ਜ਼ਿਲ੍ਹਾ ਪ੍ਰਧਾਨ ਘੁੰਮਣ ਦੀ ਅਗਵਾਈ ਹੇਠ ਪਿੰਡ ਮੇਤਲਾ ਦੇ 30 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
ਬਟਾਲਾ, 29 ਅਕਤੂਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਮੇਤਲਾ ਵਿਖੇ ਕਾਂਗਰਸ ਤੇ ਹੋਰ ਵੱਖ-ਵੱਖ ਪਾਰਟੀਆਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸਾਬਕਾ ਜੇ. ਈ.
ਬਟਾਲਾ, 29 ਅਕਤੂਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਮੇਤਲਾ ਵਿਖੇ ਕਾਂਗਰਸ ਤੇ ਹੋਰ ਵੱਖ-ਵੱਖ ਪਾਰਟੀਆਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸਾਬਕਾ ਜੇ.ਈ. ਸਲਵੰਤ ਸਿੰਘ ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦੀ ਅਗਵਾਈ ਹੇਠ 30 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਨ੍ਹਾਂ ਪਰਿਵਾਰਾਂ ਨੇ ਪਾਰਟੀ ਦੀਆਂ ਨੀਤੀਆਂ ਤੇ ਪੰਜਾਬ ਪ੍ਰਤੀ ਸੋਚ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦਾ ਫ਼ੈਸਲਾ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਰਹੇ ਹਨ ਅਤੇ ਸੂਬੇ ਦੀ ਤਰੱਕੀ, ਕਿਸਾਨਾਂ ਦੀ ਖੁਸ਼ਹਾਲੀ, ਨੌਜਵਾਨਾਂ ਦੇ ਰੁਜ਼ਗਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਵੱਲ ਉਮੀਦ ਨਾਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਮੇਤਲਾ ਵਿਖੇ 30 ਪਰਿਵਾਰਾਂ ਦਾ ਪਾਰਟੀ ਵਿਚ ਸ਼ਾਮਲ ਹੋਣਾ ਸ਼੍ਰੋਮਣੀ ਅਕਾਲੀ ਦਲ ਲਈ ਹੌਸਲੇ ਵਾਲੀ ਗੱਲ ਹੈ। ਇਸ ਨਾਲ ਪਾਰਟੀ ਨੂੰ ਪਿੰਡਾਂ ਵਿਚ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਸ਼ਾਮਲ ਹੋਣ ਵਾਲਿਆਂ ਵਿਚ ਅਜੀਤ ਸਿੰਘ, ਮੱਖਣ ਸਿੰਘ, ਸੰਤੋਖ ਸਿੰਘ, ਗੁਰਜੰਟ ਸਿੰਘ, ਅਮਨਦੀਪ ਸਿੰਘ, ਅਨਮੋਲ ਸਿੰਘ, ਜੈਦੀਪ ਸਿੰਘ, ਰੋਹਨ ਸਿੰਘ, ਸਾਜਨਦੀਪ ਸਿੰਘ, ਜਗਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਬਿੰਦਰ ਸਿੰਘ, ਬਲਵਿੰਦਰ ਸਿੰਘ, ਮਹਿਕਦੀਪ ਸਿੰਘ, ਜਰਨੈਲ ਸਿੰਘ, ਸਲਵਿੰਦਰ ਸਿੰਘ, ਹਰਜਿੰਦਰ ਸਿੰਘ, ਹਰਪਿੰਦਰ ਸਿੰਘ, ਮਲਕੀਤ ਸਿੰਘ, ਸ਼ੁੱਭਦੀਪ ਸਿੰਘ, ਸਾਹਿਲਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਪ੍ਰੀਤ ਸਿੰਘ, ਦਲਜੀਤ ਸਿੰਘ, ਅਵਤਾਰ ਕੌਰ, ਰਾਜਵਿੰਦਰ ਕੌਰ, ਬਲਵਿੰਦਰ ਕੌਰ, ਜਿਬਨਦੀਪ ਕੌਰ, ਰਾਜ ਕੌਰ, ਬਲਜਿੰਦਰ ਕੌਰ, ਜਸਬੀਰ ਕੌਰ ਆਦਿ ਨੂੰ ਸ: ਘੁੰਮਣ ਨੇ ਸਨਮਾਨਿਤ ਕੀਤਾ ।