ਐਸ.ਐਮ.ਐਮ. ਕਾਲਜ ਦੀ ਵਾਲੀਬਾਲ ਟੀਮ ਨੇ ਅੰਤਰ-ਕਾਲਜ ਵਾਲੀਬਾਲ ਚੈਂਪੀਅਨਸ਼ਿਪ ’ਚ ਦੂਜਾ ਸਥਾਨ ਕੀਤਾ ਹਾਸਿਲ
ਦੀਨਾਨਗਰ, 28 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)-ਐਸ. ਐਸ.
ਦੀਨਾਨਗਰ, 28 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)-ਐਸ.ਐਸ.ਐਮ. ਕਾਲਜ ਦੀਨਾਨਗਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਕਰਵਾਏ ਅੰਤਰ-ਕਾਲਜ ਵਾਲੀਬਾਲ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ‘ਬੀ’ ਡਵੀਜ਼ਨ ਵਿਚ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ । ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾ: ਮੁਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਵਾਲੀਬਾਲ ਚੈਂਪੀਅਨਸ਼ਿਪ ਵਿਚ ਵੱਖ-ਵੱਖ ਕਾਲਜਾਂ ਦੀਆਂ 14 ਟੀਮਾਂ ਨੇ ਹਿੱਸਾ ਲਿਆ । ਇਨ੍ਹਾਂ ਟੀਮਾਂ ’ਚੋਂ ਐਸ.ਐਸ.ਐਮ. ਕਾਲਜ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ । ਇਸ ਸ਼ਾਨਦਾਰ ਸਫਲਤਾ ਦੇ ਨਾਲ ਕਾਲਜ ਦੇ ਖੇਡ ਵਿਭਾਗ ਨੇ ਇਕ ਵਾਰ ਫਿਰ ਖੇਡਾਂ ਪ੍ਰਤੀ ਆਪਣੀ ਪ੍ਰਤਿਭਾ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ । ਕਾਲਜ ਪ੍ਰਿੰਸੀਪਲ ਡਾ: ਮੁਖਵਿੰਦਰ ਸਿੰਘ ਰੰਧਾਵਾ ਤੇ ਕਾਲਜ ਸਕੱਤਰ ਡਾ: ਬਲਵਿੰਦਰ ਸ਼ਾਸਤਰੀ ਨੇ ਖਿਡਾਰੀਆਂ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ । ਕਾਲਜ ਸਕੱਤਰ ਡਾ: ਬਲਵਿੰਦਰ ਸ਼ਾਸਤਰੀ ਨੇ ਖੇਡਾਂ ਨੂੰ ਅਗਲੇ ਪੱਧਰ ’ਤੇ ਲਿਜਾਣ ਲਈ ਪ੍ਰਬੰਧਨ ਵਲੋਂ ਹਰ ਸੰਭਵ ਸਹਾਇਤਾ ਦਾ ਵਾਅਦਾ ਵੀ ਕੀਤਾ ।