ਡਿਵਾਇਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਕਰਵਾ ਚੌਥ ਦੇ ਤਿਉਹਾਰ ਮੌਕੇ ਮਹਿੰਦੀ ਮੁਕਾਬਲਾ ਕਰਵਾਇਆ
ਬਟਾਲਾ, 30 ਅਕਤੂਬਰ (ਸਤਿੰਦਰ ਸਿੰਘ)-ਡਿਵਾਇਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਕਰਵਾ ਚੌਥ ਦੇ ਤਿਉਹਾਰ ਨੂੰ ਸਮਰਪਿਤ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲੇ ’ਚ ਸਕੂਲ ਦੀਆਂ ਸੀਨੀਅਰ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕਰਦਿਆਂ ਅਧਿਆਪਕਾਂ ਦੇ ਹੱਥਾਂ ’ਤੇ ਮਹਿੰਦੀ ਦੇ ਸੁੰਦਰ ਡਿਜ਼ਾਇਨ ਬਣਾਏ।
ਬਟਾਲਾ, 30 ਅਕਤੂਬਰ (ਸਤਿੰਦਰ ਸਿੰਘ)-ਡਿਵਾਇਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਕਰਵਾ ਚੌਥ ਦੇ ਤਿਉਹਾਰ ਨੂੰ ਸਮਰਪਿਤ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲੇ ’ਚ ਸਕੂਲ ਦੀਆਂ ਸੀਨੀਅਰ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕਰਦਿਆਂ ਅਧਿਆਪਕਾਂ ਦੇ ਹੱਥਾਂ ’ਤੇ ਮਹਿੰਦੀ ਦੇ ਸੁੰਦਰ ਡਿਜ਼ਾਇਨ ਬਣਾਏ। ਉਨ੍ਹਾਂ ਵਲੋਂ ਬਣਾਏ ਮਹਿੰਦੀ ਦੇ ਵੱਖ-ਵੱਖ ਡਿਜ਼ਾਇਨਾਂ ਨੇ ਸਭ ਦਾ ਮਨ ਮੋਹ ਲਿਆ। ਸੁੰਦਰ ਮਹਿੰਦੀ ਲਗਾਉਣ ਵਾਲੀਆਂ ਵਿਦਿਆਰਥਣਾਂ ਨੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਕੁਲਬੀਰ ਕੌਰ ਨੇ ਕਿਹਾ ਕਿ ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਭਾਰਤੀ ਸੱਭਿਆਚਾਰ ਤੇ ਤਿਉਹਾਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਹੈ। ਅਜਿਹੇ ਮੁਕਾਬਲੇ ਵਿਦਿਆਰਥੀਆਂ ’ਚ ਕਲਾ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮ ਵਿਸ਼ਵਾਸ਼ ਵਧਾਉਂਦੇ ਹੋਏ। ਪ੍ਰਿੰਸੀਪਲ ਕੁਲਬੀਰ ਕੌਰ ਨੇ ਵਿਦਿਆਰਥਣਾਂ ਦੇ ਹੁਨਰ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ ।