29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਹੈਰੋਇਨ ਸਮੇਤ ਕਾਬੂ

ਪਠਾਨਕੋਟ, 29 ਅਕਤੂਬਰ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ ਪੰਜ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ । ਥਾਣਾ ਡਵੀਜ਼ਨ ਨੰਬਰ ਇਕ ਦੇ ਏ.

Ad Position 21
No active advertisement
ਅਜੀਤ ਡੈਸਕ 30-10-2026
ਪਠਾਨਕੋਟ, 29 ਅਕਤੂਬਰ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ ਪੰਜ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ । ਥਾਣਾ ਡਵੀਜ਼ਨ ਨੰਬਰ ਇਕ ਦੇ ਏ.ਐਸ.ਆਈ. ਨਰੇਸ਼ ਕੁਮਾਰ ਆਪਣੀ ਪੁਲਿਸ ਪਾਰਟੀ ਨਾਲ ਪੀਰ ਬਾਬਾ ਚੌਕ ਤੋਂ ਕਾਲਜ ਰੋਡ ਵੱਲ ਨੂੰ ਗਸ਼ਤ ਕਰ ਰਹੇ ਸਨ, ਤਾਂ ਉਨ੍ਹਾਂ ਨੂੰ ਇਕ ਨੌਜਵਾਨ ਮੋਟਰਸਾਈਕਲ ’ਤੇ ਬੈਠਾ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਉਸ ਨੇ ਆਪਣੀ ਜੇਬ ਵਿਚੋਂ ਇਕ ਲਿਫਾਫਾ ਥੱਲੇ ਸੁੱਟ ਦਿੱਤਾ, ਜਦੋਂ ਪੁਲਿਸ ਵਲੋਂ ਲਿਫਾਫਾ ਚੁੱਕ ਕੇ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ । ਪੁਲਿਸ ਨੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਅਤੇ ਪੰਜ ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਨੂੰ ਜ਼ਬਤ ਕਰ ਲਿਆ ਗਿਆ । ਵਿਅਕਤੀ ਦੀ ਪਹਿਚਾਣ ਅਮਿਤ ਬਸੋਤਰਾ ਪੁੱਤਰ ਸ਼ਾਮ ਲਾਲ ਵਾਸੀ ਮਾਡਲ ਟਾਊਨ ਪਠਾਨਕੋਟ ਦੇ ਰੂਪ ਵਿਚ ਹੋਈ ਹੈ । ਜਿਸ ਦੇ ਖਿਲਾਫ ਥਾਣਾ ਡਵੀਜ਼ਨ ਨੰਬਰ ਇਕ ਵਿਚ ਐਨ.ਡੀ.ਪੀ.ਸੀ. ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
Ad Position 22
No active advertisement
ਪਿਛਲੀ ਖ਼ਬਰ ਛਤਰੌਲੀ ਪੈਟਰੋਲ ਪੰਪ ’ਤੇ ਕੁੱਟਮਾਰ ਦੇ ਮਾਮਲੇ ’ਚ ਨੂਰਪੁਰ ਪੁਲਿਸ ਨੇ ਦਰਜ ਕੀਤੀ ਐਫ.ਆਈ.ਆਰ. ਅਗਲੀ ਖ਼ਬਰ ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਔਰਤ ਕੋਲੋਂ ਨਾਜ਼ਾਇਜ ਸ਼ਰਾਬ ਕੀਤੀ ਬਰਾਮਦ
Ad Position 24