ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਹਰਚੋਵਾਲ, 29 ਅਕਤੂਬਰ (ਢਿੱਲੋਂ, ਭਾਮ)-ਸ੍ਰੀ ਗੁਰੂ ਰਾਮਦਾਸ ਮਾਡਲ ਖੁਜਾਲਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧ ’ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਹਰਚੋਵਾਲ, 29 ਅਕਤੂਬਰ (ਢਿੱਲੋਂ, ਭਾਮ)-ਸ੍ਰੀ ਗੁਰੂ ਰਾਮਦਾਸ ਮਾਡਲ ਖੁਜਾਲਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧ ’ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਭਾਈ ਪ੍ਰਤਾਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਬਾ ਰਾਮ ਥੰਮਣ, ਭਾਈ ਪਰਗਟ ਸਿੰਘ ਕਥਾਵਾਚਕ, ਜਥੇਦਾਰ ਬਾਬਾ ਬਲਵਿੰਦਰ ਸਿੰਘ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਲੋਂ ਆਈਆਂ ਸੰਗਤਾਂ ਨੂੰ ਗੁਰਬਾਣੀ ਤੇ ਗੁਰੂ ਇਤਿਹਾਸ ਨਾਲ ਜੋੜਿਆ ਗਿਆ। ਪ੍ਰਕਾਸ਼ ਦਿਹਾੜੇ ਮੌਕੇ ਧਾਰਮਿਕ ਪ੍ਰੀਖਿਆ ’ਚੋਂ ਪਹਿਲੀ, ਦੂਜੀ ਤੇ ਤੀਜੀ ਪੁਜੀਸ਼ਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਮੁੱਖ ਪ੍ਰਬੰਧਕ ਸਵਿੰਦਰ ਸਿੰਘ ਢਿੱਲੋਂ ਵਲੋਂ ਆਏ ਕੀਰਤਨ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਦਲਬੀਰ ਸਿੰਘ, ਗੁਰਮੰਗਤ ਸਿੰਘ ਮੱਲ੍ਹੀ, ਸਾਬਕਾ ਸਰਪੰਚ ਅਵਤਾਰ ਸਿੰਘ, ਅਮਨਦੀਪ ਸਿੰਘ, ਸੁਖਦੇਵ ਸਿੰਘ, ਗੁਰਵਿੰਦਰ ਸਿੰਘ, ਸੁੱਚਾ ਸਿੰਘ, ਜਸਪਾਲ ਸਿੰਘ, ਲਖਵਿੰਦਰ ਸਿੰਘ, ਹਰਦੀਪ ਸਿੰਘ, ਦਵਿੰਦਰ ਸਿੰਘ, ਗੁਰਿੰਦਰਜੀਤ ਸਿੰਘ ਢਿੱਲੋਂ, ਅਰਸ਼ਦੀਪ ਸਿੰਘ ਢਿੱਲੋਂ, ਜਸ਼ਨਦੀਪ ਸਿੰਘ, ਮਲੂਕ ਸਿੰਘ, ਰਵਿੰਦਰਪਾਲ ਸਿੰਘ ਰਾਣਾ, ਰਮਜੀਤ ਸਿੰਘ ਵੇਰਕਾ, ਗੁਰਦਿਆਲ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ।