30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਨਸ਼ੇ ਦਾ ਸੇਵਨ ਕਰਦਾ ਕਾਬੂ

ਨੌਸ਼ਹਿਰਾ ਮੱਝਾ ਸਿੰਘ, 29 ਅਕਤੂਬਰ (ਰਵੀ ਭਗਤ)-ਚੌਕੀ ਨੌਸ਼ਹਿਰਾ ਮੱਝਾ ਸਿੰਘ ਵਲੋਂ ਨਸ਼ੇ ਦਾ ਸੇਵਨ ਕਰਦੇ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਏ.

Ad Position 21
No active advertisement
ਅਜੀਤ ਡੈਸਕ 30-10-2026
ਨੌਸ਼ਹਿਰਾ ਮੱਝਾ ਸਿੰਘ, 29 ਅਕਤੂਬਰ (ਰਵੀ ਭਗਤ)-ਚੌਕੀ ਨੌਸ਼ਹਿਰਾ ਮੱਝਾ ਸਿੰਘ ਵਲੋਂ ਨਸ਼ੇ ਦਾ ਸੇਵਨ ਕਰਦੇ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਏ.ਐਸ.ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਪਿੰਡ ਕਲੇਰ ਕਲਾਂ ਤੇ ਕਲੇਰ ਖੁਰਦ ਤੋਂ ਕਸਬਾ ਨੌਸ਼ਹਿਰਾ ਮੱਝਾ ਸਿੰਘ ਵੱਲ ਆ ਰਹੇ ਸਨ, ਜਦ ਉਹ ਪਿੰਡ ਡੁੱਡੀਪੁਰ ਪਹੁੰਚੇ ਤਾਂ ਸ਼ਮਸ਼ਾਨਘਾਟ ਗੇਟ ਅੰਦਰ ਉੱਗੀ ਬੂਟੀ ਵਿਚ ਇਕ ਵਿਅਕਤੀ ਸਿਲਵਰ ਦੀ ਪੰਨੀ ਹੇਠਾਂ ਲਾਈਟਰ ਜਲਾ ਕੇ ਨਸ਼ੇ ਦਾ ਸੇਵਨ ਕਰਦਾ ਦਿਖਾਈ ਦਿੱਤਾ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ। ਏ.ਐਸ.ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਦੋਸ਼ੀ ਸ਼ਤੀਸ਼ ਕੁਮਾਰ ਪੁੱਤਰ ਮਦਨ ਲਾਲ ਵਾਸੀ ਨੌਸ਼ਹਿਰਾ ਮੱਝਾ ਸਿੰਘ ਵਿਰੁੱਧ ਮੁਕਦਮਾ ਦਰਜ਼ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਸਮੇਸ਼ ਸਕੂਲ ਕਾਦੀਆਂ ਵਿਖੇ ਕਰਵਾ ਚੌਥ ਦੇ ਤਿਉਹਾਰ ਨੂੰ ਸਮਰਪਿਤ ਮਹਿੰਦੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਨੇ ਜ਼ਿਲ੍ਹਾ ਪੱਧਰੀ ਸਾਹਿਤਕ ਮੁਕਾਬਲਿਆਂ ’ਚ ਪਹਿਲਾ ਤੇ ਤੀਜਾ ਇਨਾਮ ਜਿੱਤਿਆ
Ad Position 24