ਪਿੰਡ ਸਮਰਾਏ ਦੇ ਲਾਭਪਾਤਰੀਆਂ ਨੂੂੰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਵੰਡੇ ਪ੍ਰਾਪਰਟੀ ਕਾਰਡ
ਡੇਰਾ ਬਾਬਾ ਨਾਨਕ, 30 ਅਕਤੂਬਰ (ਹੀਰਾ ਸਿੰਘ ਮਾਂਗਟ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਸਮਰਾਏ ਵਿਖੇ ਜਿਨ੍ਹਾਂ ਲੋਕਾਂ ਦੀ ਪ੍ਰਾਪਰਟੀ ਲਾਲ ਲਕੀਰ ਦੇ ਘੇਰੇ ਵਿਚ ਆਉਂਦੀ ਹੈ, ਉਨ੍ਹਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਪਰਿਵਾਰਾਂ ਨੂੰ ਮਾਲਕੀ ਦੇ ਹੱਕਦਾਰ ਬਣਾਇਆ ਗਿਆ ਹੈ।
ਅਜੀਤ ਡੈਸਕ
31-10-2026