31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਮਨਜੀਤ ਸਿੰਘ, ਸੁਖਵਿੰਦਰ ਸਿੰਘ ਤੇ ਬੀਬੀ ਪਲਵਿੰਦਰ ਕੌਰ ਵਲੋਂ ਪਾਰਟੀ ਹਾਈਕਮਾਂਡ ਦਾ ਧੰਨਵਾਦ

ਧਾਰੀਵਾਲ, 30 ਅਕਤੂਬਰ (ਲਖਬੀਰ ਸਿੰਘ ਖੁੰਡਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮਨਜੀਤ ਸਿੰਘ ਕੰਗ ਨੂੰ ਸਰਕਲ ਪ੍ਰਧਾਨ ਧਾਰੀਵਾਲ, ਸੁਖਵਿੰਦਰ ਸਿੰਘ ਸੋਨੂੰ ਅਹਿਮਦਾਬਾਦ ਨੂੰ ਸਰਕਲ ਪ੍ਰਧਾਨ ਬੀ. ਸੀ.

Ad Position 21
No active advertisement
ਅਜੀਤ ਡੈਸਕ 31-10-2026
ਧਾਰੀਵਾਲ, 30 ਅਕਤੂਬਰ (ਲਖਬੀਰ ਸਿੰਘ ਖੁੰਡਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮਨਜੀਤ ਸਿੰਘ ਕੰਗ ਨੂੰ ਸਰਕਲ ਪ੍ਰਧਾਨ ਧਾਰੀਵਾਲ, ਸੁਖਵਿੰਦਰ ਸਿੰਘ ਸੋਨੂੰ ਅਹਿਮਦਾਬਾਦ ਨੂੰ ਸਰਕਲ ਪ੍ਰਧਾਨ ਬੀ.ਸੀ. ਵਿੰਗ ਤੇ ਬੀਬੀ ਪਲਵਿੰਦਰ ਕੌਰ ਡਡਵਾਂ ਨੂੰ ਇਸਤਰੀ ਅਕਾਲੀ ਦਲ ਦੀ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਤੇ ਹਲਕਾ ਕਾਦੀਆਂ ਦੇ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਉਹ ਇਨ੍ਹਾਂ ਨੂੰ ਪੂਰੀ ਇਮਾਨਦਾਰੀ, ਤਨਦੇਹੀ ਤੇ ਲਗਨ ਨਾਲ ਨਿਭਾਉਣ ਲਈ ਵਚਨਬੱਧ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਵੀ ਯਤਨਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਲੋਕਾਂ ਨੂੰ ਗੁੰਮਰਾਹ ਕਰਨ ਤੱਕ ਸੀਮਤ-ਰੰਧਾਵਾ ਅਗਲੀ ਖ਼ਬਰ ਅਕਾਲ ਅਕੈਡਮੀ ਮੂਲਿਆਂਵਾਲ ਦੀ ਨਵੀਂ ਇਮਾਰਤ ਦੇ ਉਦਘਾਟਨ ਮੌਕੇ ਸਮਾਗਮ
Ad Position 24