ਅਕਾਲ ਅਕੈਡਮੀ ਮੂਲਿਆਂਵਾਲ ਦੀ ਨਵੀਂ ਇਮਾਰਤ ਦੇ ਉਦਘਾਟਨ ਮੌਕੇ ਸਮਾਗਮ
ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ, 30 ਅਕਤੂਬਰ (ਲਖਬੀਰ ਸਿੰਘ ਖੁੰਡਾ, ਰਵੀ ਭਗਤ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮੂਲਿਆਂਵਾਲ ਦੀ ਨਵੀਂ ਇਮਾਰਤ ਦਾ ਉਦਘਾਟਨ ਸ਼ਰਧਾ, ਸਤਿਕਾਰ ਤੇ ਗੁਰਮਰਿਆਦਾ ਅਨੁਸਾਰ ਕੀਤਾ ਗਿਆ। ਇਹ ਸ਼ੁਭ ਅਵਸਰ ਅਕੈਡਮੀ ਦੇ ਵਿੱਦਿਅਕ ਸਫ਼ਰ ’ਚ ਇਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਇਆ।
ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ, 30 ਅਕਤੂਬਰ (ਲਖਬੀਰ ਸਿੰਘ ਖੁੰਡਾ, ਰਵੀ ਭਗਤ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮੂਲਿਆਂਵਾਲ ਦੀ ਨਵੀਂ ਇਮਾਰਤ ਦਾ ਉਦਘਾਟਨ ਸ਼ਰਧਾ, ਸਤਿਕਾਰ ਤੇ ਗੁਰਮਰਿਆਦਾ ਅਨੁਸਾਰ ਕੀਤਾ ਗਿਆ। ਇਹ ਸ਼ੁਭ ਅਵਸਰ ਅਕੈਡਮੀ ਦੇ ਵਿੱਦਿਅਕ ਸਫ਼ਰ ’ਚ ਇਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਇਆ। ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਨਾਲ ਹੋਈ। ਉਪਰੰਤ ਅਕੈਡਮੀ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਪੰਜ ਬਾਣੀਆਂ ਦੇ ਨਿਤਨੇਮ ਉਪਰੰਤ ਗੁਰਬਾਣੀ ਕੀਰਤਨ ਕੀਤਾ। ਨਵੀਂ ਇਮਾਰਤ ਦਾ ਉਦਘਾਟਨ ਭਾਈ ਸਾਹਿਬ ਭਾਈ ਮੋਹਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ (ਯੂ.ਕੇ.) ਦੇ 2 ਮੈਂਬਰਾਂ ਭਾਈ ਪਰਮਜੀਤ ਸਿੰਘ ਅਤੇ ਭਾਈ ਸਮਿੰਦਰ ਸਿੰਘ, ਬੜੂ ਸਾਹਿਬ ਤੋਂ ਹੈੱਡ ਡਾ. ਨੀਲਮ ਕੌਰ, ਸੇਵਾਦਾਰ ਜਗਜੀਤ ਸਿੰਘ ਕਾਕਾ ਵੀਰ ਤੇ ਸੇਵਾਦਾਰ ਹਰਜੀਤ ਸਿੰਘ ਦੀ ਹਾਜ਼ਰੀ ’ਚ ਸ਼ਰਧਾ ਭਾਵਨਾ ਨਾਲ ਕੀਤਾ ਗਿਆ। ਸੇਵਾਦਾਰ ਜਗਜੀਤ ਸਿੰਘ ਨੇ ਕਿਹਾ ਕਿ ਨਵੀਂ ਇਮਾਰਤ ਦਾ ਨਿਰਮਾਣ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਸਹੂਲਤਾਂ ਪ੍ਰਦਾਨ ਕਰਨ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਨੀਂਹ ਮਜ਼ਬੂਤ ਕਰਨ ਵਲ ਇਕ ਅਹਿਮ ਕਦਮ ਹੈ। ਇਸ ਮੌਕੇ ਪ੍ਰਿੰਸੀਪਲ ਰਜਵੰਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸਨ।