28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕਰਮਚਾਰੀਆਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ ਵਿਖੇ ਲਗਾਇਆ ਜਾਵੇਗਾ ਪੱਕਾ ਮੋਰਚਾ-ਗੁਰਨਾਮ ਸੈਣੀ

ਸ਼ਾਹਪੁਰ ਕੰਢੀ, 28 ਅਕਤੂਬਰ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪਿਛਲੇ ਲੰਬੇ ਸਮੇਂ ਤੋਂ ਅਣਦੇਖੀ ਕੀਤੀ ਜਾ ਰਹੀ ਹੈ। ਜਿਸ ਕਾਰਨ ਕਰਮਚਾਰੀਆਂ ਤੇ ਪੈਨਸ਼ਨਰਾਂ ਵਲੋਂ ਸੰਘਰਸ਼ ਤੇਜ ਕਰਨ ਦੀਆਂ ਤਿਆਰੀਆਂ ਨੂੰ ਲੈ ਕੇ ਕਰਮਚਾਰੀ ਪੈਨਸ਼ਨਰ ਸਾਂਝਾ ਮੰਚ ਦੀ ਮੀਟਿੰਗ ਜ਼ਿਲ੍ਹਾ ਚੇਅਰਮੈਨ ਗੁਰਨਾਮ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਹੋਈ।

Ad Position 21
No active advertisement
ਅਜੀਤ ਡੈਸਕ 29-10-2026
ਸ਼ਾਹਪੁਰ ਕੰਢੀ, 28 ਅਕਤੂਬਰ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪਿਛਲੇ ਲੰਬੇ ਸਮੇਂ ਤੋਂ ਅਣਦੇਖੀ ਕੀਤੀ ਜਾ ਰਹੀ ਹੈ। ਜਿਸ ਕਾਰਨ ਕਰਮਚਾਰੀਆਂ ਤੇ ਪੈਨਸ਼ਨਰਾਂ ਵਲੋਂ ਸੰਘਰਸ਼ ਤੇਜ ਕਰਨ ਦੀਆਂ ਤਿਆਰੀਆਂ ਨੂੰ ਲੈ ਕੇ ਕਰਮਚਾਰੀ ਪੈਨਸ਼ਨਰ ਸਾਂਝਾ ਮੰਚ ਦੀ ਮੀਟਿੰਗ ਜ਼ਿਲ੍ਹਾ ਚੇਅਰਮੈਨ ਗੁਰਨਾਮ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਹੋਈ। ਜਿਸ ’ਚ ਸੰਯੁਕਤ ਤਾਲਮੇਲ ਕਮੇਟੀ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਤੇ ਸੀਨੀਅਰ ਆਗੂ ਮਨਦੀਪ ਸਿੰਘ ਸ਼ਾਮਿਲ ਹੋਏ। ਮੀਟਿੰਗ ’ਚ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਸਰਕਾਰ ਖ਼ਿਲਾਫ ਚਲਾਏ ਸੰਘਰਸ਼ ਨੂੰ ਤੇਜ ਕਰਦੇ ਹੋਏ ਮੰਗਾਂ ਨੂੰ ਲੈ ਕੇ ਚੰਡੀਗੜ ਵਿਖੇ 13 ਤੋਂ 19 ਨਵੰਬਰ ਤੱਕ ਪੱਕਾ ਮੋਰਚਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ 4 ਨਵੰਬਰ ਤੇ 6 ਨਵੰਬਰ ਨੂੰ ਚੰਡੀਗੜ ਵਿਖੇ ਪ੍ਰੈਸ ਕਾਨਫਰੰਸ ਕਰਕੇ ਅਗਲੇ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਿਤੇਸ਼ ਸ਼ਰਮਾ, ਪ੍ਰਧਾਨ ਵਿਸ਼ਾਲਵੀਰ ਸਿੰਘ, ਹਰੀ ਸਿੰਘ ਪੁਰੇਵਾਲ, ਸਲਵਿੰਦਰ ਸਿੰਘ ਲਾਧੂਪੁਰ, ਰਵਿੰਦਰ ਸਿੰਘ ਜੱਗਾ, ਰਾਜੀਵ ਅਵਸਥੀ, ਰਾਜ ਕੁਮਾਰ ਹੈਪੀ, ਅਜੀਤ ਸਿੰਘ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਬ ਧਰਮ ਸੰਮੇਲਨ ’ਚ ਧਾਰਮਿਕ ਸ਼ਖ਼ਸੀਅਤਾਂ ਨੇ ਏਕਤਾ ਤੇ ਅਧਿਆਤਮਿਕਤਾ ਦਾ ਦਿੱਤਾ ਸੰਦੇਸ਼ ਅਗਲੀ ਖ਼ਬਰ ਜਸਪ੍ਰੀਤ ਸਿੰਘ ਰਾਣਾ ਨੂੰ ਪੰਜਵੀਂ ਵਾਰ ਯੂਥ ਅਕਾਲੀ ਦਲ (ਬ) ਦਾ ਜ਼ਿਲ੍ਹਾ ਪ੍ਰਧਾਨ ਬਣਾਉਣਾ ਪਾਰਟੀ ਦੀ ਦੂਰ ਅੰਦੇਸ਼ੀ ਸੋਚ...
Ad Position 24