31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਰਕਾਰੀ ਹਾਈ ਸਕੂਲ ਊਧਨਵਾਲ ਦੇ ਖਿਡਾਰੀਆਂ ਨੇ ਰਾਜ ਪੱਧਰ ਮੁਕਾਬਲਿਆਂ ਤੱਕ ਮਾਰੀਆਂ ਮੱਲਾਂ

ਊਧਨਵਾਲ, 30 ਅਕਤੂਬਰ (ਪਰਗਟ ਸਿੰਘ)-ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ’ਚ ਆਪਣਾ ਪਰਚਮ ਲਹਿਰਾਉਂਦਿਆਂ ਰਾਜ ਪੱਧਰ ਖੇਡਾਂ ’ਚ ਮੱਲਾਂ ਮਾਰੀਆਂ ਹਨ। ਇਸ ਸਬੰਧੀ ਸਕੂਲ ਮੁਖੀ ਸ੍ਰੀਮਤੀ ਵਰਿੰਦਰਪਾਲ ਕੌਰ ਤੇ ਡੀ.

Ad Position 21
No active advertisement
ਅਜੀਤ ਡੈਸਕ 31-10-2026
ਊਧਨਵਾਲ, 30 ਅਕਤੂਬਰ (ਪਰਗਟ ਸਿੰਘ)-ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ’ਚ ਆਪਣਾ ਪਰਚਮ ਲਹਿਰਾਉਂਦਿਆਂ ਰਾਜ ਪੱਧਰ ਖੇਡਾਂ ’ਚ ਮੱਲਾਂ ਮਾਰੀਆਂ ਹਨ। ਇਸ ਸਬੰਧੀ ਸਕੂਲ ਮੁਖੀ ਸ੍ਰੀਮਤੀ ਵਰਿੰਦਰਪਾਲ ਕੌਰ ਤੇ ਡੀ.ਪੀ.ਈ. ਹਰਮਨਜੋਤ ਸਿੰਘ ਬੱਲ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਮੋਹਿਤਪ੍ਰੀਤ ਸਿੰਘ ਨੇ ਰਾਜ ਪੱਧਰੀ ਸਰਕਲ ਕਬੱਡੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਜ ’ਚੋਂ ਜ਼ਿਲ੍ਹਾ ਗੁਰਦਾਸਪੁਰ ਨੂੰ ਦੂਜਾ ਸਥਾਨ ਦਿਵਾਉਣ ’ਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ ਜ਼ੋਨ ਪੱਧਰੀ ਸਕੂਲ ਖੇਡਾਂ ’ਚ ਸਕੂਲ ਦੀਆਂ ਅੰਡਰ-14 ਅਤੇ ਅੰਡਰ-17 ਨੈਸ਼ਨਲ ਕਬੱਡੀ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਅਥਲੈਟਿਕਸ ’ਚ ਸ਼ਾਟ ਪੁੱਟ ’ਚ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ, 800 ਮੀਟਰ ਦੌੜ ’ਚ ਸਕੂਲ ਦੇ ਵਿਦਿਆਰਥੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਨੈਸ਼ਨਲ ਕਬੱਡੀ ’ਚ ਜ਼ਿਲ੍ਹੇ ’ਚੋਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਤੇ ਰਾਜ ਪੱਧਰੀ ਖੇਡਾਂ ’ਚ ਵੀ ਸਕੂਲ ਦੇ 5 ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਸਕੂਲ ਦੀ ਵਿਦਿਆਰਥਣ ਤਨਵੀਰ ਕੌਰ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਫਿਰ ਰਾਜ ਪੱਧਰੀ ਖੇਡਾਂ ’ਚ ਭਾਗ ਲੈ ਕੇ ਸਕੂਲ ਦੇ ਨਾਂਅ ਨੂੰ ਚਾਰ ਚੰਨ ਲਾਏ। ਇਸ ਮੌਕੇ ਸਕੂਲ ਮੁਖੀ ਵਰਿੰਦਰਪਾਲ ਕੌਰ, ਹਰਮਨਜੋਤ ਸਿੰਘ ਬੱਲ, ਜਗਜੀਵਨ ਕੌਰ, ਇਕਬਾਲ ਸਿੰਘ, ਮਨਦੀਪ ਸਿੰਘ ਅਤੇ ਸੁਖਜੀਤ ਕੌਰ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਮੂਲਿਆਂਵਾਲ ਦੀ ਨਵੀਂ ਇਮਾਰਤ ਦੇ ਉਦਘਾਟਨ ਮੌਕੇ ਸਮਾਗਮ ਅਗਲੀ ਖ਼ਬਰ 4 ਨੂੰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਲਈ ਧਾਰੀਵਾਲ ਤੋਂ ਰਵਾਨਾ ਹੋਵੇਗਾ ਵੱਡਾ ਕਾਫ਼ਲਾ : ਕਾਂਗਰਸੀ ਆਗੂ
Ad Position 24