ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੋਕਸੋ ਐਕਟ ਸੰਬੰਧੀ ਜਾਗਰੂਕਤਾ ਸੈਮੀਨਾਰ
ਪਠਾਨਕੋਟ, 28 ਅਕਤੂਬਰ (ਸੰਧੂ)-ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਹਿਯੋਗ ਨਾਲ ਪੋਕਸੋ ਐਕਟ-2012 ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਬੱਚਿਆਂ ਦੇ ਅਧਿਕਾਰਾਂ, ਸੁਰੱਖਿਆ ਤੇ ਕਾਨੂੰਨੀ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦੇਣਾ ਸੀ ।
ਪਠਾਨਕੋਟ, 28 ਅਕਤੂਬਰ (ਸੰਧੂ)-ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਹਿਯੋਗ ਨਾਲ ਪੋਕਸੋ ਐਕਟ-2012 ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਬੱਚਿਆਂ ਦੇ ਅਧਿਕਾਰਾਂ, ਸੁਰੱਖਿਆ ਤੇ ਕਾਨੂੰਨੀ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦੇਣਾ ਸੀ । ਸੈਮੀਨਾਰ ਵਿਚ ਨਿਆਂਇਕ ਮੈਜਿਸਟ੍ਰੇਟ ਪਹਿਲੀ ਸ਼੍ਰੇਣੀ ਸਤਨਾਮ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਇਸ ਮੌਕੇ ਐਡਵੋਕੇਟ ਭਾਰਤ ਭੂਸ਼ਣ, ਐਡਵੋਕੇਟ ਕੁਲਵਿੰਦਰ ਕੌਰ, ਸਾਈਬਰ ਰਿਸੋਰਸ ਪਰਸਨ ਆਯੂਸ਼ਾ ਸਹਿਗਲ ਅਤੇ ਪੀ.ਐਲ.ਵੀ. ਸੰਨੀ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਦੇ ਪ੍ਰਬੰਧਾਂ, ਨਿੱਜੀ ਅਧਿਕਾਰਾਂ, ਬਾਲ ਸੁਰੱਖਿਆ ਅਤੇ ਸਾਈਬਰ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ । ਸਕੂਲ ਦੀ ਪ੍ਰਿੰਸੀਪਲ ਮਧੂ ਸਲਾਰੀਆ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਅਤੇ ਕਿਸੇ ਵੀ ਅਸੁਰੱਖਿਅਤ ਸਥਿਤੀ ਵਿਚ ਉਚਿਤ ਸਹਾਇਤਾ ਲੈਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ।