29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕਾਂਗਰਸ ਹਾਈ ਕਮਾਂਡ ਕੋਲੋਂ ਹਲਕਾ ਭੋਆ ਤੋਂ ਮਾਸਟਰ ਰਾਮ ਲਾਲ ਨੇ ਕਾਂਗਰਸ ਦੀ ਟਿਕਟ ਦੀ ਕੀਤੀ ਮੰਗ

ਨਰੋਟ ਜੈਮਲ ਸਿੰਘ, 29 ਅਕਤੂਬਰ (ਸ਼ਸ਼ੀ ਕੁਮਾਰ)-ਹਲਕਾ ਭੋਆ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਮਾਸਟਰ ਰਾਮ ਲਾਲ ਨਰੋਟ ਜੈਮਲ ਸਿੰਘ ਨੇ ‘ਅਜੀਤ’ ਨਾਲ ਇਕ ਵਿਸ਼ੇਸ਼ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਕਾਂਗਰਸ ਸੇਵਾ ਦਲ ਪੰਜਾਬ ਦੇ ਕੋਆਰਡੀਨੇਟਰ ਅਤੇ ਜ਼ਿਲ੍ਹਾ ਪਠਾਨਕੋਟ ਦੇ ਜਨਰਲ ਸਕੱਤਰ ਹਨ । ਉਨ੍ਹਾਂ ਆਪਣੇ ਵੱਡ ਵਡੇਰਿਆਂ ਦੇ ਦੱਸੇ ਮਾਰਗ ’ਤੇ ਚੱਲਦੇ ਹੋਏ ਕਾਂਗਰਸ ਪਾਰਟੀ ਲਈ ਦਿਨ ਰਾਤ ਮਿਹਨਤ ਕੀਤੀ ।

Ad Position 21
No active advertisement
ਅਜੀਤ ਡੈਸਕ 30-10-2026
ਨਰੋਟ ਜੈਮਲ ਸਿੰਘ, 29 ਅਕਤੂਬਰ (ਸ਼ਸ਼ੀ ਕੁਮਾਰ)-ਹਲਕਾ ਭੋਆ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਮਾਸਟਰ ਰਾਮ ਲਾਲ ਨਰੋਟ ਜੈਮਲ ਸਿੰਘ ਨੇ ‘ਅਜੀਤ’ ਨਾਲ ਇਕ ਵਿਸ਼ੇਸ਼ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਕਾਂਗਰਸ ਸੇਵਾ ਦਲ ਪੰਜਾਬ ਦੇ ਕੋਆਰਡੀਨੇਟਰ ਅਤੇ ਜ਼ਿਲ੍ਹਾ ਪਠਾਨਕੋਟ ਦੇ ਜਨਰਲ ਸਕੱਤਰ ਹਨ । ਉਨ੍ਹਾਂ ਆਪਣੇ ਵੱਡ ਵਡੇਰਿਆਂ ਦੇ ਦੱਸੇ ਮਾਰਗ ’ਤੇ ਚੱਲਦੇ ਹੋਏ ਕਾਂਗਰਸ ਪਾਰਟੀ ਲਈ ਦਿਨ ਰਾਤ ਮਿਹਨਤ ਕੀਤੀ । ਉਨ੍ਹਾਂ ਦੱਸਿਆ ਕਿ ਉਨ੍ਹਾਂ ਸਥਾਨਕ ਸਕੂਲਾਂ ਤੋਂ ਹਾਈ, ਸੈਕੰਡਰੀ ਦੀ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਬੀ.ਏ., ਬੀ.ਐਡ. ਕੀਤੀ ਤੇ ਸਿੱਖਿਆ ਵਿਭਾਗ ਵਿਚ ਬਤੌਰ ਅਧਿਆਪਕ ਤੋਂ ਪ੍ਰਿੰਸੀਪਲ ਸੇਵਾ ਮੁਕਤ ਹੋਏ । ਉਨ੍ਹਾਂ ਦੱਸਿਆ ਕਿ ਨੌਕਰੀ ਦੌਰਾਨ ਉਨ੍ਹਾਂ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਮਨ ਵਿਚ ਸਮਾਜਿਕ ਤੌਰ ’ਤੇ ਸੇਵਾ ਕਰਨ ਦਾ ਜਜ਼ਬਾ ਪੈਦਾ ਹੋ ਗਿਆ ਤੇ ਕਾਂਗਰਸ ਪਾਰਟੀ ਲਈ ਦਿਨ ਰਾਤ ਕੰਮ ਕੀਤਾ ਜਿਸ ’ਤੇ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਪਠਾਨਕੋਟ-ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹੇ ਦੀ ਜ਼ਿੰਮੇਵਾਰੀ ਸੌਂਪੀ, ਉਸ ਤੋਂ ਬਾਅਦ ਉਨ੍ਹਾਂ 2008 ਵਿਚ ਅਕਾਲੀ/ਭਾਜਪਾ ਦੀ ਗਠਜੋੜ ਸਰਕਾਰ ਵਿਚ ਨਰੋਟ ਜੈਮਲ ਸਿੰਘ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦਾ ਚੋਣ ਲੜਿਆ ਤੇ ਵੱਡੀ ਗਿਣਤੀ ਦੇ ਅੰਤਰ ਵਿਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਬਣੇ । ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਿਛਲੀ ਵਾਰ ਵੀ ਕਾਂਗਰਸ ਪਾਰਟੀ ਦੀ ਟਿਕਟ ਲਈ ਅਪਲਾਈ ਕੀਤਾ ਸੀ ਤੇ ਹੁਣ ਵੀ ਉਹ ਕਾਂਗਰਸ ਪਾਰਟੀ ਦੀ ਟਿਕਟ ਲਈ ਮਜ਼ਬੂਤ ਦਾਅਵੇਦਾਰੀ ਰੱਖਦੇ ਹਨ, ਉਨ੍ਹਾਂ ਹਾਈਕਮਾਂਡ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਕਾਂਗਰਸ ਪਾਰਟੀ ਵਿਚ ਸੇਵਾ ਅਤੇ ਉਨ੍ਹਾਂ ਦੀ ਪੜ੍ਹਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਹਲਕਾ ਭੋਆ ਤੋਂ ਕਾਂਗਰਸ ਪਾਰਟੀ ਦੀ ਟਿਕਟ ਦਿੱਤੀ ਜਾਵੇ । ਜਿਸ ਨਾਲ ਇਸ ਪਛੜੇ ਇਲਾਕੇ ਵਿਚ ਵਿਕਾਸ ਕਾਰਜਾਂ ਦੇ ਨਾਲ-ਨਾਲ ਨਸ਼ੇ ਦੇ ਚੱਲ ਰਹੇ ਛੇਵੇਂ ਦਰਿਆ ’ਤੇ ਰੋਕ ਲਾਉਣ ਲਈ ਹਰ ਸੰਭਵ ਯਤਨ ਕਰਨਗੇ ।
Ad Position 22
No active advertisement
ਪਿਛਲੀ ਖ਼ਬਰ ਰੱਕੜ ਤੇ ਜੋਸ਼ੀਲਾ ਦੇ ਵਿਛੋੜੇ ਨਾਲ ਸਮਾਜ ਅਤੇ ਸਿੱਖ ਕੌਮ ਨੂੰ ਪਿਆ ਵੱਡਾ ਘਾਟਾ-ਜਥੇਦਾਰ ਖਾਲਸਾ ਅਗਲੀ ਖ਼ਬਰ ਮਦਨ ਮੋਹਨ ਛਾਬੜਾ ਚਿਲਡਰਨ ਪਾਰਕ ਬੈਡਮਿੰਟਨ ਕਲੱਬ ਦੇ ਆਜੀਵਨ ਪ੍ਰਧਾਨ ਬਣੇ
Ad Position 24