮਾਪਿਆਂ ਨੂੰ ਸਮਝਾਇਆ ਗਿਆ ਕਿ ਬੱਚਿਆਂ ਦੀ ਸਫ਼ਲਤਾ ਵਿਚ ਮਾਪਿਆਂ ਦਾ ਸਹਿਯੋਗ, ਉਤਸ਼ਾਹ, ਸਹੀ ਮਾਰਗਦਰਸ਼ਨ ਤੇ ਘਰ ਦਾ ਸਕਾਰਾਤਮਿਕ ਮਾਹੌਲ ਬਹੁਤ ਮਹੱਤਵਪੂਰਨ ਹੁੰਦਾ ਹੈ । ਬੱਚਿਆਂ ਦੀ ਤੁਲਨਾ ਦੂਜਿਆਂ ਨਾਲ ਕਰਨ ਦੀ ਬਜਾਏ ਉਨ੍ਹਾਂ ਦੀਆਂ ਯੋਗਤਾਵਾਂ ਨੂੰ ਪਛਾਣ ਕੇ ਉਨ੍ਹਾਂ ਦਾ ਹੌਂਸਲਾ ਵਧਾਉਣਾ ਚਾਹੀਦਾ ਹੈ । ਸਕਾਰਾਤਮਿਕ ਪਾਲਣ-ਪੋਸ਼ਣ ਤੇ ਭਾਵਨਾਤਮਿਕ ਤੰਦਰੁਸਤੀ ਵਿਸ਼ੇ ’ਤੇ ਚਰਚਾ ਕਰਦਿਆਂ ਮਾਪਿਆਂ ਨੂੰ ਦੱਸਿਆ ਗਿਆ ਕਿ ਬੱਚਿਆਂ ਨਾਲ ਪਿਆਰ, ਸਬਰ ਤੇ ਸਮਝਦਾਰੀ ਨਾਲ ਪੇਸ਼ ਆਉਣਾ ਚਾਹੀਦਾ ਹੈ । ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਣਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਨਾ ਤੇ ਉਨ੍ਹਾਂ ’ਚ ਆਤਮ-ਵਿਸ਼ਵਾਸ ਪੈਦਾ ਕਰਨਾ ਬਹੁਤ ਜ਼ਰੂਰੀ ਹੈ । ਬੱਚਿਆਂ ਨੂੰ ਗ਼ਲਤੀਆਂ ਤੋਂ ਸਿੱਖਣ ਦਾ ਮੌਕਾ ਦੇ ਕੇ ਉਨ੍ਹਾਂ ਨੂੰ ਜ਼ਿੰਮੇਵਾਰ ਤੇ ਆਤਮ-ਨਿਰਭਰ ਬਣਾਇਆ ਜਾ ਸਕਦਾ ਹੈ । ਇਸ ਤੋਂ ਇਲਾਵਾ ਡਿਜ਼ੀਟਲ ਪੇਰੈਂਟਿੰਗ ਬਾਰੇ ਜਾਣਕਾਰੀ ਦਿੰਦਿਆਂ ਮਾਪਿਆਂ ਨੂੰ ਬੱਚਿਆਂ ਦੇ ਮੋਬਾਈਲ ਫ਼ੋਨ, ਇੰਟਰਨੈਟ ਤੇ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਉਚਿਤ ਨਿਗਰਾਨੀ ਰੱਖਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੂੰ ਸਕ੍ਰੀਨ ਟਾਈਮ ਦੀ ਸੀਮਾ ਨਿਰਧਾਰਿਤ ਕਰਨ, ਆਨਲਾਈਨ ਸੁਰੱਖਿਆ ਬਾਰੇ ਜਾਗਰੂਕ ਕਰਨ ਤੇ ਤਕਨਾਲੋਜੀ ਦੀ ਵਰਤੋਂ ਪੜ੍ਹਾਈ ਤੇ ਗਿਆਨ ਵਿਚ ਵਾਧਾ ਕਰਨ ਲਈ ਕਰਵਾਉਣ ਦੀ ਮਹੱਤਤਾ ਸਮਝਾਈ ਗਈ । ਸਕੂਲ ਦੀ ਚੇਅਰਪਰਸਨ ਦਲਜੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬੱਚਿਆਂ ਦੇ ਉੱਜਵਲ ਭਵਿੱਖ ਲਈ ਸਕੂਲ ਅਤੇ ਮਾਪਿਆਂ ਵਿਚਕਾਰ ਆਪਸੀ ਸਹਿਯੋਗ ਅਤੇ ਚੰਗਾ ਤਾਲਮੇਲ ਬਹੁਤ ਜ਼ਰੂਰੀ ਹੈ । ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ’ਚ ਮਾਪਿਆਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਗਈ ਹੈ। ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਵਿੱਦਿਅਕ ਪੱਖੋਂ ਹੀ ਨਹੀਂ, ਸਗੋਂ ਮਾਨਸਿਕ, ਸਮਾਜਿਕ ਅਤੇ ਭਾਵਨਾਤਮਿਕ ਤੌਰ ’ਤੇ ਵੀ ਮਜ਼ਬੂਤ ਬਣਾਉਣਾ ਹੈ । ਇਸ ਮੰਤਵ ਦੀ ਪ੍ਰਾਪਤੀ ਲਈ ਮਾਪਿਆਂ ਅਤੇ ਅਧਿਆਪਕਾਂ ਦਾ ਮਿਲ ਕੇ ਕੰਮ ਕਰਨਾ ਬਹੁਤ ਮਹੱਤਵਪੂਰਨ ਹੈ ।